ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 8 ਜਣਿਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਐਫ. ਸੀ.
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਐਫ.ਸੀ.ਆਈ.ਡੀਪੂ ਮੰਡੀ ਲਾਧੂਕਾ ਵਿਚ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੀਤ ਸਿੰਘ ਵਾਸੀ ਲੱਖੇ ਕੜਾਹੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 12 ਨਵੰਬਰ ਨੂੰ ਉਹ ਆਪਣੇ ਚਾਚੇ ਦੇ ਲੜਕੇ ਅਤੇ ਦੋਸਤ ਗੁਰਵਿੰਦਰ ਸਿੰਘ ਨਾਲ ਪਿੰਡ ਫ਼ਤਿਹਗੜ੍ਹ ਛੱਡ ਕੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਐਫ.ਸੀ.ਆਈ.ਡੀਪੂ ਮੰਡੀ ਲਾਧੂਕਾ ਕੋਲ ਪਹੁੰਚੇ ਤਾਂ ਰੋਹਿਤ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ, ਜਿੰਦੂ ਪੁੱਤਰ ਕ੍ਰਿਸ਼ਨ ਕੁਮਾਰ, ਸਰਬੀ, ਕਰਨ ਪੁੱਤਰ ਦੀਪਾ ਮੁਨਿਆਰੀ ਵਾਲਾ, ਵਿੰਦੀ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਫ਼ਤਿਹਗੜ੍ਹ, ਵੰਸ਼ ਮਸੀਹ, ਅਮਨ ਅਤੇ ਵਿਕੀ ਨੇ ਉਸ ਨੂੰ ਰੋਕ ਕੇ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।