17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਧਿਆਪਕਾਂ ਨੂੰ ਨਵੀਂ ਸਿੱਖਿਆ ਨੀਤੀ ਅਨੁਸਾਰ ਹੁਨਰ-ਅਧਾਰਿਤ ਅਤੇ ਵਿਦਿਆਰਥੀ-ਕੇਂਦਰਿਤ ਸਿੱਖਿਆ ਪ੍ਰਣਾਲੀ ਬਾਰੇ ਦਿੱਤੀ ਸਿਖਲਾਈ

ਅਬੋਹਰ, 17 ਨਵੰਬਰ (ਵਿਵੇਕ ਹੂੜੀਆ)-ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ ਦੇ ਸੈਂਟਰ ਆਫ਼ ਐਕਸੀਲੈਂਸ (ਸੀ. ਓ.

Ad Position 21
No active advertisement
ਅਜੀਤ ਡੈਸਕ 18-11-2026
ਅਬੋਹਰ, 17 ਨਵੰਬਰ (ਵਿਵੇਕ ਹੂੜੀਆ)-ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ ਦੇ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ.), ਲੁਧਿਆਣਾ ਦੀ ਅਗਵਾਈ ਹੇਠ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਖੇ ‘ਰਾਸ਼ਟਰੀ ਪਾਠਕ੍ਰਮ ਰੂਪਰੇਖਾ-ਸਕੂਲੀ ਸਿੱਖਿਆ 2023’ (ਐਨ.ਸੀ.ਐੱਫ.ਐੱਸ.ਈ. 2023) ਵਿਸ਼ੇ ’ਤੇ ਸਮਰੱਥਾ ਨਿਰਮਾਣ ਪ੍ਰੋਗਰਾਮ (ਸੀ.ਬੀ.ਪੀ.) ਤਹਿਤ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੌਰਾਨ ਰਿਸੋਰਸ ਪਰਸਨ ਜੌਲੀ ਮੋਂਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਬੱਚੇ ਬਹੁਤ ਤੇਜ਼ ਅਤੇ ਜਾਣਕਾਰ ਹਨ, ਇਸ ਲਈ ਅਧਿਆਪਕਾਂ ਵਜੋਂ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਨੂੰ ਰਚਨਾਤਮਿਕ, ਨਵੀਨਤਮ ਸੋਚ ਅਤੇ ਵਿਹਾਰਕ ਸਿੱਖਿਆ ਵੱਲ ਪ੍ਰੇਰਿਤ ਕਰੀਏ। ਇਸੇ ਤਰ੍ਹਾਂ ਰਿਸੋਰਸ ਪਰਸਨ ਵਿਨੀਤੀਆ ਵਰਸ਼ੀਆ ਨੇ ਸਿੱਖਿਆ ਨੂੰ ਬਿਹਤਰ ਭਵਿੱਖ ਦੀ ਉਸਾਰੀ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਦੱਸਿਆ। ਸਿਖਲਾਈ ਸੈਸ਼ਨ ਦੌਰਾਨ ਐੱਨ.ਸੀ.ਐੱਫ.ਐੱਸ.ਈ. 2023 ਅਤੇ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਹੈਂਡਆਊਟਸ ਅਤੇ ਵਿਹਾਰਕ ਗਤੀਵਿਧੀਆਂ ਰਾਹੀਂ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ, ਜਿਸ ਵਿਚ ਸਾਰੇ ਭਾਗੀਦਾਰ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਂ ਸਿੱਖਿਆ ਨੀਤੀ ਦੀ ਭਾਵਨਾ ਅਨੁਸਾਰ ਹੁਨਰ-ਅਧਾਰਿਤ ਅਤੇ ਵਿਦਿਆਰਥੀ-ਕੇਂਦਰਿਤ ਸਿੱਖਿਆ ਪ੍ਰਣਾਲੀ ਨਾਲ ਜਾਣੂ ਕਰਵਾਉਣਾ ਅਤੇ ਇਸ ਨੂੰ ਜਮਾਤਾਂ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕਰਨਾ ਸੀ। ਵਰਕਸ਼ਾਪ ਦੇ ਸਫਲ ਆਯੋਜਨ ਵਿਚ ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਸੁਖਦੇਵ ਸਿੰਘ ਅਤੇ ਸਕੂਲ ਦੇ ਸਿਖਲਾਈ ਕੋਆਰਡੀਨੇਟਰ ਤਰੁਨ ਵਿਜ ਦੀ ਅਹਿਮ ਭੂਮਿਕਾ ਰਹੀ। ਅੰਤ ਵਿਚ ਸੀ.ਬੀ.ਐੱਸ.ਈ. ਸੈਂਟਰ ਆਫ਼ ਐਕਸੀਲੈਂਸ, ਲੁਧਿਆਣਾ ਅਤੇ ਸਕੂਲ ਪ੍ਰਬੰਧਨ ਵੱਲੋਂ ਦਿੱਤੇ ਗਏ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਪ੍ਰਗਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਲੈਕਚਰਾਰ ਗੁਰਪ੍ਰੀਤ ਸਿੰਘ ਵਲੋਂ ਸਕੂਲ ਲਾਇਬ੍ਰੇਰੀ ਨੂੰ 101 ਕਿਤਾਬਾਂ... ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਯੂਨੀਅਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ
Ad Position 24