15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹਰਪ੍ਰੀਤ ਸਿੰਘ ਲਾਟੀਆ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਨਰਲ ਸਕੱਤਰ ਨਿਯੁਕਤ

ਫਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਦੇ ਉਦੇਸ਼ ਨਾਲ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਨਾਲ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਹਰਪ੍ਰੀਤ ਸਿੰਘ ਲਾਟੀਆ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 16-11-2026
ਫਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਦੇ ਉਦੇਸ਼ ਨਾਲ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਨਾਲ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਹਰਪ੍ਰੀਤ ਸਿੰਘ ਲਾਟੀਆ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਨਿਯੁਕਤੀ ਪੱਤਰ ਵਿਚ ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਲਾਟੀਆ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸ਼ਲਾਘਾਯੋਗ ਸੇਵਾਵਾਂ, ਸਮਰਪਣ ਅਤੇ ਜਥੇਬੰਦਕ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਇਸ ਨਿਯੁਕਤੀ ਲਈ ਹਰਪ੍ਰੀਤ ਸਿੰਘ ਲਾਟੀਆ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਆਪਣੀ ਨਿਯੁਕਤੀ ’ਤੇ ਹਰਪ੍ਰੀਤ ਸਿੰਘ ਲਾਟੀਆ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੱਬੂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਹਰਪ੍ਰੀਤ ਸਿੰਘ ਲਾਟੀਆ ਦੀ ਇਸ ਨਿਯੁਕਤੀ ਤੇ ਭੁਪਿੰਦਰ ਸਿੰਘ ਫਰੀਦੇਵਾਲਾ ਚੇਅਰਮੈਨ, ਦਰਸ਼ਨ ਸਿੰਘ ਸ਼ੇਰ ਖਾਂ ਮੈਂਬਰ ਸ਼੍ਰੋਮਣੀ ਕਮੇਟੀ, ਚਮਕੌਰ ਸਿੰਘ ਟਿੱਬੀ ਸਾਬਕਾ ਜਿ਼ਲ੍ਹਾ ਪ੍ਰਧਾਨ, ਜੋਗਾ ਸਿੰਘ ਮੁਰਕਵਾਲਾ, ਨਿਰਮਲ ਸਿੰਘ ਢਿਲੋਂ, ਬਲਦੇਵ ਸਿੰਘ ਮੱਲੀ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਫਰੀਦੇਵਾਲਾ, ਪ੍ਰੇਮ ਸਿੰਘ ਲਾਟੀਆ, ਬਲਰਾਜ ਸਿੰਘ ਲਾਟੀਆ, ਰਣਜੀਤ ਸਿੰਘ ਭੁੱਲਰ, ਨਛੱਤਰ ਸਿੰਘ ਸੰਧੂ ਸਾਬਕਾ ਸਰਪੰਚ, ਕਮਲਜੀਤ ਸਿੰਘ ਢੋਲੇਵਾਲਾ, ਗੁਰਸੇਵਕ ਸਿੰਘ ਸਿੱਧੂ ਮਹਿਮਾ, ਰਘਬੀਰ ਸਿੰਘ ਆਰਫ਼ ਵਾਲਾ ਆਦਿ ਆਗੂਆਂ ਨੇ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਗੁਰੂਹਰਸਹਾਏ ਹਲਕੇ ਦੇ ਪਿੰਡਾਂ ਵਿਚ ਸਰਗਰਮੀਆਂ ਤੇਜ਼ ਅਗਲੀ ਖ਼ਬਰ ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਨਸ਼ਾ ਕਰਦੇ ਤਿੰਨ ਨੌਜਵਾਨ ਪੰਨੀ ਅਤੇ ਲਾਈਟਰ ਸਮੇਤ ਕੀਤੇ ਕਾਬੂ
Ad Position 24