14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਖ਼ਰੀਦ ਸ਼ੁਰੂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ; ਬੀਤੀ ਰਾਤ ਡਾ.ਸੁਹਾਨੀ ਡੋਡਾ ਦੇ ਨਿਵਾਸ ਬਾਹਰ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਚੁੱਕਿਆ ਸੀ ਧਰਨਾ

ਅਬੋਹਰ, 14 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਆਮ ਆਦਮੀ ਪਾਰਟੀ ਦੀ ਅਬੋਹਰ ਤੋਂ ਉਮੀਦਵਾਰ ਡਾ.

Ad Position 21
No active advertisement
ਅਬੋਹਰ ਦੀ ਮਾਰਕੀਟ ਦਫ਼ਤਰ ਬਾਹਰ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 15-11-2026
ਅਬੋਹਰ, 14 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਆਮ ਆਦਮੀ ਪਾਰਟੀ ਦੀ ਅਬੋਹਰ ਤੋਂ ਉਮੀਦਵਾਰ ਡਾ.ਸੁਹਾਨੀ ਡੋਡਾ ਦੇ ਨਿਵਾਸ ਸਥਾਨ ਦੇ ਬਾਹਰ ਲਗਾਇਆ ਧਰਨਾ ਦੇਰ ਰਾਤ ਉਪ ਮੰਡਲ ਮੈਜਿਸਟ੍ਰੇਟ ਅਤੇ ਐੱਸ.ਪੀ ਅਬੋਹਰ ਵਲੋਂ 1-2 ਦਿਨਾਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਦੇ ਦਿੱਤੇ ਭਰੋਸੇ ਮਗਰੋਂ ਚੁੱਕ ਲਿਆ ਗਿਆ ਸੀ। ਪਰ ਅੱਜ ਸਵੇਰੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁੜ ਮਾਰਕੀਟ ਕਮੇਟੀ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਸ਼ੁਰੂ ਕਰ ਦਿੱਤਾ। ਧਰਨੇ ਦੌਰਾਨ ਕਿਸਾਨ ਆਗੂ ਭੁਪਿੰਦਰ ਸਿੰਘ ਕਿੱਕਰ ਖੇੜਾ, ਸੁਖਮੰਦਰ ਸਿੰਘ ਸੁੱਖ, ਗੁਣਵੰਤ ਸਿੰਘ ਪੰਜਾਵਾ, ਬਖ਼ਸ਼ੀਸ਼ ਸਿੰਘ ਸੋਨਾ, ਜਗਤਾਰ ਸਿੰਘ ਬੁਰਜਾਂ, ਅਮਰੀਕ ਸਿੰਘ ਕਿੱਕਰ ਖੇੜਾ, ਦਰਸ਼ਨ ਸਿੰਘ ਗਿੱਦੜਾਂ ਵਾਲੀ, ਲਖਵਿੰਦਰ ਸਿੰਘ ਮਾਨ, ਨਿਰਮਲ ਸਿੰਘ ਬਹਾਵਵਾਲਾ ਆਦਿ ਨੇ ਕਿਹਾ ਕਿ ਉਹ ਬਿਨਾਂ ਕਿਸੇ ਰੁਕਾਵਟ ਦੇ ਸ਼ਾਂਤਮਈ ਢੰਗ ਨਾਲ ਆਪਣਾ ਧਰਨਾ ਦੇ ਰਹੇ ਹਨ। ਜਦੋਂ ਤੱਕ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਬੀਤੀ ਰਾਤ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ 1-2 ਦਿਨਾਂ ਵਿਚ ਖ਼ਰੀਦ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਡਾ.ਸੁਹਾਨੀ ਡੋਡਾ ਦੇ ਨਿਵਾਸ ਸਥਾਨ ਦੇ ਬਾਹਰੋਂ ਧਰਨਾ ਚੁੱਕ ਲਿਆ ਗਿਆ ਸੀ। ਹੁਣ ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਮਾਰਕੀਟ ਕਮੇਟੀ ਦਫ਼ਤਰ ਦੇ ਬਾਹਰੋਂ ਧਰਨਾ ਸਿਰਫ਼ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋਂ ਬਾਅਦ ਹੀ ਚੁੱਕਿਆ ਜਾਵੇਗਾ। ਇਸ ਦੌਰਾਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਅਬੋਹਰ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਖ਼ਬਰ ਲਿਖੇ ਜਾਣ ਤੱਕ ਵੱਖ-ਵੱਖ ਕਿਸਾਨ ਜਥੇਬੰਦੀਆਂ ਦਾ ਮਾਰਕੀਟ ਕਮੇਟੀ ਦਫ਼ਤਰ ਦੇ ਬਾਹਰ ਧਰਨਾ ਲਗਾਤਾਰ ਜਾਰੀ ਸੀ।
Ad Position 22
No active advertisement
ਪਿਛਲੀ ਖ਼ਬਰ ਸਰਕੁਲਰ ਰੋਡ ’ਤੇ ਨਾਬਾਲਗ 150 ਤੋਂ ਵੱਧ ਪੱਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ-ਦੋ ਸਾਥੀ ਮੋਟਰਸਾਈਕਲ ਛੱਡ ਕੇ ਫ਼ਰਾਰ ਅਗਲੀ ਖ਼ਬਰ ਸਰਕਾਰੀ ਕਾਲਜ ਅਬੋਹਰ ਵਿਖੇ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24