ਪੈਨੇਸੀਆ ਸਕੂਲ ਦੇ ਸਾਲਾਨਾ ਡਾਂਸ ਮੁਕਾਬਲੇ ਦੇ ਆਖ਼ਰੀ ਦਿਨ ਵਿਦਿਆਰਥੀਆਂ ਨੇ ਬੰਨ੍ਹਿਆ ਰੰਗ
ਘੁਬਾਇਆ, ਜੋਸਨ, ਕੰਬੋਜ, ਪ੍ਰਿੰਸੀਪਲ ਭੁਸਰੀ, ਚੇਅਰਮੈਨ ਕੰਬੋਜ, ਘਾਂਗਾ ਨੇ ਕੀਤੀ ਸਕੂਲ ਪ੍ਰਬੰਧਾਂ ਦੀ ਤਾਰੀਫ਼
ਜਲਾਲਾਬਾਦ,14ਨਵੰਬਰ(ਜਤਿੰਦਰ ਪਾਲ ਸਿੰਘ)-ਹਲਕੇ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੀ. ਬੀ.
ਰ
ਰਾਸ਼ਟਰਪਤੀ ਐਵਾਰਡ ਜੇਤੂ ਝੂਮਰ ਦੇ ਮਾਹਿਰ ਜਸਵੰਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਸਾਂਸਦ ਸ਼ੇਰ ਸਿੰਘ ਘੁਬਾਇਆ ਅਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ।
15-11-2026
ਜਲਾਲਾਬਾਦ,14ਨਵੰਬਰ(ਜਤਿੰਦਰ ਪਾਲ ਸਿੰਘ)-ਹਲਕੇ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੀ.ਬੀ.ਐੱਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ, ਜਲਾਲਾਬਾਦ ਵਿਖੇ ਤਿੰਨ ਰੋਜ਼ਾ ਸਾਲਾਨਾ ਡਾਂਸ ਮੁਕਾਬਲੇ ਦੇ ਤੀਸਰੇ ਅਤੇ ਆਖ਼ਰੀ ਦਿਨ ਦਾ ਸਮਾਗਮ ਧੂਮਧਾਮ, ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਸਕੂਲ ਕੈਂਪਸ ਵਿਖੇ ਕਰਵਾਇਆ ਗਿਆ। ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲਗਭਗ 450 ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਆਈਟਮਾਂ ਨੇ ਦਰਸ਼ਕਾਂ ਦਾ ਵਿਸ਼ੇਸ਼ ਧਿਆਨ ਖਿੱਚਿਆ। ਬੱਚਿਆਂ ਨੇ ਰਾਮਾਇਣ ਥੀਮ ਅਤੇ ਸ਼ਿਵ ਤਾਂਡਵ ਰਾਹੀਂ ਭਾਰਤੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਭਿਆਚਾਰਕ ਪੇਸ਼ਕਾਰੀਆਂ ਵਿਚ ਲੁੱਡੀ, ਪੰਜਾਬੀ ਗੀਤ, ਝੂਮਰ, ਹਰਿਆਣਵੀ ਗੀਤ, ਭੰਗੜਾ, ਸੰਮੀ, ਗੁਜਰਾਤੀ ਗੀਤ ਅਤੇ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਮਾਗਮ ਵਿਚ ਚਾਰ ਚੰਨ ਲਗਾ ਦਿੱਤੇ।ਮਾਪਿਆਂ ਅਤੇ ਮਹਿਮਾਨਾਂ ਨੇ ਤਾੜੀਆਂ ਦੀ ਗੂੰਜ ਨਾਲ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਮਾਗਮ ਵਿਚ ਸ਼ੇਰ ਸਿੰਘ ਘੁਬਾਇਆ ਸਾਂਸਦ, ਹੰਸ ਰਾਜ ਜੋਸਨ ਸਾਬਕਾ ਮੰਤਰੀ, ਰਾਜ ਬਖ਼ਸ਼ ਕੰਬੋਜ ਸਾਬਕਾ ਚੇਅਰਮੈਨ, ਹੋਲੀ ਹਾਰਟ ਡੇਅ ਬੋਰਡਿੰਗ ਪਬਲਿਕ ਸਕੂਲ ਫ਼ਾਜ਼ਿਲਕਾ ਦੀ ਪ੍ਰਿੰਸੀਪਲ ਸ਼੍ਰੀਮਤੀ ਰਿਤੂ ਭੁਸਰੀ, ਅਸ਼ੋਕ ਕੰਬੋਜ ਚੇਅਰਮੈਨ ਪੰਜਾਬ ਕਿਸਾਨ ਸਭਾ, ਬੰਟੀ ਵਾਟਸ ਬਲਾਕ ਜਲਾਲਾਬਾਦ ਕਾਂਗਰਸ ਪ੍ਰਧਾਨ, ਗੁਰਪ੍ਰੀਤ ਸਿੰਘ ਘਾਂਗਾ ਹਲਕਾ ਇੰਚਾਰਜ ਵਾਰਿਸ ਪੰਜਾਬ ਦੇ ਸ਼ਾਮਲ ਹੋਏ। ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਾਂਸਦ ਘੁਬਾਇਆ, ਜੋਸਨ, ਕੰਬੋਜ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਸਕੂਲ ਪ੍ਰਬੰਧਕਾਂ ਵਲ਼ੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸੰਧੂ, ਪਰਮਿੰਦਰ ਸਿੰਘ ਲੂਣਾ, ਚਰਨਪ੍ਰੀਤ ਸਿੰਘ ਸੋਢੀ, ਤਜਿੰਦਰ ਸਿੰਘ ਖ਼ਾਲਸਾ, ਸ਼੍ਰੀ ਬਾਲਾ ਜੀ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਸੁਮਿਤ ਕੁੱਕੜ, ਟੋਨੀ ਬੱਬਰ, ਅਸ਼ੀਸ਼ ਕੁਮਾਰ, ਸੀਨੀਅਰ ਕਾਂਗਰਸੀ ਆਗੂ ਸੋਨੂੰ ਦਰਗਨ,ਐਡਵੋਕੇਟ ਭੁਪਿੰਦਰ ਸਿੰਘ, ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ’ਤੇ ਅਮਰੀਕ ਸਿੰਘ ਅਹੂਜਾ, ਉਪਿੰਦਰ ਸਿੰਘ ਧਵਨ, ਪਰਮਜੀਤ ਸਿੰਘ ਧਮੀਜਾ, ਸੁਖਪਾਲਵੀਰ ਸਿੰਘ ਮਦਾਨ ਆਦਿ ਮੌਜੂਦ ਰਹੇ। ਸਮਾਗਮ ਦੌਰਾਨ ਸਕੂਲ ਪ੍ਰਿੰਸੀਪਲ ਰਮਨਪ੍ਰੀਤ ਕੌਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਇਕ ਆਤਮ-ਵਿਸ਼ਵਾਸੀ ਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।