ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਪੀ.ਐਮ.ਸ੍ਰੀ ਸਰਕਾਰੀ ਸਕੂਲ ਬੱਲੂਆਣਾ ਦੀ ਸ਼ਾਨਦਾਰ ਜਿੱਤ
ਬੱਲੂਆਣਾ, 15 ਨਵੰਬਰ (ਜਸਮੇਲ ਸਿੰਘ ਢਿੱਲੋਂ)-ਬਲਾਕ ਪੱਧਰੀ ਪ੍ਰੋਜੈਕਟ ਇਨੋਵੇਸ਼ਨ 2026 ਤਹਿਤ ਪੀ. ਐਮ.
ਬੱਲੂਆਣਾ, 15 ਨਵੰਬਰ (ਜਸਮੇਲ ਸਿੰਘ ਢਿੱਲੋਂ)-ਬਲਾਕ ਪੱਧਰੀ ਪ੍ਰੋਜੈਕਟ ਇਨੋਵੇਸ਼ਨ 2026 ਤਹਿਤ ਪੀ.ਐਮ.ਸੀ੍ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜੀਦਪੁਰ ਕੱਟਿਆਂ ਵਾਲੀ ਵਿਖੇ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿਚ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਸਕੂਲ ਦੇ ਕੁੱਲ 5 ਵਿਦਿਆਰਥੀਆਂ ਨੇ ਵੱਖ-ਵੱਖ ਥੀਮਾਂ ਅਧੀਨ ਆਪਣੇ ਵਿਗਿਆਨਿਕ ਮਾਡਲ ਅਤੇ ਪ੍ਰੋਜੈਕਟ ਪੇਸ਼ ਕੀਤੇ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਸਥਾ ਅਤੇ ਸਾਹਿਲ ਨੇ ਪਹਿਲਾ ਸਥਾਨ, ਨਿਸ਼ਾ ਨੇ ਦੂਜਾ, ਨਵਦੀਪ ਅਤੇ ਅਰਸ਼ਦੀਪ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਸਫਲਤਾ ਪਿੱਛੇ ਗਾਈਡ ਅਧਿਆਪਕਾ ਡਾ.ਹਰਬੰਸ ਰਾਹੀ, ਮੈਡਮ ਨੈਨਸੀ ਅਤੇ ਮੈਡਮ ਰਮਨਦੀਪ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਤੋਂ ਇਲਾਵਾ ਸੁਸ਼ੀਲ ਕੁਮਾਰ ਅਤੇ ਮੈਡਮ ਪੰਕਜ ਕੰਬੋਜ ਵਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਬਾਬੂ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ ਗਾਈਡ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।