14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਜਪਾ ’ਚ ਗਏ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਿੱਖ ਆਗੂ ਪੰਜਾਬ ਨੂੰ ਬਚਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ-ਜਥੇਦਾਰ ਚਰਨ ਸਿੰਘ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਿਸ਼ੇਸ਼ ਕਰਕੇ ਜਿਹੜੇ ਸਿੱਖ ਆਗੂਆਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ ਹੈ, ਦਾ ਫ਼ਰਜ਼ ਬਣਦਾ ਹੈ ਕਿ ਕੇਂਦਰ ’ਤੇ ਕਾਬਜ਼ ਭਾਜਪਾ ਸਰਕਾਰ ਦੇਸ਼ ਦੀ ਵੰਡ ਵੇਲੇ ਤੋਂ ਪੰਜਾਬ ਨਾਲ ਹੋ ਰਹੀ ਬੇਇਨਸਾਫ਼ੀ ਦੂਰ ਕਰਵਾਉਣ ਵਿਚ ਪੰਜਾਬ ਨਾਲ ਇਨਸਾਫ਼ ਕਰਨ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਜਥੇਦਾਰ ਚਰਨ ਸਿੰਘ ਕੰਧਵਾਲਾ ਹਾਜ਼ਰ ਖਾਂ ਨੇ ਇੱਥੇ ਗੱਲਬਾਤ ਕਰਦਿਆਂ ਕਹੇ।

Ad Position 21
No active advertisement
ਅਜੀਤ ਡੈਸਕ 15-11-2026
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਿਸ਼ੇਸ਼ ਕਰਕੇ ਜਿਹੜੇ ਸਿੱਖ ਆਗੂਆਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ ਹੈ, ਦਾ ਫ਼ਰਜ਼ ਬਣਦਾ ਹੈ ਕਿ ਕੇਂਦਰ ’ਤੇ ਕਾਬਜ਼ ਭਾਜਪਾ ਸਰਕਾਰ ਦੇਸ਼ ਦੀ ਵੰਡ ਵੇਲੇ ਤੋਂ ਪੰਜਾਬ ਨਾਲ ਹੋ ਰਹੀ ਬੇਇਨਸਾਫ਼ੀ ਦੂਰ ਕਰਵਾਉਣ ਵਿਚ ਪੰਜਾਬ ਨਾਲ ਇਨਸਾਫ਼ ਕਰਨ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਜਥੇਦਾਰ ਚਰਨ ਸਿੰਘ ਕੰਧਵਾਲਾ ਹਾਜ਼ਰ ਖਾਂ ਨੇ ਇੱਥੇ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾ ਸਿੱਖਾਂ ਨੂੰ ਇਕ ਵੱਖਰੀ ਕੌਮ ਦਾ ਦਰਜ਼ਾ ਦਿਵਾਉਣ, ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਡੇ ਗੁਰੂ ਸਾਹਿਬਾਨ ਵੀ ਸਾਨੂੰ ਸਿੱਖੀ ਦਾ ਦਰਜ਼ਾ ਦੇ ਕੇ ਗਏ ਹਨ। ਉਨ੍ਹਾਂ ਕਿਹਾ ਕਿ ਜੇ ਭਾਜਪਾ ਵਿਚ ਰਲੇ ਸਿੱਖ ਆਗੂਆਂ ਨੂੰ ਇਸ ਬਾਰੇ ਪਤਾ ਨਹੀਂ ਤਾਂ ਉਹ ਕਾਹਨ ਸਿੰਘ ਨਾਭਾ ਦੀ ਪੁਸਤਕ ਜ਼ਰੂਰ ਪੜ੍ਹ ਲੈਣ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਖ਼ਰਚ ਕੇ ਕਰਤਾਰਪੁਰ ਦਾ ਲਾਂਘਾ ਤਾਂ ਬਣਾ ਦਿੱਤਾ ਪਰ ਕਰੋਨਾ ਤੋਂ ਬਾਅਦ ਅੱਜ ਤੱਕ ਬੰਦ ਪਿਆ ਹੈ। ਉਨ੍ਹਾਂ ਕਿਹਾ ਕਿ ਸਵੇਰੇ ਜਾ ਕੇ ਸ਼ਾਮ ਨੂੰ ਵਾਪਸ ਪਰਤ ਆਉਣ ਨਾਲ ਸੁਰੱਖਿਆ ਦਾ ਕੋਈ ਮੁੱਦਾ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਗੁਜਰਾਤ ਰਾਹੀਂ ਪਾਕਿਸਤਾਨ ਨਾਲ ਸਾਰਾ ਵਪਾਰ ਹੋ ਰਿਹਾ ਹੈ। ਜਿਸ ਨਾਲ ਪਹਿਲਾਂ ਮਾਲ ਕਰਾਚੀ ਦੇ ਰਾਹੀਂ ਲਾਹੌਰ ਪੁੱਜਦਾ ਹੈ। ਉਨ੍ਹਾਂ ਕਿਹਾ ਕਿ ਜਦ ਕਿ ਵਾਹਗਾ ਬਾਰਡਰ ਰਾਹੀਂ ਲਾਹੌਰ ਕੁੱਝ ਹੀ ਮੀਲਾਂ ਦੇ ਫ਼ਾਸਲੇ ’ਤੇ ਹੈ ਜਦ ਕਿ ਦਿੱਲੀ ਤੋਂ ਹਰਿਆਣਾ, ਪੰਜਾਬ ਸਿੱਧਾ ਸੜਕੀ ਸੰਪਰਕ ਹੈ। ਉਨ੍ਹਾਂ ਕਿਹਾ ਕਿ ਸਿੱਖ ਆਗੂ ਭਾਜਪਾ ’ਤੇ ਦਬਾਅ ਪਾਉਣ ਕਿ 1960 ਤੋਂ ਰਾਜਸਥਾਨ ਸਰਕਾਰ ਨੇ ਜੋ ਪੰਜਾਬ ਤੋਂ ਪਾਣੀ ਜਾ ਰਿਹਾ ਹੈ ਉਸ ਦੀ ਰਿਆਲਿਟੀ ਬੰਦ ਕਰ ਦਿੱਤੀ ਹੈ ਜਦ ਕਿ ਨਵੀਆਂ ਨਹਿਰਾਂ ਬਣਾ ਕੇ ਪੰਜਾਬ ਦੇ ਖ਼ਜ਼ਾਨੇ ਨੂੰ ਮੁਫ਼ਤ ਦੇ ਵਿਚ ਰਾਜਸਥਾਨ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਹਿਰਾਂ ਦੀ ਬਦੌਲਤ ਸੇਮ ਦੀ ਸਮੱਸਿਆ ਪੰਜਾਬ ਦੇ ਕਿਸਾਨਾਂ ਨੂੰ ਸਹਿਣੀ ਪੈ ਰਹੀ ਹੈ। ਰਾਜਸਥਾਨ ਪੰਜਾਬ ਨੂੰ ਪੱਥਰ ਅਤੇ ਹੋਰ ਖਣਿਜ ਪਦਾਰਥ ਪੂਰੇ ਭਾਅ ਵਿਚ ਵੇਚਦਾ ਹੈ, ਫਿਰ ਪੰਜਾਬ ਮੁਫ਼ਤ ਪਾਣੀ ਕਿਉਂ ਦੇਵੇ। ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਵਿਚ ਰਲੇ ਸਾਰੇ ਸਿੱਖ ਆਗੂ ਇਕਮੱਤ ਹੋ ਕੇ ਪੰਜਾਬ ਪੱਖੀ ਮੰਗਾਂ ਮਨਵਾਉਣ ਤਾਂ ਪੰਜਾਬ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਮਨਾਇਆ ਬਾਲ ਦਿਵਸ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫ਼ਾਜ਼ਿਲਕਾ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ
Ad Position 24