18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡੀ.ਏ.ਵੀ. ਹਰੀਪੁਰਾ ਸਕੂਲ ਦੇ ਵਿਦਿਆਰਥੀ ਗਰਵ ਅਤੇ ਵਿਧੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਅਬੋਹਰ, 18 ਨਵੰਬਰ(ਵਿਵੇਕ ਹੂੜੀਆ)-ਭਾਰਤ ਵਿਕਾਸ ਪਰਿਸ਼ਦ ਵਲੋਂ ਰਾਸ਼ਟਰੀ ਪ੍ਰੋਜੈਕਟ ਤਹਿਤ ਕਰਵਾਏ ਗਏ ‘ਭਾਰਤ ਕੋ ਜਾਣੋ’ ਮੁਕਾਬਲੇ ਵਿਚ ਅਬੋਹਰ ਸ਼ਾਖਾ ਨੇ ਸੂਬਾ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। ਬੀਤੇ ਕੱਲ੍ਹ ਫ਼ਿਰੋਜ਼ਪੁਰ ਕੈਂਟ ਵਿਖੇ ਕਰਵਾਏ ਗਏ ਇਸ ਮੁਕਾਬਲੇ ਵਿਚ ਸੂਬੇ ਦੀਆਂ 21 ਸ਼ਾਖਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
‘ਭਾਰਤ ਕੋ ਜਾਣੋ’ ਸੂਬਾ ਪੱਧਰੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰਨ ਵਾਲੇ ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਗਰਵ ਅਤੇ ਵਿਧੀ ਨੂੰ ਸਨਮਾਨਿਤ ਕਰਦੇ ਹੋਏ ਭਾਰਤ ਵਿਕਾਸ ਪਰਿਸ਼ਦ ਦੇ ਅਹੁਦੇਦਾਰ। ਅਜੀਤ ਤਸਵੀਰ 19-11-2026
ਅਬੋਹਰ, 18 ਨਵੰਬਰ(ਵਿਵੇਕ ਹੂੜੀਆ)-ਭਾਰਤ ਵਿਕਾਸ ਪਰਿਸ਼ਦ ਵਲੋਂ ਰਾਸ਼ਟਰੀ ਪ੍ਰੋਜੈਕਟ ਤਹਿਤ ਕਰਵਾਏ ਗਏ ‘ਭਾਰਤ ਕੋ ਜਾਣੋ’ ਮੁਕਾਬਲੇ ਵਿਚ ਅਬੋਹਰ ਸ਼ਾਖਾ ਨੇ ਸੂਬਾ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। ਬੀਤੇ ਕੱਲ੍ਹ ਫ਼ਿਰੋਜ਼ਪੁਰ ਕੈਂਟ ਵਿਖੇ ਕਰਵਾਏ ਗਏ ਇਸ ਮੁਕਾਬਲੇ ਵਿਚ ਸੂਬੇ ਦੀਆਂ 21 ਸ਼ਾਖਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਾਣਕਾਰੀ ਅਨੁਸਾਰ 4 ਨਵੰਬਰ ਨੂੰ ਭਾਰਤ ਵਿਕਾਸ ਪਰਿਸ਼ਦ ਵਲੋਂ ਸ਼ਾਖਾ ਪੱਧਰ ’ਤੇ ‘ਭਾਰਤ ਕੋ ਜਾਣੋ’ ਮੁਕਾਬਲਾ ਕਰਵਾਇਆ ਗਿਆ ਸੀ। ਇਸ ਵਿਚ ਸੀਨੀਅਰ ਵਰਗ ਵਿਚ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਅਤੇ ਜੂਨੀਅਰ ਵਰਗ ਵਿਚ ਅਜੰਪਸ਼ਨ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦੋਵਾਂ ਸਕੂਲਾਂ ਦੀਆਂ ਜੇਤੂ ਟੀਮਾਂ ਨੇ ਫ਼ਿਰੋਜ਼ਪੁਰ ਕੈਂਟ ਵਿਖੇ ਹੋਏ ਸੂਬਾ ਪੱਧਰੀ ਮੁਕਾਬਲੇ ਵਿਚ ਅਬੋਹਰ ਸ਼ਾਖਾ ਦੀ ਨੁਮਾਇੰਦਗੀ ਕੀਤੀ। ਇਸ ਮੁਕਾਬਲੇ ਵਿਚ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਦੇ ਹੋਣਹਾਰ ਵਿਦਿਆਰਥੀਆਂ ਗਰਵ ਅਤੇ ਵਿਧੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਦੋਵਾਂ ਵਿਦਿਆਰਥੀਆਂ ਨੇ ਭਾਰਤ ਦੇ ਇਤਿਹਾਸ, ਭੂਗੋਲ, ਸਭਿਆਚਾਰ, ਆਮ ਗਿਆਨ ਅਤੇ ਸਮਕਾਲੀ ਵਿਸ਼ਿਆਂ ਨਾਲ ਸਬੰਧਿਤ ਸਵਾਲਾਂ ਦੇ ਸਹੀ ਜਵਾਬ ਦੇ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਰਾਸ਼ਟਰੀ ਟੀਮ ਦੇ ਮੈਂਬਰ ਸੰਦੀਪ ਵਾਟਸ, ਸੂਬਾਈ ਮੀਤ ਪ੍ਰਧਾਨ ਮਨੋਜ ਅਗਰਵਾਲ, ਪ੍ਰਧਾਨ ਕਾਲੀ ਈਸ਼ਪੁਜਾਨੀ ਅਤੇ ਸ਼੍ਰੀਮਤੀ ਰੇਖਾ ਈਸ਼ਪੁਜਾਨੀ ਬੱਚਿਆਂ ਦੇ ਨਾਲ ਮੌਜੂਦ ਰਹੇ। ਇਸ ਪ੍ਰਾਪਤੀ ’ਤੇ ਭਾਰਤ ਵਿਕਾਸ ਪਰਿਸ਼ਦ ਦੇ ਮੈਂਬਰਾਂ, ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਸੁਖਦੇਵ ਸਿੰਘ ਅਤੇ ਸਮੂਹ ਸਟਾਫ਼ ਨੇ ਦੋਵਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਪਰਿਸ਼ਦ ਦੇ ਪ੍ਰਧਾਨ ਕਾਲੀ ਈਸ਼ਪੁਜਾਨੀ ਨੇ ਕਿਹਾ ਕਿ ਸਕੂਲਾਂ ਦਾ ਉਦੇਸ਼ ਬੱਚਿਆਂ ਨੂੰ ਕਿਤਾਬੀ ਗਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਭਾਰਤੀ ਸਭਿਆਚਾਰ ਅਤੇ ਸੰਸਕਾਰਾਂ ਨਾਲ ਜੋੜਨਾ ਵੀ ਹੈ। ਇਸ ਮੌਕੇ ਗਰਵ ਅਤੇ ਵਿਧੀ ਦੇ ਮਾਪਿਆਂ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਸਕੂਲ ਵਿਚ ਦੋਵਾਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੂੰ ਮੁੜ ਟਿਕਟ ਮਿਲਣ ’ਤੇ ਹਲਕਾ ਫ਼ਾਜ਼ਿਲਕਾ ’ਚ ਖ਼ੁਸ਼ੀ ਦੀ ਲਹਿਰ ਵਿਧਾਇਕ ਸਵਨਾ ਨੇ ਹਲਕਾ ਵਾਸੀਆਂ ਨੂੰ ਦੱਸਿਆ... ਅਗਲੀ ਖ਼ਬਰ ਸ਼ਤਰੰਜ ਮੁਕਾਬਲਿਆਂ ’ਚ ਪੰਜਾਬ ਵਿਜੇਤਾ ਅਨਮੋਲ ਦਾ ਨਿੱਘਾ ਸਵਾਗਤ
Ad Position 24