14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਾਜਾਇਜ਼ ਪਿਸਤੌਲ, ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਵਿਅਕਤੀ ਗ੍ਰਿਫ਼ਤਾਰ

ਮੱਲਾਂਵਾਲਾ, 14 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ।

Ad Position 21
No active advertisement
ਅਜੀਤ ਡੈਸਕ 15-11-2026
ਮੱਲਾਂਵਾਲਾ, 14 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਲਾਂਵਾਲਾ ਦੇ ਮੇਨ ਚੌਂਕ ਵਿਖੇ ਪਹੁੰਚੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਵਿਸ਼ਾਲ ਉਰਫ਼ ਸਾਲੂ ਪੁੱਤਰ ਆਕਾਸ਼ ਵਾਸੀ ਵਾਰਡ ਨੰਬਰ 4, ਮੱਲਾਂਵਾਲਾ ਆਪਣੇ ਕੋਲ ਨਾਜਾਇਜ਼ ਪਿਸਤੌਲ ਰੱਖਦਾ ਹੈ। ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਇਕ 9 ਐਮ.ਐਮ. ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਛੱਠ ਪੁਰਬ ਨੂੰ ਦੇਖਦੇ ਹੋਏ ਰੇਲ ਯਾਤਰੀਆਂ ਦੇ ਸੁਵਿਧਾਜਨਕ ਆਉਣ-ਜਾਣ ਲਈ ਲੁਧਿਆਣਾ–ਸਮਸਤੀਪੁਰ ਅਣਰੱਵਖਤ ਸਪੈਸ਼ਲ ਟਰੇਨ ਦਾ ਸੰ... ਅਗਲੀ ਖ਼ਬਰ ਅਭਿਮੰਨੂ 97 ਕਿੱਲੋ ਅਤੇ ਲਵਪ੍ਰੀਤ 77 ਕਿੱਲੋ ਭਾਰ ਵਰਗ ਵਿਚ ਦਿਖਾਏਗਾ ਆਪਣੇ ਜੌਹਰ
Ad Position 24