14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 15-11-2026
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਗੁਮਾਨੀ ਵਾਲਾ ਖੂਹ ਦੇ ਪੁਲ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਉਹ ਘਬਰਾ ਗਿਆ ਅਤੇ ਆਪਣੇ ਕੋਲ ਮੌਜੂਦ ਸਮਾਨ ਇਕ ਪਾਸੇ ਕਰਕੇ ਖਿਸਕਣ ਲੱਗਿਆ। ਪੁਲਿਸ ਪਾਰਟੀ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਗਰਾਮ ਹੈਰੋਇਨ ਬਰਾਮਦ ਕੀਤੀ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਨੀਲ ਕੁਮਾਰ ਉਰਫ਼ ਲਵਲੀ ਪੁੱਤਰ ਮਹਿੰਦਰ ਸਿੰਘ ਵਾਸੀ ਢਾਬ ਖ਼ੁਸ਼ਹਾਲ ਜੋਈਆਂ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ – ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਸ਼ਮੀਨਾ ਕੰਬੋਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣੇ ਬੱਸ ਅੱਡੇ ਦੇ ਫਲਾਈ ਓਵਰ ਹੇਠਾਂ ਪਹੁੰਚੀ ਤਾਂ ਰਾਹੁਲ ਪੁੱਤਰ ਬਲਕਾਰ ਸਿੰਘ ਵਾਸੀ ਚੱਕ ਕਾਠਗੜ੍ਹ ਉਰਫ਼ ਹਿਸਾਨਵਾਲਾ ਹੱਥ ਵਿਚ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਫੜਿਆ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਸ ਨੇ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ ਅਤੇ ਮੌਕੇ ਤੋਂ ਖਿਸਕਣ ਲੱਗਿਆ। ਪੁਲਿਸ ਨੇ ਉਸ ਨੂੰ ਮੌਕੇ ’ਤੇ ਕਾਬੂ ਕਰ ਲਿਆ ਅਤੇ ਉਸ ਵਲੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕਰਨ ’ਤੇ ਉਸ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ -ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਵੰਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਢਾਣੀ ਮਾਘ ਸਿੰਘ ਗਹਿਲੇ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 10 ਅਕਤੂਬਰ ਨੂੰ ਸਵੇਰੇ ਕਰੀਬ 11:30 ਤੋਂ 12 ਵਜੇ ਦੇ ਵਿਚਕਾਰ ਉਸ ਨੇ ਝੋਨਾ ਵੱਢਣ ਲਈ ਕੰਬਾਈਨ ਬੁਲਾਈ ਸੀ। ਇਸ ਦੌਰਾਨ ਅਮਨਦੀਪ ਸਿੰਘ ਅਤੇ ਉਸ ਦੇ ਸਾਥੀਆਂ ਨੇ ਕਿਹਾ ਕਿ ਉਹ ਆਪਣਾ ਝੋਨਾ ਪਹਿਲਾਂ ਵੱਢਣਗੇ। ਇਸ ਗੱਲ ਨੂੰ ਲੈ ਕੇ ਅਮਨਦੀਪ ਸਿੰਘ ਆਦਿ ਨੇ ਹਮਸਲਾਹ ਹੋ ਕੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਵਲੋਂ ਅਮਨਦੀਪ ਸਿੰਘ ਪੁੱਤਰ ਹੁਸ਼ਿਆਰ ਸਿੰਘ, ਇਕਬਾਲ ਸਿੰਘ ਪੁੱਤਰ ਜੱਲਾ ਸਿੰਘ ਅਤੇ ਸੰਤੋਖ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਢਾਣੀ ਮਾਘ ਸਿੰਘ ਪਿੰਡ ਗਹਿਲੇ ਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ -ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਨਹਿਰ ਦੀ ਪਟੜੀ ਸੁਖੇਰਾ ਬੋਦਲਾ ਤੋਂ ਲੱਧੂ ਵਾਲਾ ਹਿਠਾੜ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਕੀਤੀ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੋਨਾ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਢਾਣੀ ਅਮੀਰ ਸਿੰਘ ਲਮੋਚੜ ਖ਼ੁਰਦ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ -ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ 13 ਨਵੰਬਰ ਨੂੰ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਪਿੰਡ ਰੁਕਣਪੁਰਾ ਖੂਈ ਖੇੜਾ ਤੋਂ ਢਾਣੀ ਨਾਈਆਂ ਵਾਲੀ ਰੋਡ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਸ ਨੇ ਆਪਣੇ ਸੱਜੇ ਹੱਥ ਵਿਚ ਫੜਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਲਿੰਕ ਰੋਡ ਦੇ ਕਿਨਾਰੇ ਸੁੱਟ ਦਿੱਤਾ ਅਤੇ ਖਿਸਕਣ ਲੱਗਿਆ। ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 20 ਨਸ਼ੀਲੀਆਂ ਗੋਲੀਆਂ ਮਾਰਕਾ ਐਟੀਜੁਲਾਮ ਟੇਬਲੇਟਸ ਐਮ.ਜੀ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਮਹਿਕਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਰੁਕਣਪੁਰਾ ਖੂਈ ਖੇੜਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅਭਿਮੰਨੂ 97 ਕਿੱਲੋ ਅਤੇ ਲਵਪ੍ਰੀਤ 77 ਕਿੱਲੋ ਭਾਰ ਵਰਗ ਵਿਚ ਦਿਖਾਏਗਾ ਆਪਣੇ ਜੌਹਰ ਅਗਲੀ ਖ਼ਬਰ ਜਸ਼ਨ ਏ ਹੁਨਰ, ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਦਾ ਆਯੋਜਨ
Ad Position 24