18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਸਾਲਾਸਰ-ਖਾਟੂ ਵਾਲੇ ਦੇ ਨਾਮ ਸਮਰਪਿਤ ਹੋਵੇਗਾ 22 ਨੂੰ ਧਾਰਮਿਕ ਸਮਾਗਮ -ਵਿਧਾਇਕ ਕੰਬੋਜ ਗੋਲਡੀ

ਜਲਾਲਾਬਾਦ, 18 ਨਵੰਬਰ (ਜਤਿੰਦਰ ਪਾਲ ਸਿੰਘ)-ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਜਲਾਲਾਬਾਦ ਦੀ ਨਵੀਂ ਸਬਜ਼ੀ ਮੰਡੀ ਵਿਖੇ ਆੜ੍ਹਤੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਧਾਰਮਿਕ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਪੱਤਰ ਵੰਡੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਅਤੇ ਵਲੰਟੀਅਰ ਸਾਹਿਬਾਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Ad Position 21
No active advertisement
ਅਜੀਤ ਡੈਸਕ 19-11-2026
ਜਲਾਲਾਬਾਦ, 18 ਨਵੰਬਰ (ਜਤਿੰਦਰ ਪਾਲ ਸਿੰਘ)-ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਜਲਾਲਾਬਾਦ ਦੀ ਨਵੀਂ ਸਬਜ਼ੀ ਮੰਡੀ ਵਿਖੇ ਆੜ੍ਹਤੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਧਾਰਮਿਕ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਪੱਤਰ ਵੰਡੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਅਤੇ ਵਲੰਟੀਅਰ ਸਾਹਿਬਾਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਦੌਰਾਨ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਦੱਸਿਆ ਗਿਆ ਕਿ 20 ਨਵੰਬਰ 2026 ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਨਿਸ਼ਾਨ ਯਾਤਰਾ ਕੱਢੀ ਜਾਵੇਗੀ । ਇਸ ਤੋਂ ਇਲਾਵਾ 22 ਨਵੰਬਰ ਨੂੰ ਜਲਾਲਾਬਾਦ ਦੇ ਖੇਡ ਸਟੇਡੀਅਮ ਵਿਖੇ ਸ੍ਰੀ ਸਾਲਾਸਰ-ਖਾਟੂ ਵਾਲੇ ਦੇ ਨਾਮ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ।ਇਸ ਮੌਕੇ ਵਿਧਾਇਕ ਕੰਬੋਜ ਗੋਲਡੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਪਿਆਰ, ਭਾਈਚਾਰਕ ਸਾਂਝ, ਏਕਤਾ ਅਤੇ ਸ਼ਰਧਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਿਰਫ਼ ਪੂਜਾ-ਪਾਠ ਤੱਕ ਹੀ ਸੀਮਤ ਨਹੀਂ ਹੁੰਦੇ, ਸਗੋਂ ਇਹ ਸਾਰੇ ਵਰਗਾਂ ਦੇ ਲੋਕਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਅਤੇ ਆਪਸੀ ਸਾਂਝ ਵਧਾਉਣ ਦਾ ਸੁਨੇਹਾ ਵੀ ਦਿੰਦੇ ਹਨ। ਇਸ ਲਈ ਸਮੂਹ ਸ਼ਹਿਰ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਪ੍ਰਦੀਪ ਚੁੱਘ ਪਿੰਟਾ, ਕੌਂਸਲਰ ਤਨੂੰ ਵਿਜ ਤੇ ਹੋਰ ਵਲੰਟੀਅਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਸਤਨਾਮ ਸਿੰਘ ਸੰਧੂ ਦਾ ਦਿਹਾਂਤ ਵੱਖ-ਵੱਖ ਸ਼ਖ਼ਸੀਅਤਾਂ ਨੇ ਅੰਤਿਮ ਸੰਸਕਾਰ ਮੌਕੇ ਭਰੀ ਹਾ... ਅਗਲੀ ਖ਼ਬਰ ਨਹਿਰੀ ਵਿਭਾਗ ਦੇ ਐੱਸ.ਡੀ.ਓ.ਜਸਵਿੰਦਰ ਸਿੰਘ ਵਿਰਕ ਤਰੱਕੀ ਉਪਰੰਤ ਬਣੇ ਐਕਸੀਅਨ
Ad Position 24