ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਵੈ-ਗਣਨਾ ਕਰਕੇ ਜਨਗਣਨਾ-2027 ਦੀ ਪ੍ਰਕਿਰਿਆ ’ਚ ਕੀਤੀ ਸ਼ਮੂਲੀਅਤ
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਜਨਗਣਨਾ-2027 ਦੀ ਪ੍ਰਕਿਰਿਆ ਨੂੰ ਸੁਚਾਰੂ, ਸੌਖਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵਾਲਾ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਤੇ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.
ਜ
ਜਨਗਣਨਾ-2027 ਤਹਿਤ ਆਪਣੀ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ। ਅਜੀਤ ਤਸਵੀਰ
19-11-2026
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਜਨਗਣਨਾ-2027 ਦੀ ਪ੍ਰਕਿਰਿਆ ਨੂੰ ਸੁਚਾਰੂ, ਸੌਖਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵਾਲਾ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਤੇ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ ਨੇ ਖ਼ੁਦ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇਸ਼ ਦੀ ਵਿਕਾਸ ਯੋਜਨਾਬੰਦੀ ਦਾ ਇੱਕ ਮਹੱਤਵਪੂਰਨ ਆਧਾਰ ਹੈ। ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਸਰਕਾਰ ਨੂੰ ਲੋਕਾਂ ਦੀਆਂ ਲੋੜਾਂ, ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਅਤੇ ਵੱਖ-ਵੱਖ ਖੇਤਰਾਂ ਵਿਚ ਵਿਕਾਸ ਦੀਆਂ ਜ਼ਰੂਰਤਾਂ ਨੂੰ ਸਮਝਣ ਵਿਚ ਮਦਦ ਕਰਦੇ ਹਨ। ਇਸ ਲਈ ਹਰੇਕ ਨਾਗਰਿਕ ਦੀ ਸਹੀ ਅਤੇ ਪੂਰੀ ਜਾਣਕਾਰੀ ਦੇਸ਼ ਦੇ ਭਵਿੱਖੀ ਵਿਕਾਸ ਲਈ ਅਹਿਮ ਹੈ। ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਨਗਣਨਾ-2027 ਤਹਿਤ 30 ਨਵੰਬਰ ਤੱਕ ਸਵੈ-ਗਣਨਾ ਦੀ ਆਨਲਾਈਨ ਸਹੂਲਤ ਉਪਲਬਧ ਕਰਵਾਈ ਗਈ ਹੈ। ਜ਼ਿਲ੍ਹਾ ਵਾਸੀ ਸਵੈ-ਗਣਨਾ ਲਈ ਅਧਿਕਾਰਤ ਪੋਰਟਲ ’ਤੇ ਜਾ ਕੇ ਆਪਣੇ ਘਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਜਾਣਕਾਰੀ ਸਫਲਤਾਪੂਰਵਕ ਜਮਾਂ ਕਰਵਾਉਣ ਉਪਰੰਤ ਇੱਕ ਸਵੈ-ਗਣਨਾ ਆਈ.ਡੀ.ਜਾਰੀ ਕੀਤੀ ਜਾਵੇਗੀ, ਜਿਸ ਨੂੰ ਸੁਰੱਖਿਅਤ ਰੱਖਣਾ ਲਾਜ਼ਮੀ ਹੈ। ਬਾਅਦ ਵਿਚ ਜਦੋਂ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ ਤਾਂ ਇਹ ਆਈ.ਡੀ. ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਲਾਭ ਜ਼ਰੂਰ ਲੈਣ ਅਤੇ ਆਪਣੇ ਪਰਿਵਾਰ, ਘਰ ਅਤੇ ਹੋਰ ਸਬੰਧਿਤ ਵੇਰਵੇ ਪੂਰੀ ਸਾਵਧਾਨੀ ਅਤੇ ਸਹੀ ਢੰਗ ਨਾਲ ਦਰਜ ਕਰਨ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਵਲੋਂ ਇਸ ਪ੍ਰਕਿਰਿਆ ਵਿਚ ਭਾਗ ਲੈਣਾ ਜਨਗਣਨਾ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਜਨਗਣਨਾ ਸਿਰਫ਼ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਦੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਦਾ ਇਕ ਮਹੱਤਵਪੂਰਨ ਸਾਧਨ ਹੈ। ਇਸ ਲਈ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਇਸ ਰਾਸ਼ਟਰੀ ਕਾਰਜ ਵਿਚ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।