17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਧੂੰਆਂ ਅਤੇ ਪ੍ਰਦੂਸ਼ਣ ਇਸ ਬਿਮਾਰੀ ਦੇ ਮੁੱਖ ਕਾਰਨ-ਡਾ. ਸੁਬੀਨ ਇੰਦਰ ਕੌਰ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਵਿਸ਼ਵ ਸੀ. ਓ.

Ad Position 21
No active advertisement
ਸਿਵਲ ਹਸਪਤਾਲ ਅਬੋਹਰ ਵਿਖੇ ਵਿਸ਼ਵ ਸੀ.ਓ.ਪੀ.ਡੀ. ਜਾਗਰੂਕਤਾ ਦਿਵਸ ਮੌਕੇ ਲੋਕਾਂ ਨੂੰ ਫੇਫੜਿਆਂ ਦੀਆਂ ਬਿਮਾਰੀਆਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ। ਅਜੀਤ ਤਸਵੀਰ 18-11-2026
ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਵਿਸ਼ਵ ਸੀ.ਓ.ਪੀ.ਡੀ. ਜਾਗਰੂਕਤਾ ਦਿਵਸ ਮੌਕੇ ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਮੀਤ ਸਿੰਘ ਅਤੇ ਐਮ.ਡੀ. ਮੈਡੀਸਨ ਡਾ.ਸੁਰੇਸ਼ ਕੰਬੋਜ ਦੀ ਅਗਵਾਈ ਵਿਚ ਸਿਵਲ ਹਸਪਤਾਲ ਅਬੋਹਰ ਵਿਖੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਰੇਸ਼ ਕੰਬੋਜ ਨੇ ਦੱਸਿਆ ਕਿ ਇਸ ਵਾਰ ਇਹ ਦਿਵਸ ‘ਬਿਹਤਰ ਜੀਵਨ ਲਈ ਸ਼ੁਰੂਆਤੀ ਜਾਂਚ ਅਤੇ ਪ੍ਰਬੰਧਨ’ ਥੀਮ ਤਹਿਤ ਮਨਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਬਿਮਾਰੀ ਦੀ ਸਮੇਂ ਸਿਰ ਪਛਾਣ ਕਰਕੇ ਮਰੀਜ਼ਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣਾ ਹੈ। ਐਮ.ਡੀ. ਮੈਡੀਸਨ ਡਾ. ਸੁਬੀਨ ਇੰਦਰ ਕੌਰ ਨੇ ਦੱਸਿਆ ਕਿ ਸੀ.ਓ.ਪੀ.ਡੀ. ਫੇਫੜਿਆਂ ਦੀ ਇੱਕ ਗੰਭੀਰ ਅਤੇ ਪੁਰਾਣੀ ਬਿਮਾਰੀ ਹੈ, ਜਿਸ ਵਿਚ ਸਾਹ ਦੀਆਂ ਨਲੀਆਂ ਵਿਚ ਸੋਜ ਆ ਜਾਂਦੀ ਹੈ ਅਤੇ ਹਵਾ ਦੇ ਆਉਣ-ਜਾਣ ਦਾ ਰਸਤਾ ਸੌੜਾ ਹੋ ਜਾਂਦਾ ਹੈ। ਇਹ ਮੁੱਖ ਤੌਰ ’ਤੇ ਦੋ ਤਰ੍ਹਾਂ ਦੀ ਹੁੰਦੀ ਹੈ—ਪਹਿਲੀ ‘ਕ੍ਰੋਨਿਕ ਬ੍ਰੌਂਕਾਈਟਿਸ’, ਜਿਸ ਵਿਚ ਸਾਹ ਦੀਆਂ ਨਲੀਆਂ ਵਿਚ ਲਗਾਤਾਰ ਸੋਜ ਰਹਿੰਦੀ ਹੈ ਅਤੇ ਬਲਗ਼ਮ ਬਣਦੀ ਹੈ ਅਤੇ ਦੂਜੀ ‘ਐਂਫੀਸੀਮਾ’, ਜਿਸ ਵਿਚ ਫੇਫੜਿਆਂ ਦੀਆਂ ਛੋਟੀਆਂ ਹਵਾ ਵਾਲੀਆਂ ਥੈਲੀਆਂ ਨੁਕਸਾਨੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਇਸ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਹੈ। ਸਿਹਤ ਮਾਹਿਰਾਂ ਨੇ ਦੱਸਿਆ ਕਿ ਲਗਾਤਾਰ ਖੰਘ ਰਹਿਣਾ, ਬਲਗ਼ਮ ਆਉਣਾ, ਪੌੜੀਆਂ ਚੜ੍ਹਨ ਜਾਂ ਥੋੜ੍ਹਾ ਤੁਰਨ ’ਤੇ ਸਾਹ ਫੁੱਲਣਾ, ਛਾਤੀ ਵਿਚ ਜਕੜਨ ਅਤੇ ਸਾਹ ਲੈਂਦੇ ਸਮੇਂ ਸੀਟੀ ਵਰਗੀ ਆਵਾਜ਼ ਆਉਣਾ ਇਸ ਬਿਮਾਰੀ ਦੇ ਮੁੱਖ ਲੱਛਣ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਬੀੜੀ, ਸਿਗਰਟ ਅਤੇ ਤੰਬਾਕੂ ਦਾ ਸੇਵਨ ਹੈ। ਇਸ ਤੋਂ ਇਲਾਵਾ ਘਰਾਂ ਵਿਚ ਲੱਕੜ ਜਾਂ ਪਾਥੀਆਂ ਦੇ ਚੁੱਲ੍ਹੇ ਦਾ ਧੂੰਆਂ, ਵਧਦਾ ਹਵਾ ਪ੍ਰਦੂਸ਼ਣ, ਪਰਾਲੀ ਸਾੜਨ ਦਾ ਧੂੰਆਂ ਅਤੇ ਫ਼ੈਕਟਰੀਆਂ ਜਾਂ ਖੇਤਾਂ ਵਿਚ ਧੂੜ-ਮਿੱਟੀ ਅਤੇ ਰਸਾਇਣਾਂ ਦੇ ਸੰਪਰਕ ਵਿਚ ਰਹਿਣ ਵਾਲੇ ਲੋਕਾਂ ਨੂੰ ਵੀ ਇਸ ਦਾ ਜ਼ਿਆਦਾ ਖ਼ਤਰਾ ਰਹਿੰਦਾ ਹੈ। ਮਾਹਿਰਾਂ ਨੇ ਬਚਾਅ ਬਾਰੇ ਦੱਸਦਿਆਂ ਕਿਹਾ ਕਿ ਮੌਸਮ ਵਿਚ ਬਦਲਾਅ ਕਾਰਨ ਇਸ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਧ ਜਾਂਦੀ ਹੈ। ਇਸ ਲਈ ਤੰਬਾਕੂ ਤੇ ਸਿਗਰਟਨੋਸ਼ੀ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨਾ ਚਾਹੀਦਾ ਹੈ, ਧੂੰਏਂ ਅਤੇ ਪ੍ਰਦੂਸ਼ਣ ਵਾਲੇ ਇਲਾਕਿਆਂ ਵਿਚ ਜਾਣ ਸਮੇਂ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਡਾਕਟਰ ਦੀ ਸਲਾਹ ਅਨੁਸਾਰ ਇਨਹੇਲਰ ਅਤੇ ਸਾਹ ਸਬੰਧੀ ਕਸਰਤਾਂ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਲੰਬੇ ਸਮੇਂ ਤੋਂ ਖੰਘ ਜਾਂ ਸਾਹ ਫੁੱਲਣ ਦੀ ਸ਼ਿਕਾਇਤ ਹੋਣ ’ਤੇ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਫੈਸਿਲਿਟੀ ਮੈਨੇਜਰ ਗਗਨਦੀਪ ਸਿੰਘ, ਹੋਰ ਸਟਾਫ਼ ਅਤੇ ਆਮ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸਿਆਂ ਵਿਚ 6 ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪਿੰਡ ਗੱਦਾ ਡੋਬ ਵਿਖੇ ਪਰਾਲੀ ਤੋਂ ਬਿਜਲੀ ਬਣਾਉਣ ਵਾਲੇ ਪਲਾਂਟ ’ਚ ਲੱਗੀ ਭਿਆਨਕ ਅੱਗ
Ad Position 24