18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਐੱਸ.ਡੀ.ਐਮ. ਅਬੋਹਰ ਕਮ ਉਪ ਮੰਡਲ ਸੈਂਸਸ ਅਫ਼ਸਰ ਸੁਰਿੰਦਰ ਸਿੰਘ ਅਤੇ ਤਹਿਸੀਲਦਾਰ ਸ੍ਰੀਮਤੀ ਚਰਨਜੀਤ ਕੌਰ ਵਲੋਂ ਵੱਧ ਤੋਂ ਵੱਧ ਸਵੈ-ਗਣਨਾ ਕਰਨ ਦੀ ਅਪੀਲ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਦੌਰਾਨ ਨਾਗਰਿਕਾਂ ਨੂੰ ਆਪਣੇ ਪਰਿਵਾਰ ਅਤੇ ਘਰ ਸਬੰਧੀ ਵੇਰਵੇ ਖ਼ੁਦ ਆਨਲਾਈਨ ਪੋਰਟਲ ’ਤੇ ਭਰਨ ਦੀ ਸਹੂਲਤ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-11-2026
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਦੌਰਾਨ ਨਾਗਰਿਕਾਂ ਨੂੰ ਆਪਣੇ ਪਰਿਵਾਰ ਅਤੇ ਘਰ ਸਬੰਧੀ ਵੇਰਵੇ ਖ਼ੁਦ ਆਨਲਾਈਨ ਪੋਰਟਲ ’ਤੇ ਭਰਨ ਦੀ ਸਹੂਲਤ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟਰੇਟ ਅਬੋਹਰ ਕਮ ਉਪ ਮੰਡਲ ਸੈਂਸਸ ਅਫ਼ਸਰ ਸੁਰਿੰਦਰ ਸਿੰਘ ਨੇ ਸਮੂਹ ਵਿਭਾਗਾਂ ਦੇ ਮੁਖੀਆਂ, ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ 30 ਨਵੰਬਰ ਤੱਕ ਆਪਣੀ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ। ਉਨ੍ਹਾਂ ਵਿਸ਼ੇਸ਼ ਹਦਾਇਤ ਕੀਤੀ ਕਿ ਆਨਲਾਈਨ ਫਾਰਮ ਭਰਨ ਉਪਰੰਤ ਜੋ ‘ਐੱਸ.ਈ.ਆਈ.ਡੀ.’ ਪ੍ਰਾਪਤ ਹੁੰਦੀ ਹੈ, ਉਸ ਨੂੰ ਸੰਭਾਲ ਕੇ ਰੱਖਿਆ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ ਤੱਕ ਗਿਣਤੀਕਾਰ ਅਤੇ ਸੁਪਰਵਾਈਜ਼ਰ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰਨਗੇ। ਜਿਨ੍ਹਾਂ ਨਾਗਰਿਕਾਂ ਨੇ ਸਵੈ-ਗਣਨਾ ਕੀਤੀ ਹੋਵੇਗੀ, ਉਹ ਘਰ ਆਉਣ ਵਾਲੇ ਗਿਣਤੀਕਾਰ ਜਾਂ ਸੁਪਰਵਾਈਜ਼ਰ ਨੂੰ ਆਪਣੀ ‘ਐੱਸ.ਈ. ਆਈ.ਡੀ.’ ਦਿਖਾਉਣਗੇ ਤਾਂ ਜੋ ਡਾਟੇ ਦੀ ਪੁਸ਼ਟੀ ਕੀਤੀ ਜਾ ਸਕੇ। ਜੇਕਰ ਸਵੈ-ਗਣਨਾ ਦੌਰਾਨ ਕੋਈ ਮੈਂਬਰ ਜਾਣਕਾਰੀ ਦਰਜ ਕਰਨ ਤੋਂ ਰਹਿ ਗਿਆ ਹੋਵੇ ਤਾਂ ਉਹ ਘਰ-ਘਰ ਗਣਨਾ ਦੌਰਾਨ ਆਪਣਾ ਵੇਰਵਾ ਦਰਜ ਕਰਵਾ ਸਕਦਾ ਹੈ। ਇਸੇ ਕੜੀ ਤਹਿਤ ਸੈਂਸਸ ਚਾਰਜ ਅਫ਼ਸਰ ਅਬੋਹਰ (ਦਿਹਾਤੀ) ਕਮ ਤਹਿਸੀਲਦਾਰ ਸ੍ਰੀਮਤੀ ਚਰਨਜੀਤ ਕੌਰ ਦੀ ਅਗਵਾਈ ਹੇਠ ਪਿੰਡ ਖੂਈਆਂ ਸਰਵਰ, ਆਲਮਗੜ੍ਹ, ਕੇਰਾ ਖੇੜਾ, ਕੰਧਵਾਲਾ ਅਮਰਕੋਟ ਸਮੇਤ ਹੋਰ ਕਈ ਪਿੰਡਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ ਅਤੇ ਸਕੂਲ ਮੁਖੀਆਂ ਨਾਲ ਮੀਟਿੰਗਾਂ ਕਰਕੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਦਫ਼ਤਰੀ ਅਮਲੇ ਵਿਚੋਂ ਰਾਜ ਕੁਮਾਰ, ਪਵਨ ਕੁਮਾਰ, ਲਲਿਤ, ਅਮਨਦੀਪ ਅਤੇ ਗੌਰਵ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਹੀ ਅਤੇ ਪੂਰੀ ਜਾਣਕਾਰੀ ਦਰਜ ਕਰਕੇ ਇਸ ਰਾਸ਼ਟਰੀ ਕਾਰਜ ਵਿਚ ਆਪਣਾ ਪੂਰਨ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ ’ਤੇ ਅਣਜਾਣ ਲੋਕਾਂ ਨਾਲ ਦੋਸਤੀ ਪੈ ਸਕਦੀ ਹੈ ਭਾਰੀ... ਅਗਲੀ ਖ਼ਬਰ ਫੂਡ ਸੇਫ਼ਟੀ ਅਫ਼ਸਰ ਹਰਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਖ਼ੁਰਾਕ ਸੁਰੱਖਿਆ ਸੰਬੰਧੀ ਦਿੱਤੀ ਵਿਸ਼ੇਸ਼ ਸਿਖਲਾਈ
Ad Position 24