14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਵੀਂ ਆਬਾਦੀ ਰੇਲਵੇ ਫਾਟਕ ਨੇੜੇ ਹੋਈ ਗੋਲੀਬਾਰੀ ਦੀ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਅਤੇ ਪਿਸਤੌਲ ਬਰਾਮਦ

ਫ਼ਾਜ਼ਿਲਕਾ, 14 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ 11 ਨਵੰਬਰ ਨੂੰ ਨਵੀਂ ਆਬਾਦੀ ਨੇੜੇ ਸਲੇਮ ਸ਼ਾਹ ਫਾਟਕ ਵਿਖੇ ਹੋਈ ਗੋਲੀਬਾਰੀ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਇਕ ਔਰਤ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ, ਇਕ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

Ad Position 21
No active advertisement
ਮ੍ਰਿਤਕ ਜਤਿੰਦਰ ਸਿੰਘ ਦੀ ਫਾਈਲ ਫ਼ੋਟੋ 15-11-2026
ਫ਼ਾਜ਼ਿਲਕਾ, 14 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ 11 ਨਵੰਬਰ ਨੂੰ ਨਵੀਂ ਆਬਾਦੀ ਨੇੜੇ ਸਲੇਮ ਸ਼ਾਹ ਫਾਟਕ ਵਿਖੇ ਹੋਈ ਗੋਲੀਬਾਰੀ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਇਕ ਔਰਤ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ, ਇਕ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ 11 ਨਵੰਬਰ ਨੂੰ ਸਲੇਮਸ਼ਾਹ ਫਾਟਕ ਨੇੜੇ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਵਲੋਂ ਜਤਿੰਦਰ ਸਿੰਘ ਉਰਫ਼ ਜੱਗੀ ਪੁੱਤਰ ਸਤਨਾਮ ਸਿੰਘ ਵਾਸੀ ਪੀਰ ਗੁਰਾਇਆ ਮੁਹੱਲਾ ਫ਼ਾਜ਼ਿਲਕਾ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਜਤਿੰਦਰ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਬਿਹਤਰ ਇਲਾਜ ਲਈ ਏਮਜ਼ ਹਸਪਤਾਲ ਬਠਿੰਡਾ ਵਿਖੇ ਲਿਜਾਇਆ ਗਿਆ। ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਵਾਰਦਾਤ ਵਿਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਐੱਸ.ਐੱਸ.ਪੀ ਫ਼ਾਜ਼ਿਲਕਾ ਵਲੋਂ ਡੀ.ਐੱਸ.ਪੀ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਟੀਮਾਂ ਦੀ ਨਿਗਰਾਨੀ ਇੰਸਪੈਕਟਰ ਸਚਿਨ ਕੰਬੋਜ ਮੁੱਖ ਅਫ਼ਸਰ ਥਾਣਾ ਸਿਟੀ ਫ਼ਾਜ਼ਿਲਕਾ ਅਤੇ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫ਼ਾਜ਼ਿਲਕਾ ਵਲੋਂ ਕੀਤੀ ਜਾ ਰਹੀ ਸੀ। ਪੁਲਿਸ ਟੀਮਾਂ ਨੇ ਮਨੁੱਖੀ ਸੂਚਨਾ ਤੰਤਰ ਅਤੇ ਤਕਨੀਕੀ ਸਹਾਇਤਾ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਉਂਦਿਆਂ ਤਿੰਨਾਂ ਮੁਲਜ਼ਮਾਂ ਨੂੰ ਟਰੇਸ ਕਰਕੇ 14 ਨਵੰਬਰ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਕਬੂਲ ਸ਼ਾਹ ਖੁੱਬਣ, ਆਕਾਸ਼ਦੀਪ ਸਿੰਘ ਪੁੱਤਰ ਰਾਜਿੰਦਰਪਾਲ ਸਿੰਘ ਅਤੇ ਸੰਤੋਸ਼ ਰਾਣੀ ਪਤਨੀ ਰਾਜਿੰਦਰਪਾਲ ਸਿੰਘ, ਜੋ ਕਿ ਦੋਵੇਂ ਰਿਸ਼ਤੇ ਵਿਚ ਮਾਂ-ਪੁੱਤਰ ਹਨ, ਦੋਵੇਂ ਵਾਸੀ ਕੁੱਪਾਂ ਵਾਲੀ ਗਲੀ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਦੋਵਾਂ ਵਿਅਕਤੀਆਂ ਵਿਚਕਾਰ ਕੁੱਝ ਸਮਾਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਮਸਲੇ ਨੂੰ ਲੈ ਕੇ ਆਪਸੀ ਤਕਰਾਰ ਇਸ ਘਟਨਾ ਦਾ ਕਾਰਨ ਬਣਿਆ ਹੈ। ਪੁਲਿਸ ਵਲੋਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ .32 ਬੋਰ ਦਾ ਇਕ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ, ਵਾਰਦਾਤ ਵਿਚ ਵਰਤਿਆ ਗਿਆ ਹੌਂਡਾ ਸੀ.ਡੀ ਡੀਲਕਸ 110 ਮੋਟ ਰਸਾਈਕਲ ਅਤੇ ਇਕ ਰਾਇਲ ਐਨਫੀਲਡ ਬੁਲੇਟ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਫ਼ਾਜ਼ਿਲਕਾ ਵਿਖੇ ਅਜੇ ਪੁੱਤਰ ਲਾਲਾ ਵਾਸੀ ਖਟੀਕਾਂ ਮੁਹੱਲਾ ਫ਼ਾਜ਼ਿਲਕਾ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਨੰਬਰ 271 ਮਿਤੀ 12 ਨਵੰਬਰ 2026 ਨੂੰ ਧਾਰਾ 109 ਬੀ.ਐਨ.ਐੱਸ ਅਤੇ 25/27 ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਸੀ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗੋਲੀਬਾਰੀ ਦੀ ਵਾਰਦਾਤ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਯੂਨੀਅਨ ਅਬੋਹਰ ਵਲੋਂ ਸੰਗਰੂਰ ਦੇ ਪੱਕੇ ਧਰਨੇ ਦੀ ਹਮਾਇਤ 15 ਨਵੰਬਰ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦੇ ਸੈਂਕੜੇ ਪੈਨਸ਼ਨਰ... ਅਗਲੀ ਖ਼ਬਰ ਚਾਣਕਿਆ ਸਕੂਲ ਵਿਖੇ ਮਨਾਇਆ ਬਾਲ ਦਿਵਸ
Ad Position 24