15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜਲਾਲਾਬਾਦ ’ਚ ਦਿਨ-ਦਿਹਾੜੇ ਸਾੜੀ ਜਾ ਰਹੀ ਹੈ ਪਰਾਲੀ,...

ਅੱਖਾਂ ਵਿਚ ਜਲਨ, ਖੰਘ, ਸਾਹ ਲੈਣ ਵਿਚ ਤਕਲੀਫ਼ ਅਤੇ ਹੋਰ ਸਿਹਤ ਸਮੱਸਿਆਵਾਂ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ। ਕੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਘਟਨਾਵਾਂ ਦੀ ਜਾਣਕਾਰੀ ਨਹੀਂ ਜਾਂ ਫਿਰ ਕਾਰਵਾਈ ਸਿਰਫ਼ ਕਾਗ਼ਜ਼ੀ ਰਿਪੋਰਟਾਂ ਤਿਆਰ ਕਰਨ ਤੱਕ ਹੀ ਸੀਮਤ ਰਹਿ ਗਈ ਹੈ।

Ad Position 21
No active advertisement
(Ã ਸਫਾ 5 ਦੀ ਬਾਕੀ Æ) 16-11-2026
ਅੱਖਾਂ ਵਿਚ ਜਲਨ, ਖੰਘ, ਸਾਹ ਲੈਣ ਵਿਚ ਤਕਲੀਫ਼ ਅਤੇ ਹੋਰ ਸਿਹਤ ਸਮੱਸਿਆਵਾਂ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ। ਕੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਘਟਨਾਵਾਂ ਦੀ ਜਾਣਕਾਰੀ ਨਹੀਂ ਜਾਂ ਫਿਰ ਕਾਰਵਾਈ ਸਿਰਫ਼ ਕਾਗ਼ਜ਼ੀ ਰਿਪੋਰਟਾਂ ਤਿਆਰ ਕਰਨ ਤੱਕ ਹੀ ਸੀਮਤ ਰਹਿ ਗਈ ਹੈ। ਜੇਕਰ ਸਖ਼ਤੀ ਨਾਲ ਕਾਰਵਾਈ ਹੋ ਰਹੀ ਹੈ ਤਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕ ਕਿਉਂ ਨਹੀਂ ਰਹੀਆਂ। ਲੋਕਾਂ ਵਿਚ ਇਹ ਗੱਲ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਜਦੋਂ ਦਿੱਲੀ ਤੋਂ ਏਅਰ ਕੁਆਲਿਟੀ ਦੀ ਟੀਮ ਆਈ ਸੀ ਤਾਂ ਕੁੱਝ ਦਿਨਾਂ ਲਈ ਪ੍ਰਸ਼ਾਸਨਿਕ ਸਰਗਰਮੀਆਂ ਅਤੇ ਸਖ਼ਤੀ ਦਿਖਾਈ ਦਿੱਤੀ ਸੀ ਪਰ ਇਸ ਤੋਂ ਬਾਅਦ ਮੁੜ ਹਾਲਾਤ ਵਿਗੜਦੇ ਨਜ਼ਰ ਆ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾਂਦੀ ਅਤੇ ਖੇਤਰੀ ਪੱਧਰ ’ਤੇ ਜ਼ਿੰਮੇਵਾਰੀ ਤੈਅ ਕੀਤੀ ਜਾਂਦੀ ਤਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਸੀ। ਪਰਾਲੀ ਸਾੜਨ ਨਾਲ ਸਿਰਫ਼ ਹਵਾ ਹੀ ਪ੍ਰਦੂਸ਼ਿਤ ਨਹੀਂ ਹੁੰਦੀ, ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ, ਮਿੱਟੀ ਵਿਚ ਮੌਜੂਦ ਲਾਭਕਾਰੀ ਜੀਵਾਣੂਆਂ ਅਤੇ ਵਾਤਾਵਰਨ ਦੇ ਸੰਤੁਲਨ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਇਹ ਮਸਲਾ ਸਿਰਫ਼ ਕਿਸਾਨਾਂ ਜਾਂ ਖੇਤੀਬਾੜੀ ਵਿਭਾਗ ਤੱਕ ਸੀਮਤ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਿਹਤ ਅਤੇ ਭਵਿੱਖ ਨਾਲ ਜੁੜਿਆ ਹੋਇਆ ਹੈ। ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ, ਤਕਨੀਕੀ ਸਹਾਇਤਾ ਅਤੇ ਜਾਗਰੂਕਤਾ ਮੁਹੱਈਆ ਕਰਵਾਉਣਾ ਵੀ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਜਲਾਲਾਬਾਦ ਸਮੇਤ ਸਮੁੱਚੇ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਲਗਾਤਾਰ ਨਿਗਰਾਨੀ ਕਰਵਾਉਣੀ ਚਾਹੀਦੀ ਹੈ। ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਦੇ ਬਦਲਵੇਂ ਪ੍ਰਬੰਧਾਂ ਲਈ ਹਰ ਸੰਭਵ ਸਹੂਲਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੋਲਡੀ ਮੁਸਾਫਿਰ ਨੂੰ ਮੁੜ ਟਿਕਟ ਮਿਲਣ ’ਤੇ ਹਲਕੇ ’ਚ ਖ਼ੁਸ਼ੀ ਦੀ ਲਹਿਰ-ਸਰਪੰਚ ਭਜਨ ਲਾਲ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ ‘ਤੁਹਾਡਾ ਸਾਮਾਨ ਮਨੁੱਖਤਾ ਦੇ ਕੰਮ’ ਮੁਹਿੰਮ ਤਹਿਤ 90 ਲੋੜਵੰਦਾਂ ਨੂੰ ਕੱਪੜੇ ਅਤੇ ਬੂਟ ਵੰਡੇ ਹ...
Ad Position 24