20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਨਾਲ ਵਧ ਰਿਹਾ ਹੈ ਦਵਾਈਆਂ ਪ੍ਰਤੀ ਪ੍ਰਤੀਰੋਧਕ ਸਮਰੱਥਾ ਦਾ ਖ਼ਤਰਾ- ਡਾ.ਪਰਵਿੰਦਰ ਕੌਰ ਚਾਵਲਾ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਅਤੇ ਇਨ੍ਹਾਂ ਦੀ ਬੇਲੋੜੀ ਵਰਤੋਂ ਨੂੰ ਰੋਕਣ ਦੇ ਸਬੰਧ ਵਿਚ ਇਕ ਵਿਸ਼ੇਸ਼ ਮੀਟਿੰਗ ਅਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਫੋਰਟਿਸ ਹਸਪਤਾਲ ਮੋਹਾਲੀ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਮਾਹਿਰ ਡਾ.

Ad Position 21
No active advertisement
ਅਜੀਤ ਡੈਸਕ 21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਅਤੇ ਇਨ੍ਹਾਂ ਦੀ ਬੇਲੋੜੀ ਵਰਤੋਂ ਨੂੰ ਰੋਕਣ ਦੇ ਸਬੰਧ ਵਿਚ ਇਕ ਵਿਸ਼ੇਸ਼ ਮੀਟਿੰਗ ਅਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਫੋਰਟਿਸ ਹਸਪਤਾਲ ਮੋਹਾਲੀ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਮਾਹਿਰ ਡਾ.ਪਰਵਿੰਦਰ ਕੌਰ ਚਾਵਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਐਰਿਕ ਦੀ ਦੇਖ-ਰੇਖ ਹੇਠ ਸਿਵਲ ਹਸਪਤਾਲ ਫ਼ਾਜ਼ਿਲਕਾ ਦੇ ਡਾਕਟਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਕਮ ਸਹਾਇਕ ਸਿਵਲ ਸਰਜਨ ਡਾ.ਸੁਮਿਤ ਸਿੰਘ ਨੇ ਐਂਟੀਬਾਇਓਟਿਕ ਪਾਲਿਸੀ ਪੇਸ਼ ਕੀਤੀ ਅਤੇ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਵਿਚ ਇਨ੍ਹਾਂ ਦਵਾਈਆਂ ਦੀ ਵਰਤੋਂ ਸਬੰਧੀ ਅੰਕੜੇ ਸਾਂਝੇ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਡਾ.ਪਰਵਿੰਦਰ ਕੌਰ ਚਾਵਲਾ ਨੇ ਸਮੂਹ ਡਾਕਟਰਾਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ,ਮਰੀਜ਼ਾਂ ਨੂੰ ਦਵਾਈ ਦੇਣ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਦੇ ਵੱਧ ਰਹੇ ਖ਼ਤਰੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਅਤੇ ਗ਼ਲਤ ਵਰਤੋਂ ਕਾਰਨ ਬੈਕਟੀਰੀਆ ਇਨ੍ਹਾਂ ਦਵਾਈਆਂ ਪ੍ਰਤੀ ਪ੍ਰਤੀਰੋਧਕ ਸਮਰੱਥਾ ਵਿਕਸਿਤ ਕਰ ਰਹੇ ਹਨ, ਜਿਸ ਕਾਰਨ ਆਮ ਇਨਫੈਕਸ਼ਨ ਦਾ ਇਲਾਜ ਕਰਨਾ ਵੀ ਮੁਸ਼ਕਲ ਹੋ ਸਕਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਦਵਾਈਆਂ ਸਿਰਫ਼ ਡਾਕਟਰ ਦੀ ਸਲਾਹ ਅਨੁਸਾਰ ਅਤੇ ਲੋੜ ਪੈਣ ’ਤੇ ਹੀ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਵਰਕਸ਼ਾਪ ਦੌਰਾਨ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਕਿ ਮਰੀਜ਼ਾਂ ਨੂੰ ਬਿਨਾਂ ਲੋੜ ਤੋਂ ਐਂਟੀਬਾਇਓਟਿਕ ਦਵਾਈਆਂ ਨਾ ਲਿਖੀਆਂ ਜਾਣ ਅਤੇ ਦਵਾਈਆਂ ਦੀ ਸਹੀ ਖ਼ੁਰਾਕ ਤੇ ਨਿਰਧਾਰਿਤ ਸਮੇਂ ਦਾ ਖ਼ਾਸ ਧਿਆਨ ਰੱਖਿਆ ਜਾਵੇ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਕਿ ਉਹ ਆਪਣੀ ਮਰਜ਼ੀ ਨਾਲ ਦਵਾਈਆਂ ਲੈਣ ਅਤੇ ਬਚੀਆਂ ਹੋਈਆਂ ਦਵਾਈਆਂ ਦੀ ਮੁੜ ਵਰਤੋਂ ਕਰਨ ਤੋਂ ਗੁਰੇਜ਼ ਕਰਨ। ਮਾਹਿਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਉਚਿੱਤ ਵਰਤੋਂ ਕਰਨਾ ਸਿਰਫ਼ ਡਾਕਟਰਾਂ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰੇਕ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਦਵਾਈਆਂ ਦੇ ਅਸਰ ਨੂੰ ਬਰਕਰਾਰ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਹਸਪਤਾਲਾਂ ਵਿਚ ਇਨਫੈਕਸ਼ਨ ਕੰਟਰੋਲ ਪ੍ਰੋਟੋਕਾਲ, ਹੱਥਾਂ ਦੀ ਸਫ਼ਾਈ ਅਤੇ ਦਵਾਈਆਂ ਦੇ ਸੁਰੱਖਿਅਤ ਰੱਖ-ਰਖਾਅ ਨੂੰ ਉਤਸ਼ਾਹਿਤ ਕਰਨ ’ਤੇ ਵੀ ਵਿਚਾਰ ਕੀਤੀ ਗਈ। ਇਸ ਮੌਕੇ ਡਾ. ਨਿਸ਼ਾਂਤ ਸੇਤੀਆ, ਡਾ.ਨੀਲੂ ਚੁੱਘ, ਡਾ.ਗਾਇਤਰੀ ਪੁਜਾਰੀਆ, ਡਾ.ਸੁਖਮਨੀ ਨੋਡਲ ਅਫ਼ਸਰ, ਡਾ.ਨੂਪੁਰ, ਡਾ.ਅਭੀਨਵ ਸਚਦੇਵਾ, ਡਾ.ਸੋਨਮ, ਡਾ.ਸ਼ਾਲੂ, ਡਾ.ਨਵਦੀਪ, ਪ੍ਰਿੰਸ ਪੁਰੀ, ਗੁਰਪ੍ਰੀਤ ਕੌਰ, ਪ੍ਰਵੀਨ ਮੈਰੀ ਅਤੇ ਪਾਰਸ ਕਟਾਰੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਦੇ ਗੋਦਾਮ ’ਚੋਂ ਡੇਢ ਲੱਖ ਦਾ ਝੋਨਾ ਚੋਰੀ ਅਗਲੀ ਖ਼ਬਰ 22 ਨਵੰਬਰ ਅਤੇ 6 ਦਸੰਬਰ ਨੂੰ ਸਮੂਹ ਬੀ.ਐੱਲ.ਓਜ਼ ਸਵੇਰੇ 10 ਵਜੇ ਤੋਂ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ-ਜ਼ਿਲ੍ਹਾ ਚ...
Ad Position 24