16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਜ਼ਿਲ੍ਹਾ ਪੱਧਰੀ ਸੈਮੀਨਾਰ ਨੌਜਵਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ

ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ, ਗ਼ਦਰ ਪਾਰਟੀ ਦੇ ਇਤਿਹਾਸ ਅਤੇ ਉਨ੍ਹਾਂ ਦੀ ਇਨਕਲਾਬੀ ਵਿਚਾਰਧਾਰਾ ’ਤੇ ਰੌਸ਼ਨੀ ਪਾਉਂਦਿਆਂ ਨੌਜਵਾਨਾਂ ਨੂੰ ਸੰਗਠਿਤ ਹੋ ਕੇ ਸਮਾਜਿਕ ਤਬਦੀਲੀ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ।

Ad Position 21
No active advertisement
ਫ਼ਾਜ਼ਿਲਕਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਭਾਰਤ ਸਭਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਬੁਲਾਰੇ ਅਤੇ ਹਾਜ਼ਰ ਨੌਜਵਾਨ। ਤਸਵੀਰ-ਪ੍ਰਦੀਪ ਕੁਮਾਰ 17-11-2026
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ, ਗ਼ਦਰ ਪਾਰਟੀ ਦੇ ਇਤਿਹਾਸ ਅਤੇ ਉਨ੍ਹਾਂ ਦੀ ਇਨਕਲਾਬੀ ਵਿਚਾਰਧਾਰਾ ’ਤੇ ਰੌਸ਼ਨੀ ਪਾਉਂਦਿਆਂ ਨੌਜਵਾਨਾਂ ਨੂੰ ਸੰਗਠਿਤ ਹੋ ਕੇ ਸਮਾਜਿਕ ਤਬਦੀਲੀ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਸੈਮੀਨਾਰ ਦੇ ਮੁੱਖ ਬੁਲਾਰੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫ਼ਾਜ਼ਿਲਕਾ ਨੇ ਗ਼ਦਰ ਪਾਰਟੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਕਰਤਾਰ ਸਿੰਘ ਸਰਾਭਾ ਗ਼ਦਰ ਪਾਰਟੀ ਦੇ ਮਹਾਨ ਨਾਇਕ ਸਨ, ਜਿਨ੍ਹਾਂ ਨੇ ਬਹੁਤ ਛੋਟੀ ਉਮਰ ਵਿਚ ਹੀ ਇਨਕਲਾਬੀ ਰਾਹ ਅਖ਼ਤਿਆਰ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਸਰਾਭਾ ਨੇ ਆਪਣੀ ਜਵਾਨੀ ਵੇਲੇ ਹੀ ਅੰਗਰੇਜ਼ੀ ਸਾਮਰਾਜਵਾਦੀ ਹਕੂਮਤ ਵੱਲੋਂ ਭਾਰਤ ਦੀ ਕੀਤੀ ਜਾ ਰਹੀ ਲੁੱਟ ਅਤੇ ਜ਼ੁਲਮਾਂ ਨੂੰ ਪਛਾਣ ਲਿਆ ਸੀ, ਜਿਸ ਕਾਰਨ ਉਨ੍ਹਾਂ ਆਪਣਾ ਸਾਰਾ ਜੀਵਨ ਦੇਸ਼ ਦੀ ਮੁਕੰਮਲ ਆਜ਼ਾਦੀ ਲੇਖੇ ਲਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਵੀ ਸਾਮਰਾਜੀ ਤਾਕਤਾਂ ਸਰਾਭਾ ਦੇ ਵਿਚਾਰਾਂ ’ਤੇ ਚੱਲਣ ਵਾਲੇ ਨੌਜਵਾਨਾਂ ਤੋਂ ਖ਼ੌਫ਼ ਖਾਂਦੀਆਂ ਹਨ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ ਅਤੇ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਮੁਹਾਰ ਖੀਵਾ ਨੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੇਸ਼ ਵਿਚ ਬੇਰੁਜ਼ਗਾਰੀ ਸਿਖ਼ਰਾਂ ’ਤੇ ਹੈ, ਨੌਜਵਾਨੀ ਨਸ਼ਿਆਂ ਦੀ ਦਲਦਲ ਵਿਚ ਫਸੀ ਹੋਈ ਹੈ, ਕਿਸਾਨਾਂ ਦੀ ਹਾਲਤ ਤਰਸਯੋਗ ਹੈ ਅਤੇ ਛੋਟੇ ਵਪਾਰੀ ਮੁਸ਼ਕਲਾਂ ਨਾਲ ਜੂਝ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਕੁੱਝ ਪੂੰਜੀਪਤੀਆਂ ਵੱਲੋਂ ਸਰੋਤਾਂ ਅਤੇ ਜਾਇਦਾਦ ’ਤੇ ਕਬਜ਼ਾ ਕਰਕੇ ਆਪਣੀ ਦੌਲਤ ਵਧਾਈ ਜਾ ਰਹੀ ਹੈ, ਜਦੋਂਕਿ ਆਬਾਦੀ ਦਾ ਵੱਡਾ ਹਿੱਸਾ ਦੋ ਵਕਤ ਦੀ ਰੋਟੀ ਲਈ ਵੀ ਤਰਸ ਰਿਹਾ ਹੈ। ਉਨ੍ਹਾਂ ਇਸ ਸਥਿਤੀ ਲਈ ਸਿਆਸੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇਨ੍ਹਾਂ ਨੇ ਦੇਸ਼ ਦੇ ਸਾਰੇ ਸਰੋਤ ਸਾਮਰਾਜੀ ਤਾਕਤਾਂ ਹਵਾਲੇ ਕਰ ਦਿੱਤੇ ਹਨ। ਬੁਲਾਰਿਆਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਹਾਲਾਤਾਂ ਨੂੰ ਬਦਲਣ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਵਿਚਾਰਧਾਰਾ ’ਤੇ ਚੱਲਦਿਆਂ ਲੋਕਾਂ ਨੂੰ ਲਾਮਬੰਦ ਕਰਨ ਅਤੇ ਇਸ ਲੋਕ-ਵਿਰੋਧੀ ਵਿਵਸਥਾ ਖ਼ਿਲਾਫ਼ ਸੰਘਰਸ਼ ਤੇਜ਼ ਕਰਨ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਮੀਤ ਪ੍ਰਧਾਨ ਰਮਨ ਮੁਹਾਰ ਸੋਨਾ, ਸਕੱਤਰ ਸਤਨਾਮ ਭਵਾਨੀ, ਖ਼ਜ਼ਾਨਚੀ ਸੁਲਤਾਨ ਸੈਦੋਕੇ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਮਮਤਾ ਲਾਧੂਕਾ, ਦਿਲਕਰਨ ਰਤਨਪੁਰਾ, ਜਸਵਿੰਦਰ ਲਾਧੂਕਾ ਅਤੇ ਪ੍ਰਵੀਨ ਝੋਕ ਸਮੇਤ ਹੋਰ ਕਾਰਕੁਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜ ਬਖ਼ਸ਼ ਕੰਬੋਜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਪੰਜਾਬ... ਅਗਲੀ ਖ਼ਬਰ ਲੋੜਵੰਦ ਪਰਿਵਾਰ ਦੀ ਲੜਕੀ ਦਾ ਅਨੰਦ ਕਾਰਜ ਕਰਵਾਇਆ ਲੋੜਵੰਦ ਪਰਿਵਾਰਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਦਾ ਕਾਰਜ-ਸਤਨ...
Ad Position 24