17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕੁਲਦੀਪ ਸੋਨੀ ਬਣੇ ਜੂਡੋ ਦੇ ਬਲੈਕ ਬੈਲਟ, ਸਰਟੀਫਿਕੇਟ ਕੀਤਾ ਹਾਸਲ

ਅਬੋਹਰ, 17 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਜੂਡੋ ਦੇ ਖੇਤਰ ਵਿਚ ਅਬੋਹਰ ਲਈ ਮਾਣ ਵਾਲੀ ਗੱਲ ਹੈ ਕਿ ਸ਼ਹਿਰ ਦੇ ਪ੍ਰਸਿੱਧ ਜੂਡੋ ਕੋਚ ਅਤੇ ਕੌਮੀ ਪੱਧਰ ਦੇ ਜੂਡੋ ਖਿਡਾਰੀ ਕੁਲਦੀਪ ਸੋਨੀ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੂਡੋ ਵਿਚ ਬਲੈਕ ਬੈਲਟ ਹਾਸਲ ਕੀਤੀ ਹੈ। ਜੂਡੋ ਫੈਡਰੇਸ਼ਨ ਆਫ਼ ਇੰਡੀਆ ਵਲੋਂ ਪੰਜਾਬ ਦੇ ਜਲੰਧਰ ਵਿਖੇ ਕਰਵਾਏ ਗਏ ਜੂਡੋ ਡੈਨ ਬਲੈਕ ਬੈਲਟ ਟੈੱਸਟ ਵਿਚ ਉਨ੍ਹਾਂ ਨੇ ਭਾਗ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਅਨੁਸ਼ਾਸਨ ਅਤੇ ਖੇਡ ਕੌਸ਼ਲ ਦਾ ਪ੍ਰਦਰਸ਼ਨ ਕਰਦਿਆਂ ਇਹ ਪ੍ਰੀਖਿਆ ਸਫਲਤਾ ਪੂਰਵਕ ਪਾਸ ਕੀਤੀ।

Ad Position 21
No active advertisement
ਅਜੀਤ ਡੈਸਕ 18-11-2026
ਅਬੋਹਰ, 17 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਜੂਡੋ ਦੇ ਖੇਤਰ ਵਿਚ ਅਬੋਹਰ ਲਈ ਮਾਣ ਵਾਲੀ ਗੱਲ ਹੈ ਕਿ ਸ਼ਹਿਰ ਦੇ ਪ੍ਰਸਿੱਧ ਜੂਡੋ ਕੋਚ ਅਤੇ ਕੌਮੀ ਪੱਧਰ ਦੇ ਜੂਡੋ ਖਿਡਾਰੀ ਕੁਲਦੀਪ ਸੋਨੀ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੂਡੋ ਵਿਚ ਬਲੈਕ ਬੈਲਟ ਹਾਸਲ ਕੀਤੀ ਹੈ। ਜੂਡੋ ਫੈਡਰੇਸ਼ਨ ਆਫ਼ ਇੰਡੀਆ ਵਲੋਂ ਪੰਜਾਬ ਦੇ ਜਲੰਧਰ ਵਿਖੇ ਕਰਵਾਏ ਗਏ ਜੂਡੋ ਡੈਨ ਬਲੈਕ ਬੈਲਟ ਟੈੱਸਟ ਵਿਚ ਉਨ੍ਹਾਂ ਨੇ ਭਾਗ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਅਨੁਸ਼ਾਸਨ ਅਤੇ ਖੇਡ ਕੌਸ਼ਲ ਦਾ ਪ੍ਰਦਰਸ਼ਨ ਕਰਦਿਆਂ ਇਹ ਪ੍ਰੀਖਿਆ ਸਫਲਤਾ ਪੂਰਵਕ ਪਾਸ ਕੀਤੀ। ਇਸ ਉਪਲਬਧੀ ਦੇ ਨਾਲ ਹੀ ਕੁਲਦੀਪ ਸੋਨੀ ਨੇ ਸ਼ੋ-ਦਾਨ ਕੋਚਿੰਗ ਸਰਟੀਫਿਕੇਟ ਵੀ ਪ੍ਰਾਪਤ ਕੀਤਾ। ਉਨ੍ਹਾਂ ਦੀ ਇਹ ਸਫਲਤਾ ਲੰਮੇ ਸਮੇਂ ਦੇ ਤਜਰਬੇ, ਨਿਰੰਤਰ ਅਭਿਆਸ ਅਤੇ ਜੂਡੋ ਪ੍ਰਤੀ ਲਗਨ ਨੂੰ ਦਰਸਾਉਂਦੀ ਹੈ। ਕੌਮੀ ਪੱਧਰ ’ਤੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾ ਚੁੱਕੇ ਕੁਲਦੀਪ ਸੋਨੀ ਨੇ ਇਸ ਉਪਲਬਧੀ ਰਾਹੀਂ ਜੂਡੋ ਦੇ ਖੇਤਰ ਵਿਚ ਇਕ ਹੋਰ ਨਵੀਂ ਪਛਾਣ ਸਥਾਪਤ ਕੀਤੀ ਹੈ। ਕੁਲਦੀਪ ਸੋਨੀ ਦੀ ਇਸ ਪ੍ਰਾਪਤੀ ਦੀ ਖ਼ਬਰ ਮਿਲਦਿਆਂ ਹੀ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਜੂਡੋ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਜੂਡੋ ਐਸੋਸੀਏਸ਼ਨ ਦੇ ਮੈਂਬਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਵੱਖ-ਵੱਖ ਖੇਡ ਜਥੇਬੰਦੀਆਂ ਨਾਲ ਜੁੜੇ ਵਿਅਕਤੀਆਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਇਲਾਕੇ ਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਸਾਬਤ ਹੋਵੇਗੀ। ਕੁਲਦੀਪ ਸੋਨੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸ਼ਹਿਰ ਵਾਸੀਆਂ ਅਤੇ ਖੇਡ ਜਗਤ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮਹਿੰਦੀ ਮੁਕਾਬਲੇ ’ਚ ਪਹਿਲਾ ਅਤੇ ਪੋਸਟਰ ਮੇਕਿੰਗ ਵਿਚ ਦੂਜਾ ਸਥਾਨ ਕੀਤਾ ਹਾਸਲ ਅਗਲੀ ਖ਼ਬਰ ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24