14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਧਿਆਪਕਾਂ ਨੇ ਕਵਿਤਾਵਾਂ, ਕੁਇਜ਼ ਮੁਕਾਬਲੇ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਕੀਤਾ ਉਤਸ਼ਾਹਿਤ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ।

Ad Position 21
No active advertisement
ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬਾਲ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਹਾਜ਼ਰ ਵਿਦਿਆਰਥੀ। ਅਜੀਤ ਤਸਵੀਰ 15-11-2026
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਸਮਾਗਮ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਦੇ ਮਨੋਰੰਜਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਬੌਧਿਕ ਯੋਗਤਾ ਨੂੰ ਨਿਖਾਰਨ ਲਈ ਰੋਚਕ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਮਨੋਰੰਜਕ, ਰਚਨਾਤਮਿਕ ਅਤੇ ਗਿਆਨਵਰਧਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਦੇ ਸਰਬਪੱਖੀ ਵਿਕਾਸ, ਚੰਗੇ ਸੰਸਕਾਰਾਂ ਅਤੇ ਉੱਜਵਲ ਭਵਿੱਖ ਲਈ ਸਿੱਖਿਆ ਦੇ ਨਾਲ-ਨਾਲ ਖ਼ੁਸ਼ਨੁਮਾ ਮਾਹੌਲ ਪ੍ਰਦਾਨ ਕਰਨਾ ਵੀ ਬੇਹੱਦ ਜ਼ਰੂਰੀ ਹੈ। ਸਕੂਲ ਦੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਲ ਦਿਵਸ ਮੌਕੇ ਸਾਨੂੰ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਬਹਾਦਰੀ ਅਤੇ ਮਹਾਨ ਸ਼ਹਾਦਤ ਨੂੰ ਵੀ ਯਾਦ ਕਰਨਾ ਚਾਹੀਦਾ ਹੈ। ਸਾਹਿਬਜ਼ਾਦਿਆਂ ਨੇ ਛੋਟੀ ਉਮਰ ਵਿਚ ਹੀ ਸਚਾਈ, ਧਰਮ ਪ੍ਰਤੀ ਸਮਰਪਣ ਅਤੇ ਅਟੁੱਟ ਸਿਦਕ ਦੀ ਅਜਿਹੀ ਮਿਸਾਲ ਕਾਇਮ ਕੀਤੀ, ਜੋ ਸਦਾ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਰਹੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਸਿੱਖਿਆ ਲੈਂਦਿਆਂ ਸਚਾਈ, ਹਿੰਮਤ, ਇਮਾਨਦਾਰੀ ਅਤੇ ਆਪਣੇ ਫ਼ਰਜ਼ਾਂ ਪ੍ਰਤੀ ਸਮਰਪਣ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮੁੱਚਾ ਸਮਾਗਮ ਬੱਚਿਆਂ ਲਈ ਯਾਦਗਾਰੀ ਅਤੇ ਖ਼ੁਸ਼ੀਆਂ ਭਰਿਆ ਰਿਹਾ। ਅਧਿਆਪਕਾਂ ਨੇ ਆਪਣੇ ਪਿਆਰ, ਸਨੇਹ ਅਤੇ ਸਮਰਪਣ ਨਾਲ ਇਸ ਦਿਨ ਨੂੰ ਵਿਦਿਆਰਥੀਆਂ ਲਈ ਖ਼ਾਸ ਬਣਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਧੂਮਧਾਮ ਨਾਲ ਮਨਾਇਆ ਬਾਲ ਦਿਵਸ ਅਗਲੀ ਖ਼ਬਰ ਪੰਡਿਤ ਜਵਾਹਰ ਲਾਲ ਨਹਿਰੂ ਦੀ ਜਯੰਤੀ ਮੌਕੇ ਕਾਂਗਰਸੀਆਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24