15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਨਸ਼ਾ ਕਰਦੇ ਤਿੰਨ ਨੌਜਵਾਨ ਪੰਨੀ ਅਤੇ ਲਾਈਟਰ ਸਮੇਤ ਕੀਤੇ ਕਾਬੂ

ਫ਼ਿਰੋਜ਼ਪੁਰ, 15 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਥਾਣੇ ਦੀ ਪੁਲਿਸ ਨੇ ਨਸ਼ਾ ਵਿਰੋਧੀ ਸਖ਼ਤ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਨੰਬਰ 199, ਮਿਤੀ 14 ਨਵੰਬਰ 2026 ਨੂੰ ਐੱਨ.

Ad Position 21
No active advertisement
ਅਜੀਤ ਡੈਸਕ 16-11-2026
ਫ਼ਿਰੋਜ਼ਪੁਰ, 15 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਥਾਣੇ ਦੀ ਪੁਲਿਸ ਨੇ ਨਸ਼ਾ ਵਿਰੋਧੀ ਸਖ਼ਤ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਨੰਬਰ 199, ਮਿਤੀ 14 ਨਵੰਬਰ 2026 ਨੂੰ ਐੱਨ.ਡੀ.ਪੀ.ਐਸ. ਐਕਟ (ਨਾਨ-ਕੱਮਰਸ਼ੀਅਲ) ਦੀਆਂ ਧਾਰਾਵਾਂ 27/61/85 ਤਹਿਤ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਏ.ਐੱਸ.ਆਈ. ਭੁਪਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਸਤਪਾਲ ਵਾਸੀ ਸਤੀਏ ਵਾਲਾ, ਥਾਣਾ ਕੁੱਲਗੜੀ ਫ਼ਿਰੋਜ਼ਪੁਰ, ਸਚਿਨ ਉਰਫ ਬੱਲੂ ਪੁੱਤਰ ਸੁਰਿੰਦਰ ਕੁਮਾਰ ਵਾਸੀ ਬਸਤੀ ਆਵਾ, ਥਾਣਾ ਸਿਟੀ ਫ਼ਿਰੋਜ਼ਪੁਰ ਅਤੇ ਸੈਮੁਅਲ ਪੁੱਤਰ ਮੰਗਲ ਸਿੰਘ ਵਾਸੀ ਨਿਊ ਜਨਤਾ ਨਗਰ, ਥਾਣਾ ਸਿਟੀ ਫਿਰੋਜ਼ਪੁਰ ਵਜੋਂ ਹੋਈ ਹੈ। ਇਹ ਤਿੰਨੇ ਮੁਲਜ਼ਮ ਪੁਲਿਸ ਹਿਰਾਸਤ ਵਿਚ ਗ੍ਰਿਫ਼ਤਾਰ ਹਨ। ਪੁਲਿਸ ਰਿਪੋਰਟ ਮੁਤਾਬਿਕ ਜਦੋਂ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ 7 ਨੰਬਰ ਚੁੰਗੀ ਫ਼ਿਰੋਜ਼ਪੁਰ ਕੈਂਟ ਵਿਖੇ ਮੌਜ਼ੂਦ ਸੀ, ਤਾਂ ਪੁਲਿਸ ਪਾਸ ਇਕ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਉਪਰੋਕਤ ਤਿੰਨੇ ਵਿਅਕਤੀ ਹੈਰੋਇਨ ਪੀਣ ਦੇ ਆਦੀ ਹਨ। ਉਹ ਕਿਸੇ ਕੋਲੋਂ ਹੈਰੋਇਨ ਲਿਆ ਕੇ ਬਿਜਲੀ ਘਰ ਰੋਡ ਨੇੜੇ ਗਵਾਲ ਟੋਲੀ ਪਾਸ ਬੈਠੇ ਪੰਨੀ ਅਤੇ ਲਾਈਟਰ ਰੱਖ ਕੇ ਹੈਰੋਇਨ ਪੀ ਰਹੇ ਹਨ। ਇਤਲਾਹ ਮਿਲਦਿਆਂ ਹੀ ਪੁਲਿਸ ਪਾਰਟੀ ਨੇ ਮੌਕੇ ’ਤੇ ਛਾਪੇਮਾਰੀ ਕੀਤੀ ਅਤੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੌਕੇ ਤੋਂ ਪੰਨੀ, ਲਾਈਟਰ ਅਤੇ ਫੋਲਡ ਕੀਤੀ ਹੋਈ ਸਮੱਗਰੀ ਬਰਾਮਦ ਕੀਤੀ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਲਾਟੀਆ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਮਾਡਰਨ ਮਾਲਵਾ ਸਕੂਲ ਬੁਰਜ ਮੁਹਾਰ ਵਿਖੇ ਬਾਲ ਦਿਵਸ ਮਨਾਇਆ
Ad Position 24