ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 10 ਮੁਕੱਦਮੇ ਦਰਜ
ਖੇਤਾਂ ਵਿਚ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਖੇਤਾਂ ਵਿਚ ਅੱਗ ਲਗਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਉਨ੍ਹਾਂ ਨੂੰ ਲੋਕਲ ਪੱਧਰ ਦੀ ਨਿਗਰਾਨ ਕਮੇਟੀ ਤਹਿਸੀਲ ਜਲਾਲਾਬਾਦ ਵਲੋਂ ਪੱਤਰ ਪ੍ਰਾਪਤ ਹੋਇਆ ਸੀ ਕਿ ਯੁਵਰਾਜ ਸਿੰਘ ਪੁੱਤਰ ਯੋਗੇਸ਼ ਕੁਮਾਰ ਵਾਸੀ ਪਿੰਡ ਚੱਕ ਪੰਨੀ ਵਾਲਾ ਨੇ ਆਪਣੇ ਖੇਤਾਂ ਵਿਚ ਅੱਗ ਲਗਾਈ ਹੈ।
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਖੇਤਾਂ ਵਿਚ ਅੱਗ ਲਗਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਉਨ੍ਹਾਂ ਨੂੰ ਲੋਕਲ ਪੱਧਰ ਦੀ ਨਿਗਰਾਨ ਕਮੇਟੀ ਤਹਿਸੀਲ ਜਲਾਲਾਬਾਦ ਵਲੋਂ ਪੱਤਰ ਪ੍ਰਾਪਤ ਹੋਇਆ ਸੀ ਕਿ ਯੁਵਰਾਜ ਸਿੰਘ ਪੁੱਤਰ ਯੋਗੇਸ਼ ਕੁਮਾਰ ਵਾਸੀ ਪਿੰਡ ਚੱਕ ਪੰਨੀ ਵਾਲਾ ਨੇ ਆਪਣੇ ਖੇਤਾਂ ਵਿਚ ਅੱਗ ਲਗਾਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਵਿਅਕਤੀ ਕਾਬੂ -ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁਕਤਸਰ ਰੋਡ ਫਲਾਈ ਓਵਰ ਜਲਾਲਾਬਾਦ ਦੇ ਹੇਠਾਂ ਪਹੁੰਚੇ ਤਾਂ ਨਿਰਮਲ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਦਸਮੇਸ਼ ਨਗਰੀ ਜਲਾਲਾਬਾਦ ਅਤੇ ਸੁਰਜੀਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਟਿਵਾਣਾ ਕਲਾਂ ਉੱਥੇ ਖੜ੍ਹੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਲਿਫ਼ਾਫ਼ਾ ਹੇਠਾਂ ਸੁੱਟ ਕੇ ਮੌਕੇ ਤੋਂ ਖਿਸਕਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ -ਥਾਣਾ ਅਮੀਰ ਖ਼ਾਸ ਪੁਲਿਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਚੰਦ ਨੇ ਦੱਸਿਆ ਕਿ 12 ਨਵੰਬਰ ਨੂੰ ਕੱਕੋ ਬਾਈ ਪਤਨੀ ਸ਼ੇਰ ਸਿੰਘ, ਜਗਤਾਰ ਸਿੰਘ ਪੁੱਤਰ ਸ਼ੇਰ ਸਿੰਘ, ਜੰਗੀਰੋ ਬਾਈ ਪਤਨੀ ਬਲਕਾਰ ਸਿੰਘ, ਸੰਦੀਪ ਸਿੰਘ ਪੁੱਤਰ ਬਲਕਾਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ, ਊਸ਼ਾ ਰਾਣੀ ਪੁੱਤਰੀ ਬਲਕਾਰ ਸਿੰਘ ਅਤੇ ਕਿਰਨਜੀਤ ਕੌਰ ਪੁੱਤਰੀ ਬਲਕਾਰ ਸਿੰਘ ਵਾਸੀ ਬੋਦਲਾ ਪੀਰੇ ਕੇ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਮਾਣਯੋਗ ਡਿਪਟੀ ਕਮਿਸ਼ਨਰ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ -ਥਾਣਾ ਵੈਰੋਕੇ ਪੁਲਿਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਗੁਰਨਾਮ ਸਿੰਘ ਪੁੱਤਰ ਖ਼ੁਸ਼ਹਾਲ ਸਿੰਘ ਵਾਸੀ ਚੱਕ ਲੱਖੇ ਵਾਲੀ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਮਾਣਯੋਗ ਡਿਪਟੀ ਕਮਿਸ਼ਨਰ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦੀ ਹਾਲਤ ਵਿਚ 2 ਵਿਅਕਤੀ ਕਾਬੂ -ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਦਵਿੰਦਰ ਸਿੰਘ ਉਰਫ਼ ਤਿੱਤਰੀ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਪੱਤਰੇ ਵਾਲਾ ਅਤੇ ਲਵਪ੍ਰੀਤ ਸਿੰਘ ਉਰਫ਼ ਲੱਬੀ ਪੁੱਤਰ ਗੁਰਬਾਜ਼ ਸਿੰਘ ਉਰਫ਼ ਭਾਲਾ ਵਾਸੀ ਪਿੰਡ ਭੰਗਚੜੀ, ਥਾਣਾ ਲੱਖੇਵਾਲੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ। ਸਖ਼ਤੀ ਨਾਲ ਪੁੱਛਗਿੱਛ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹੈਰੋਇਨ ਦਾ ਸੇਵਨ ਕੀਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ -ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਐੱਫ.ਐੱਫ. ਰੋਡ ਚੰਦਭਾਨ ਸੇਮ-ਨਾਲ਼ੇ ਨੇੜੇ ਪਹੁੰਚੇ ਤਾਂ ਹਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੁਦੜ ਭੈਣੀ ਅਤੇ ਓਮ ਪ੍ਰਕਾਸ਼ ਪੁੱਤਰ ਦਰਸ਼ਨ ਸਿੰਘ ਵਾਸੀ ਫ਼ਤਿਹਗੜ੍ਹ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇਕ ਲਾਈਟਰ, ਪੰਨੀ ਅਤੇ 10 ਰੁਪਏ ਦਾ ਅੱਧ-ਸੜਿਆ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਔਰਤ ਅਤੇ ਇਕ ਨੌਜਵਾਨ ਕਾਬੂ -ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਅਤੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬਾਧਾ ਟੀ-ਪੁਆਇੰਟ ਫ਼ਾਜ਼ਿਲਕਾ ਵਿਖੇ ਪਹੁੰਚੇ ਤਾਂ ਇਕ ਔਰਤ ਅਤੇ ਇਕ ਲੜਕਾ ਸ਼ੱਕੀ ਹਾਲਤ ਵਿਚ ਆਉਂਦੇ ਦਿਖਾਈ ਦਿੱਤੇ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 8 ਗਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੀ ਪਛਾਣ ਰੇਖਾ ਪਤਨੀ ਕੁਲਵੰਤ ਸਿੰਘ ਅਤੇ ਅਕਸ਼ਦੀਪ ਸਿੰਘ ਉਰਫ਼ ਸਾਹਿਲ ਪੁੱਤਰ ਹਰਜੀਤ ਸਿੰਘ ਵਾਸੀ ਇੰਦਰਾ ਨਗਰੀ ਅਬੋਹਰ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦੀ ਹਾਲਤ ਵਿਚ ਘੁੰਮਦਾ ਇਕ ਵਿਅਕਤੀ ਕਾਬੂ -ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਸ਼ਿਵ ਸ਼ੰਕਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਖੂਈਆਂ ਸਰਵਰ ਵਿਖੇ ਗਸ਼ਤ ਕਰ ਰਹੇ ਸਨ ਤਾਂ ਇਕ ਮੋਨਾ ਨੌਜਵਾਨ ਨਸ਼ੇ ਦੀ ਹਾਲਤ ਵਿਚ ਲੜਖੜਾਉਂਦਾ ਆਉਂਦਾ ਦਿਖਾਈ ਦਿੱਤਾ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਪ੍ਰਸ਼ੋਤਮ ਬਿਸ਼ਨੋਈ ਪੁੱਤਰ ਵਿਕਰਮ ਬਿਸ਼ਨੋਈ ਵਾਸੀ ਪੰਨੀ ਵਾਲਾ ਮੋਹਲਾ ਦੱਸਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।