20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

22 ਨਵੰਬਰ ਅਤੇ 6 ਦਸੰਬਰ ਨੂੰ ਸਮੂਹ ਬੀ.ਐੱਲ.ਓਜ਼ ਸਵੇਰੇ 10 ਵਜੇ ਤੋਂ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ-ਜ਼ਿਲ੍ਹਾ ਚੋਣ ਅਫ਼ਸਰ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਚਲਾਈ ਗਈ ਸਪੈਸ਼ਲ ਸਮਰੀ ਰਿਵੀਜ਼ਨ ਮੁਹਿੰਮ ਤਹਿਤ ਵਿਸ਼ੇਸ਼ ਕੈਂਪ 22 ਨਵੰਬਰ ਦਿਨ ਐਤਵਾਰ ਅਤੇ 6 ਦਸੰਬਰ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੂਥਾਂ ਤੇ ਬੀ.

Ad Position 21
No active advertisement
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ 21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਚਲਾਈ ਗਈ ਸਪੈਸ਼ਲ ਸਮਰੀ ਰਿਵੀਜ਼ਨ ਮੁਹਿੰਮ ਤਹਿਤ ਵਿਸ਼ੇਸ਼ ਕੈਂਪ 22 ਨਵੰਬਰ ਦਿਨ ਐਤਵਾਰ ਅਤੇ 6 ਦਸੰਬਰ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੂਥਾਂ ਤੇ ਬੀ.ਐਲ.ਓਜ.ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਯੋਗਤਾ ਮਿਤੀ 01.01.2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਰੀ (ਸਪੈਸ਼ਲ ਸਮਰੀ ਰਿਵੀਜ਼ਨ) ਤਹਿਤ ਵੋਟਰਾਂ ਦੀ ਸਹੂਲਤ ਲਈ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਚੋਣ ਹਲਕਿਆਂ ਵਿਚ ਬੀ.ਐਲ.ਓਜ 22-11-2026 ਅਤੇ 6-12-2026 (ਦਿਨ ਐਤਵਾਰ), ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਪੈਸ਼ਲ ਕੈਂਪ ਦੇ ਤਹਿਤ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਸਪੈਸ਼ਲ ਸਮਰੀ ਰਿਵੀਜ਼ਨ ਦੌਰਾਨ ਸਮੂਹ ਯੋਗ ਨਾਗਰਿਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵੋਟਰ ਸੂਚੀ ਵਿਚ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ ਲਈ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਰਾਹੀਂ ਬਿਨੈ-ਪੱਤਰ ਦਿੱਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਫਾਰਮ ਨੰਬਰ 6–ਨਵੀਂ ਵੋਟ ਬਣਵਾਉਣ ਲਈ: ਜਿਨ੍ਹਾਂ ਯੋਗ ਨਾਗਰਿਕਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਦੀ ਵੋਟ ਅਜੇ ਤੱਕ ਵੋਟਰ ਸੂਚੀ ਵਿਚ ਦਰਜ ਨਹੀਂ ਹੈ, ਉਹ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਕੇ ਆਨਲਾਈਨ ਪੋਰਟਲ ਜਾਂ ਮੋਬਾਈਲ ਐਪ ਈ.ਸੀ.ਆਈ. ਨੈੱਟ ਦੁਆਰਾ ਜਾਂ ਆਫਲਾਈਨ ਭਰ ਕੇ ਆਪਣੇ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਜਮਾਂ ਕਰਵਾ ਸਕਦੇ ਹਨ। ਮ੍ਰਿਤਕ ਵੋਟਰਾਂ, ਡੁਪਲੀਕੇਟ ਵੋਟਾਂ ਜਾਂ ਨਿਯਮਾਂ ਅਨੁਸਾਰ ਹੋਰ ਯੋਗ ਆਧਾਰਾਂ ’ਤੇ ਵੋਟਰ ਸੂਚੀ ਵਿਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਰਾਹੀਂ ਬਿਨੈ-ਪੱਤਰ ਦਿੱਤਾ ਜਾ ਸਕਦਾ ਹੈ। ਫਾਰਮ ਨੰਬਰ 8 ਸੋਧ, ਰਿਹਾਇਸ਼ ਬਦਲਣ ਅਤੇ ਈ.ਪੀ.ਆਈ.ਸੀ. ਸਬੰਧੀ ਸੇਵਾਵਾਂ ਲਈ ਹੈ।
Ad Position 22
No active advertisement
ਪਿਛਲੀ ਖ਼ਬਰ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਨਾਲ ਵਧ ਰਿਹਾ ਹੈ ਦਵਾਈਆਂ ਪ੍ਰਤੀ ਪ੍ਰਤੀਰੋਧਕ ਸਮਰੱਥਾ ਦਾ ਖ਼ਤਰਾ- ਡਾ.ਪਰਵਿੰਦਰ... ਅਗਲੀ ਖ਼ਬਰ ਕਲੱਸਟਰ ਨੰਬਰ 2 ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ
Ad Position 24