19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

22 ਨਵੰਬਰ ਨੂੰ ਅਬੋਹਰ ਦੀਆਂ ਸੜਕਾਂ ’ਤੇ ਦੌੜਨਗੇ ਹਜ਼ਾਰਾਂ ਦੌੜਾਕ, ਜਾਖੜ ਟਰੱਸਟ ਵਲੋਂ ਕਰਵਾਈ ਜਾਵੇਗੀ ਅਬੋਹਰ ਮੈਰਾਥਨ

ਅਬੋਹਰ, 19 ਨਵੰਬਰ(ਵਿਵੇਕ ਹੂੜੀਆ)-ਅਬੋਹਰ ਦੀਆਂ ਸੜਕਾਂ ’ਤੇ ਇੱਕ ਵਾਰ ਫਿਰ ਖੇਡਾਂ, ਉਤਸ਼ਾਹ ਅਤੇ ਤੰਦਰੁਸਤੀ ਦਾ ਸ਼ਾਨਦਾਰ ਨਜ਼ਾਰਾ ਦੇਖਣ ਨੂੰ ਮਿਲੇਗਾ। ਆਉਣ ਵਾਲੀ 22 ਨਵੰਬਰ ਐਤਵਾਰ ਨੂੰ ਜਾਖੜ ਟਰੱਸਟ ਵਲੋਂ ਹਰ ਸਾਲ ਦੀ ਤਰ੍ਹਾਂ ਅਬੋਹਰ ਮੈਰਾਥਨ ਕਰਵਾਈ ਜਾ ਰਹੀ ਹੈ, ਜਿਸ ਵਿਚ ਹਜ਼ਾਰਾਂ ਦੌੜਾਕਾਂ ਦੇ ਹਿੱਸਾ ਲੈਣ ਦੀ ਉਮੀਦ ਹੈ।

Ad Position 21
No active advertisement
ਅਬੋਹਰ ਮੈਰਾਥਨ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਵਿਧਾਇਕ ਸੰਦੀਪ ਜਾਖੜ ਅਤੇ ਜਾਖੜ ਟਰੱਸਟ ਦੀ ਟੀਮ ਦੇ ਮੈਂਬਰ। ਅਜੀਤ ਤਸਵੀਰ 20-11-2026
ਅਬੋਹਰ, 19 ਨਵੰਬਰ(ਵਿਵੇਕ ਹੂੜੀਆ)-ਅਬੋਹਰ ਦੀਆਂ ਸੜਕਾਂ ’ਤੇ ਇੱਕ ਵਾਰ ਫਿਰ ਖੇਡਾਂ, ਉਤਸ਼ਾਹ ਅਤੇ ਤੰਦਰੁਸਤੀ ਦਾ ਸ਼ਾਨਦਾਰ ਨਜ਼ਾਰਾ ਦੇਖਣ ਨੂੰ ਮਿਲੇਗਾ। ਆਉਣ ਵਾਲੀ 22 ਨਵੰਬਰ ਐਤਵਾਰ ਨੂੰ ਜਾਖੜ ਟਰੱਸਟ ਵਲੋਂ ਹਰ ਸਾਲ ਦੀ ਤਰ੍ਹਾਂ ਅਬੋਹਰ ਮੈਰਾਥਨ ਕਰਵਾਈ ਜਾ ਰਹੀ ਹੈ, ਜਿਸ ਵਿਚ ਹਜ਼ਾਰਾਂ ਦੌੜਾਕਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਇਸ ਸਬੰਧੀ ਵਿਧਾਇਕ ਸੰਦੀਪ ਜਾਖੜ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਮੈਰਾਥਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਸ਼ਹਿਰ ਵਾਸੀਆਂ ਨੂੰ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਵਿਧਾਇਕ ਸੰਦੀਪ ਜਾਖੜ ਨੇ ਦੱਸਿਆ ਕਿ ਅਬੋਹਰ ਮੈਰਾਥਨ ਸਿਰਫ਼ ਇਕ ਖੇਡ ਸਮਾਗਮ ਨਹੀਂ, ਸਗੋਂ ਸ਼ਹਿਰ ਨੂੰ ਸਿਹਤਮੰਦ, ਜਾਗਰੂਕ ਅਤੇ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿਚ ਇਕ ਸਕਾਰਾਤਮਿਕ ਉਪਰਾਲਾ ਹੈ। ਇਸ ਰਾਹੀਂ ਨੌਜਵਾਨਾਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਦੌੜਾਕ ਅਬੋਹਰ ਪਹੁੰਚਦੇ ਹਨ, ਜਿਸ ਨਾਲ ਸ਼ਹਿਰ ਨੂੰ ਕੌਮੀ ਪੱਧਰ ’ਤੇ ਵੱਖਰੀ ਪਛਾਣ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਮੈਰਾਥਨ ਦੇ ਆਯੋਜਨ ਨੂੰ ਲੈ ਕੇ ਕਈ ਪ੍ਰਸ਼ਾਸਨਿਕ ਅੜਚਣਾਂ ਦਾ ਸਾਹਮਣਾ ਕਰਨਾ ਪਿਆ। ਇੱਥੋਂ ਤੱਕ ਕਿ ਪਹਿਲਾਂ ਤੈਅ ਕੀਤੇ ਗਏ ਪ੍ਰੋਗਰਾਮ ਨੂੰ ਮਨਜ਼ੂਰੀ ਸਬੰਧੀ ਸਮੱਸਿਆਵਾਂ ਕਾਰਨ ਮੁਲਤਵੀ ਕਰਨਾ ਪਿਆ ਸੀ, ਪਰ ਉਨ੍ਹਾਂ ਦੀ ਟੀਮ ਨੇ ਹਿੰਮਤ ਨਹੀਂ ਹਾਰੀ। ਲਗਾਤਾਰ ਯਤਨਾਂ ਤੋਂ ਬਾਅਦ ਮੁੜ ਮਨਜ਼ੂਰੀ ਪ੍ਰਾਪਤ ਕੀਤੀ ਗਈ ਹੈ ਅਤੇ ਹੁਣ ਇਹ ਮੈਰਾਥਨ 22 ਨਵੰਬਰ ਨੂੰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਟੀਮ ਦਾ ਉਦੇਸ਼ ਹਰ ਹਾਲਤ ਵਿਚ ਅਬੋਹਰ ਮੈਰਾਥਨ ਦੀ ਪਰੰਪਰਾ ਨੂੰ ਜਾਰੀ ਰੱਖਣਾ ਸੀ, ਜੋ ਸਾਰੇ ਵਲੰਟੀਅਰਾਂ ਦੇ ਸਹਿਯੋਗ ਨਾਲ ਸੰਭਵ ਹੋ ਸਕਿਆ ਹੈ। ਸੰਦੀਪ ਜਾਖੜ ਨੇ ਕਿਹਾ ਕਿ ਜਾਖੜ ਟਰੱਸਟ ਰਾਜਨੀਤੀ ਤੋਂ ਉੱਪਰ ਉੱਠ ਕੇ ਸਮਾਜ ਸੇਵਾ ਦੇ ਵੱਖ-ਵੱਖ ਕਾਰਜ ਕਰ ਰਿਹਾ ਹੈ। ਸਿੱਖਿਆ, ਸਿਹਤ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿਚ ਟਰੱਸਟ ਲਗਾਤਾਰ ਯਤਨਸ਼ੀਲ ਹੈ। ਅਬੋਹਰ ਮੈਰਾਥਨ ਵੀ ਇਸੇ ਸੋਚ ਦਾ ਹਿੱਸਾ ਹੈ, ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਜੀਵਨ ਵਿਚ ਸਿਹਤ ਦਾ ਸਭ ਤੋਂ ਵੱਧ ਮਹੱਤਵ ਹੈ। ਜੇਕਰ ਸਿਹਤ ਚੰਗੀ ਹੋਵੇ ਤਾਂ ਵਿਅਕਤੀ ਹਰ ਮੰਜ਼ਿਲ ਹਾਸਲ ਕਰ ਸਕਦਾ ਹੈ। ਇਸੇ ਭਾਵਨਾ ਨਾਲ ਉਨ੍ਹਾਂ ਬੱਚਿਆਂ, ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਸ਼ਹਿਰ ਦੇ ਹਰ ਨਾਗਰਿਕ ਨੂੰ ਮੈਰਾਥਨ ਵਿਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿਕਾਸ ਸਿੰਗਲਾ, ਪੁਨੀਤ ਅਰੋੜਾ ਸੋਨੂੰ, ਦੀਪਕ ਬਾਂਸਲ, ਮਾਨਕ ਸ਼ਾਹ, ਪ੍ਰਦੀਪ ਕੁਮਾਰ, ਬੱਬੂ, ਟੀਮ ਐੱਸ.ਜੇ. ਦੇ ਵਲੰਟੀਅਰਾਂ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਾਜ਼ਿਲਕਾ ’ਚ ਸਜਾਏ ਨਗਰ ਕੀਰਤਨ ਅਗਲੀ ਖ਼ਬਰ ਅਬੋਹਰ ਮੰਡੀ ’ਚ ਕਿੰਨੂ 37 ਰੁਪਏ ਕਿੱਲੋ ਵਿਕਿਆ, ਬਾਗ਼ਬਾਨਾਂ ’ਚ ਖ਼ੁਸ਼ੀ ਦੀ ਲਹਿਰ
Ad Position 24