ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਮਨਾਇਆ ਬਾਲ ਦਿਵਸ
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਜੀ. ਏ.
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੰਪਲੈਕਸ ਵਿਚ ਬੱਚਿਆਂ ਦੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸਕੂਲ ਪਹੁੰਚਣ ’ਤੇ ਸਮੂਹ ਵਿਦਿਆਰਥੀਆਂ ਦਾ ਤਿਲਕ ਲਗਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਚਾਕਲੇਟ ਤੇ ਮਠਿਆਈਆਂ ਵੰਡ ਕੇ ਬਾਲ ਦਿਵਸ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਸਕੂਲ ਦੀ ਵਾਈਸ ਪ੍ਰਿੰਸੀਪਲ ਸ੍ਰੀਮਤੀ ਸ਼ੀਨਮ ਧੂੜੀਆ ਨੇ ਦੱਸਿਆ ਕਿ ਚੇਅਰਮੈਨ ਅਨਿਲ ਜੈਨ ਅਤੇ ਪ੍ਰਿੰਸੀਪਲ ਨਰੇਸ਼ ਸਪੜਾ ਦੀ ਅਗਵਾਈ ਹੇਠ ਸਕੂਲ ਸਟਾਫ਼ ਵਲੋਂ ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ, ਆਤਮ-ਵਿਸ਼ਵਾਸ ਅਤੇ ਸਕਾਰਾਤਮਿਕ ਸੋਚ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਖ਼ਤ ਮਿਹਨਤ ਕਰਨ, ਅਨੁਸ਼ਾਸਨ ਵਿਚ ਰਹਿਣ ਅਤੇ ਆਪਣੇ ਟੀਚੇ ਵੱਲ ਵਧਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਮੂਹ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।