ਨਹਿਰੀ ਵਿਭਾਗ ਦੇ ਐੱਸ.ਡੀ.ਓ.ਜਸਵਿੰਦਰ ਸਿੰਘ ਵਿਰਕ ਤਰੱਕੀ ਉਪਰੰਤ ਬਣੇ ਐਕਸੀਅਨ
ਅਬੋਹਰ, 18 ਨਵੰਬਰ (ਵਿਵੇਕ ਹੂੜੀਆ)-ਨਹਿਰੀ ਵਿਭਾਗ ਵਿਚ ਆਪਣੀਆਂ ਸੇਵਾਵਾਂ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਵਾਲੇ ਐੱਸ. ਡੀ.
ਅਬੋਹਰ, 18 ਨਵੰਬਰ (ਵਿਵੇਕ ਹੂੜੀਆ)-ਨਹਿਰੀ ਵਿਭਾਗ ਵਿਚ ਆਪਣੀਆਂ ਸੇਵਾਵਾਂ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਵਾਲੇ ਐੱਸ.ਡੀ.ਓ. ਜਸਵਿੰਦਰ ਸਿੰਘ ਵਿਰਕ ਨੂੰ ਵਿਭਾਗ ਵਲੋਂ ਤਰੱਕੀ ਦੇ ਕੇ ਐਕਸੀਅਨ (ਕਾਰਜਕਾਰੀ ਇੰਜੀਨੀਅਰ) ਬਣਾਇਆ ਗਿਆ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਨਹਿਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਸਵਿੰਦਰ ਸਿੰਘ ਵਿਰਕ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਅਬੋਹਰ ਸਥਿਤ ਨਹਿਰੀ ਵਿਭਾਗ ਦੇ ਦਫ਼ਤਰ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਮਿਹਨਤ, ਤਜਰਬੇ ਅਤੇ ਜ਼ਿੰਮੇਵਾਰੀ ਪ੍ਰਤੀ ਸਮਰਪਣ ਸਦਕਾ ਵਿਭਾਗ ਵਿਚ ਵੱਖਰੀ ਪਛਾਣ ਬਣਾਈ। ਉਹ ਆਪਣੇ ਸੇਵਾਕਾਲ ਦੌਰਾਨ ਅਬੋਹਰ ਤੋਂ ਇਲਾਵਾ ਫ਼ਿਰੋਜ਼ਪੁਰ, ਚੰਡੀਗੜ੍ਹ ਅਤੇ ਫ਼ਰੀਦਕੋਟ ਸਮੇਤ ਵੱਖ-ਵੱਖ ਥਾਵਾਂ ’ਤੇ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਨ੍ਹਾਂ ਥਾਵਾਂ ’ਤੇ ਕੰਮ ਕਰਦਿਆਂ ਉਨ੍ਹਾਂ ਨੇ ਵਿਭਾਗੀ ਕੰਮਾਂ ਦਾ ਵਿਆਪਕ ਤਜਰਬਾ ਹਾਸਲ ਕੀਤਾ। ਉਨ੍ਹਾਂ ਦੀ ਕਾਰਜਕੁਸ਼ਲਤਾ, ਮਿਹਨਤ ਅਤੇ ਵਿਭਾਗ ਪ੍ਰਤੀ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਐਕਸੀਅਨ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਐੱਸ.ਡੀ.ਸੀ. ਰੋਹਿਤ ਢੀਂਗੜਾ, ਜੇ.ਈ. ਅਨਿਲ ਕੁਮਾਰ, ਜੇ.ਈ. ਭਵਾਨੀ ਸ਼ੰਕਰ, ਐੱਸ.ਡੀ.ਆਰ. ਰਾਜਿੰਦਰ ਕੁਮਾਰ, ਜੇ.ਈ. ਪ੍ਰਦੀਪ ਗੋਇਲ, ਐੱਸ.ਡੀ.ਓ. ਰਵਿੰਦਰ ਚਾਹਰ, ਸੁਲਪ੍ਰੀਤ ਸਿੰਘ, ਅਕਸ਼ੈ ਸੋਨੀ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਸਾਰਿਆਂ ਨੇ ਜਸਵਿੰਦਰ ਸਿੰਘ ਵਿਰਕ ਨੂੰ ਤਰੱਕੀ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।