ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਕਾਰਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚਮਕੀਲਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਤਾਰੇ ਵਾਲਾ ਉਰਫ਼ ਰੋੜਾਂਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 27 ਅਕਤੂਬਰ ਨੂੰ ਉਹ ਆਪਣੇ ਇਕ ਸਾਥੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੰਡ ਦੀ ਫਿਰਨੀ ’ਤੇ ਲਵਪ੍ਰੀਤ ਸਿੰਘ ਪੁੱਤਰ ਓਮ ਪ੍ਰਕਾਸ਼, ਅਮਨਦੀਪ ਸਿੰਘ ਪੁੱਤਰ ਓਮ ਪ੍ਰਕਾਸ਼, ਕਾਰਜ ਸਿੰਘ ਪੁੱਤਰ ਛਿੰਦਰ ਸਿੰਘ ਅਤੇ ਵਿਕਰਮ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਚੱਕ ਜੰਡਵਾਲਾ ਉਰਫ਼ ਮੌਲਵੀ ਵਾਲਾ ਨੇ ਉਸ ਦਾ ਮੋਟਰਸਾਈਕਲ ਰੋਕ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ।
ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਕਾਰਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚਮਕੀਲਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਤਾਰੇ ਵਾਲਾ ਉਰਫ਼ ਰੋੜਾਂਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 27 ਅਕਤੂਬਰ ਨੂੰ ਉਹ ਆਪਣੇ ਇਕ ਸਾਥੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੰਡ ਦੀ ਫਿਰਨੀ ’ਤੇ ਲਵਪ੍ਰੀਤ ਸਿੰਘ ਪੁੱਤਰ ਓਮ ਪ੍ਰਕਾਸ਼, ਅਮਨਦੀਪ ਸਿੰਘ ਪੁੱਤਰ ਓਮ ਪ੍ਰਕਾਸ਼, ਕਾਰਜ ਸਿੰਘ ਪੁੱਤਰ ਛਿੰਦਰ ਸਿੰਘ ਅਤੇ ਵਿਕਰਮ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਚੱਕ ਜੰਡਵਾਲਾ ਉਰਫ਼ ਮੌਲਵੀ ਵਾਲਾ ਨੇ ਉਸ ਦਾ ਮੋਟਰਸਾਈਕਲ ਰੋਕ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਕੁੱਟਮਾਰ ਕਰਨ ਦਾ ਕਾਰਨ ਇਹ ਸੀ ਕਿ ਉਹ ਨਸ਼ਾ ਵੇਚਣ ਵਾਲਿਆਂ ਦੇ ਖ਼ਿਲਾਫ਼ ਬੋਲਦਾ ਸੀ, ਜਿਸ ਦੀ ਰੰਜਸ਼ ਉਕਤ ਵਿਅਕਤੀ ਰੱਖਦੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।