ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਸਵਾਰ ਨੂੰ ਮਾਰੀ ਜ਼ੋਰਦਾਰ ਟੱਕਰ
ਅਬੋਹਰ, 16 ਨਵੰਬਰ (ਵਿਵੇਕ ਹੂੜੀਆ)-ਸਥਾਨਕ ਕੰਧਵਾਲਾ ਰੋਡ ’ਤੇ ਐਤਵਾਰ ਦੇਰ ਸ਼ਾਮ ਇਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਸਕੂਟਰੀ ਲੈ ਕੇ ਖੜ੍ਹੇ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਸਕੂਟਰੀ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਦਕਿ ਉਸ ਦੀ ਸਕੂਟਰੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਅਬੋਹਰ, 16 ਨਵੰਬਰ (ਵਿਵੇਕ ਹੂੜੀਆ)-ਸਥਾਨਕ ਕੰਧਵਾਲਾ ਰੋਡ ’ਤੇ ਐਤਵਾਰ ਦੇਰ ਸ਼ਾਮ ਇਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਸਕੂਟਰੀ ਲੈ ਕੇ ਖੜ੍ਹੇ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਸਕੂਟਰੀ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਦਕਿ ਉਸ ਦੀ ਸਕੂਟਰੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਜ਼ਖ਼ਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੱਗੇ ਰੈਫ਼ਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੰਗਾਨਗਰ ਰੋਡ ਸਥਿਤ ਰਿੱਧੀ-ਸਿੱਧੀ ਕਾਲੋਨੀ ਦਾ ਰਹਿਣ ਵਾਲਾ ਰਵਿੰਦਰ ਕੁਮਾਰ ਢਾਕਾ ਕੰਧਵਾਲਾ ਰੋਡ ’ਤੇ ਸਨਰਾਈਜ਼ ਪੈਲੇਸ ਦੇ ਨੇੜੇ ਆਪਣੀ ਸਕੂਟਰੀ ਸਮੇਤ ਸੜਕ ਕਿਨਾਰੇ ਖੜ੍ਹਾ ਸੀ। ਇਸੇ ਦੌਰਾਨ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਰਵਿੰਦਰ ਕੁਮਾਰ ਮੌਕੇ ’ਤੇ ਹੀ ਬੇਹੋਸ਼ ਹੋ ਗਿਆ ਅਤੇ ਉਸ ਦੀ ਸਕੂਟਰੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਅਤੇ ਕੌਂਸਲਰ ਵਿਪਨ ਸ਼ਰਮਾ ਦੀ ਮਦਦ ਨਾਲ ਜ਼ਖ਼ਮੀ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਦੇ ਸਿਰ ਵਿਚ ਗੰਭੀਰ ਸੱਟ ਲੱਗੀ ਹੈ। ਉੱਧਰ, ਲੋਕਾਂ ਵਲੋਂ ਫ਼ਰਾਰ ਕਾਰ ਚਾਲਕ ਦਾ ਪਿੱਛਾ ਕਰਦਿਆਂ ਉਸ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਕੰਧਵਾਲਾ ਰੋਡ ਸਥਿਤ ਉੱਤਮ ਵਿਹਾਰ ਕਾਲੋਨੀ ਦਾ ਰਹਿਣ ਵਾਲਾ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।