ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਪ੍ਰਭਾਤ ਫੇਰੀ ਕੱਢੀ
23 ਨਵੰਬਰ ਨੂੰ ਗੁਰੂਘਰ ਤੋਂ ਸਜਾਏ ਜਾਣਗੇ ਵਿਸ਼ਾਲ ਨਗਰ ਕੀਰਤਨ
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਤੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੂਰਬ ਨੂੰ ਸਮਰਪਿਤ 3 ਨਵੰਬਰ ਤੋਂ ਨਿਰੰਤਰ ਜਾਰੀ ਪ੍ਰਭਾਤ ਫੇਰੀਆਂ ’ਚ ਸੰਗਤਾਂ ਦਾ ਉਤਸ਼ਾਹ ਦਿਨੋਂ ਦਿਨ ਵਧਦਾ ਦੇਖਣ ਨੂੰ ਮਿਲ ਰਿਹਾ ਹੈ।
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ.ਫ਼ਾਜ਼ਿਲਕਾ ਤੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੂਰਬ ਨੂੰ ਸਮਰਪਿਤ 3 ਨਵੰਬਰ ਤੋਂ ਨਿਰੰਤਰ ਜਾਰੀ ਪ੍ਰਭਾਤ ਫੇਰੀਆਂ ’ਚ ਸੰਗਤਾਂ ਦਾ ਉਤਸ਼ਾਹ ਦਿਨੋਂ ਦਿਨ ਵਧਦਾ ਦੇਖਣ ਨੂੰ ਮਿਲ ਰਿਹਾ ਹੈ। ਗੁਰਦੁਆਰਾ ਸਾਹਿਬ ਤੋਂ ਅੰਮ੍ਰਿਤ ਵੇਲੇ ਪੰਜ ਬਾਣੀਆਂ ਦੇ ਨਿੱਤ ਨੇਮਾਂ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਇਹ ਪ੍ਰਭਾਤ ਫੇਰੀ ਸ਼ਹਿਰ ਦੇ ਗਲੀ ਮੁਹੱਲਿਆਂ ਅੰਦਰ ਬਾਬੇ ਨਾਨਕ ਦੇ ਉਪਦੇਸ਼ ਦਾ ਹੋਕਾ ਦਿੰਦੀ ਹੈ। ਅੱਜ ਦੀ ਇਹ ਪ੍ਰਭਾਤ ਫੇਰੀ ਰਾਧਾ ਸੁਆਮੀ ਕਾਲੋਨੀ ਅੰਦਰ ਸੁਖਵਿੰਦਰ ਸਿੰਘ ਪੱਪੀ ਪੈੜਾਂ ਵਾਲਿਆਂ ਦੇ ਗ੍ਰਹਿ ਵਿਖੇ ਪੁੱਜੀ। ਜਿੱਥੇ ਪਰਿਵਾਰਿਕ ਮੈਂਬਰਾਂ ਅਤੇ ਆਈਆਂ ਸੰਗਤਾਂ ਵਲੋਂ ਪ੍ਰਭਾਤ ਫੇਰੀ ’ਤੇ ਫੁੱਲਾਂ ਦੀ ਵਰਖਾ ਕਰ ਭਰਵਾਂ ਸਵਾਗਤ ਕੀਤਾ ਗਿਆ। ਪ੍ਰਭਾਤ ਫੇਰੀ ਪਹੁੰਚਣ ਤੋਂ ਪਹਿਲਾਂ ਭਾਈ ਜਸਪ੍ਰੀਤ ਸਿੰਘ ਅਤੇ ਬੀਬੀ ਤ੍ਰਿਪਤ ਕੌਰ ਦੇ ਰਾਗੀ ਜਥੇ ਗੁਰਬਾਣੀ ਦੀ ਅੰਮ੍ਰਿਤ ਵਰਖਾ ਕਰਦੇ ਹਨ। ਇਨ੍ਹਾਂ ਪ੍ਰਭਾਤ ਫੇਰੀਆਂ ਅੰਦਰ ਦਵਿੰਦਰ ਸਿੰਘ ਅਹੂਜਾ, ਅਮਰਜੀਤ ਸਿੰਘ ਸੰਧੂ, ਨਰੈਣ ਸਿੰਘ ਬੈਂਕ ਵਾਲੇ, ਗੁਰਪ੍ਰੀਤ ਸਿੰਘ ਜੱਗਾ, ਪ੍ਰਭਜੀਤ ਸਿੰਘ ਕਾਠਪਾਲ, ਗੁਰਮੀਤ ਸਿੰਘ ਰਾਣੂ, ਡਾ.ਬਲਬੀਰ ਸਿੰਘ, ਸੁਖਵਿੰਦਰ ਸਿੰਘ ਤਨੇਜਾ, ਜਰਨੈਲ ਸਿੰਘ ਤਨੇਜਾ, ਗੁਰਦੀਪ ਸਿੰਘ, ਹਰੀਸ਼ ਚੰਦਰ ਪੁਪਨੇਜਾ, ਪਰਮਜੀਤ ਸਿੰਘ ਬੈਂਕ ਵਾਲੇ, ਡਾ.ਆਰ.ਪੀ.ਸਿੰਘ, ਜਗਜੀਤ ਸਿੰਘ ਦੁਰੇਜਾ, ਅਮਨ ਦੁਰੇਜਾ, ਮਹਿੰਗਾ ਸਿੰਘ ਐੱਸ.ਡੀ.ਓ., ਮਾ.ਸਰਬਜੀਤ ਸਿੰਘ, ਪ੍ਰਿੰਸੀਪਲ ਨਰਿੰਦਰ ਸਿੰਘ, ਜੋਗਿੰਦਰ ਸਿੰਘ ਨਾਮਧਾਰੀ, ਸੁਖਵਿੰਦਰ ਸਿੰਘ ਰਾਜੂ, ਹਰਮੰਦਰ ਸਿੰਘ ਬੱਸਾਂ ਵਾਲੇ, ਹਰਮਿੰਦਰ ਸਿੰਘ ਤਨੇਜਾ, ਜਗਦੇਵ ਸਿੰਘ, ਰਜਿੰਦਰ ਕੁਮਾਰ, ਅਵਤਾਰ ਸਿੰਘ ਬਾਠ, ਮੇਜਰ ਸਿੰਘ ਆਦਿ ਨੇ ਪੂਰਨ ਸੇਵਾ ਨਿਭਾਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪਰਿਵਾਰਿਕ ਮੈਂਬਰਾਂ ਨੂੰ ਗੁਰੂਘਰ ਦਾ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਉਨ੍ਹਾਂ ਦੇ ਚਰਨਾਂ ਦਾ ਪਿਆਰ ਪਾ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਇਸੇ ਸਬੰਧ ਵਿਚ 23 ਨਵੰਬਰ ਸੋਮਵਾਰ ਗੁਰਦੁਆਰਾ ਸਾਹਿਬ ਤੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਸਜਾਇਆ ਜਾਵੇਗਾ।