16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਦੇ ਸੰਘਰਸ਼ ਵਿਚਾਲੇ ਮਾਰਕਫੈੱਡ ਦੀ ਵੱਡੀ ਕਾਰਵਾਈ, ਐੱਸ.ਬੀ.ਓ ਕੁਲਦੀਪ ਸਿੰਘ ਮੁਅੱਤਲ

ਅਬੋਹਰ, 16 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਵਿਚਕਾਰ ਮਾਰਕਫੈੱਡ ਵਲੋਂ ਵੱਡੀ ਪ੍ਰਸ਼ਾਸਨਿਕ ਕਾਰਵਾਈ ਕੀਤੀ ਗਈ ਹੈ। ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ (ਮਾਰਕਫੈੱਡ) ਨੇ ਅਬੋਹਰ ਬਰਾਂਚ ਦਫ਼ਤਰ ਵਿਚ ਤਾਇਨਾਤ ਐੱਸ.

Ad Position 21
No active advertisement
ਮਾਰਕਫੈੱਡ ਵਲੋਂ ਐੱਸ.ਬੀ.ਓ ਕੁਲਦੀਪ ਸਿੰਘ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਕੀਤੇ ਗਏ ਹੁਕਮ ਦੀ ਕਾਪੀ। ਅਜੀਤ ਤਸਵੀਰਾਂ 17-11-2026
ਅਬੋਹਰ, 16 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਵਿਚਕਾਰ ਮਾਰਕਫੈੱਡ ਵਲੋਂ ਵੱਡੀ ਪ੍ਰਸ਼ਾਸਨਿਕ ਕਾਰਵਾਈ ਕੀਤੀ ਗਈ ਹੈ। ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ (ਮਾਰਕਫੈੱਡ) ਨੇ ਅਬੋਹਰ ਬਰਾਂਚ ਦਫ਼ਤਰ ਵਿਚ ਤਾਇਨਾਤ ਐੱਸ.ਬੀ.ਓ ਕੁਲਦੀਪ ਸਿੰਘ (ਕੋਡ ਨੰਬਰ 6416) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਵਲੋਂ 15 ਨਵੰਬਰ 2026 ਨੂੰ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਅਬੋਹਰ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਪ੍ਰਭਾਵਿਤ ਹੋਣ ਕਾਰਨ ਕਿਸਾਨ ਕਈ ਦਿਨਾਂ ਤੋਂ ਪ੍ਰੇਸ਼ਾਨ ਸਨ। ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀ ਵਿਚ ਬੈਠੇ ਸਨ, ਪਰ ਖ਼ਰੀਦ ਨਾ ਹੋਣ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਇਸ ਸਮੱਸਿਆ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕਈ ਵਾਰ ਪ੍ਰਦਰਸ਼ਨ ਕੀਤੇ ਗਏ ਅਤੇ ਪ੍ਰਸ਼ਾਸਨ ਨੂੰ ਕੌਮੀ ਮਾਰਗ ਜਾਮ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਸੀ। ਇਸ ਦੇ ਬਾਵਜੂਦ ਖ਼ਰੀਦ ਸਬੰਧੀ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਕਿਸਾਨਾਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰ ਦਿੱਤਾ। ਪਿਛਲੇ ਦਿਨੀਂ ਕਿਸਾਨਾਂ ਨੇ ਝੋਨੇ ਨਾਲ ਭਰੀਆਂ ਟਰਾਲੀਆਂ ਲੈ ਕੇ ਆਮ ਆਦਮੀ ਪਾਰਟੀ ਦੀ ਅਬੋਹਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਦੀ ਫ਼ਾਜ਼ਿਲਕਾ ਰੋਡ ਸਥਿਤ ਰਿਹਾਇਸ਼ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ ਸੀ। ਕਿਸਾਨਾਂ ਨੇ ਸੜਕ ਉੱਪਰ ਝੋਨੇ ਦੀਆਂ ਢੇਰੀਆਂ ਲਗਾ ਕੇ ਆਪਣਾ ਰੋਸ ਜ਼ਾਹਿਰ ਕੀਤਾ ਸੀ। ਇਸ ਦੌਰਾਨ ਡਾ.ਸੁਹਾਨੀ ਡੋਡਾ ਨੇ ਕਿਸਾਨਾਂ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਸੀ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਇਸੇ ਦੌਰਾਨ 14 ਨਵੰਬਰ ਨੂੰ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਅਬੋਹਰ ਦੀ ਅਨਾਜ ਮੰਡੀ ਵਿਚ ਪਹੁੰਚੇ ਸਨ। ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦਿਆਂ ਪੰਜਾਬ ਸਰਕਾਰ ਦੀ ਖ਼ਰੀਦ ਵਿਵਸਥਾ ਉੱਪਰ ਸਵਾਲ ਚੁੱਕੇ ਸਨ। ਜਾਖੜ ਨੇ ਦੋਸ਼ ਲਾਇਆ ਸੀ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦਾ ਟੀਚਾ ਘਟਾਏ ਜਾਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੰਦੀਪ ਜਾਖੜ ਵੀ ਮੌਜੂਦ ਸਨ। ਮਾਰਕਫੈੱਡ ਵਲੋਂ ਜਾਰੀ ਹੁਕਮਾਂ ਅਨੁਸਾਰ ਕੁਲਦੀਪ ਸਿੰਘ ਦੀ ਮੁਅੱਤਲੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਮੁਅੱਤਲੀ ਦੇ ਸਮੇਂ ਦੌਰਾਨ ਉਨ੍ਹਾਂ ਦਾ ਹੈੱਡ ਕੁਆਰਟਰ ਮਾਰਕਫੈੱਡ ਜ਼ਿਲ੍ਹਾ ਦਫ਼ਤਰ ਫ਼ਰੀਦਕੋਟ ਨਿਰਧਾਰਿਤ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਉਨ੍ਹਾਂ ਨੂੰ ਵਿਭਾਗੀ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮਾਰਕਫੈੱਡ ਦੇ ਚੀਫ਼ ਮੈਨੇਜਰ (ਪਰਸਨਲ ਐਂਡ ਰਿਕਰੂਟਮੈਂਟ) ਨੂੰ ਕੁਲਦੀਪ ਸਿੰਘ ਵਿਰੁੱਧ ਦੋਸ਼ ਪੱਤਰ ਤਿਆਰ ਕਰਨ ਅਤੇ ਸਬੰਧਿਤ ਦਸਤਾਵੇਜ਼ਾਂ ਸਮੇਤ ਗਵਾਹਾਂ ਦੀ ਸੂਚੀ ਇਕੱਠੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਮਾਰਕਫੈੱਡ ਦੀ ਇਸ ਕਾਰਵਾਈ ਨੂੰ ਅਬੋਹਰ ਮੰਡੀ ਵਿਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਇੱਕ ਅਹਿਮ ਪ੍ਰਸ਼ਾਸਨਿਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 10 ਮੁਕੱਦਮੇ ਦਰਜ ਖੇਤਾਂ ਵਿਚ ਅੱਗ ਲਗਾਉਣ ਵਾਲਿਆਂ ਖ਼ਿ... ਅਗਲੀ ਖ਼ਬਰ ਕਰਨ ਗਿਲਹੋਤਰਾ ਅਤੇ ਫ਼ਾਜ਼ਿਲਕਾ ਦੇ ਸਰਪੰਚਾਂ ਨੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
Ad Position 24