20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ, ਖੇਤਾਂ ’ਚ ਪਹੁੰਚ ਕੇ ਬੁਝਾਈ ਅੱਗ, ਕਾਰਵਾਈ ਦੀ ਚਿਤਾਵਨੀ ਡੀ.ਸੀ.ਸ੍ਰੀਮਤੀ ਸੰਧੂ ਦੇ ਨਿਰਦੇਸ਼ਾਂ ’ਤੇ ਕਈ ਪਿੰਡਾਂ ਵਿਚ ਚਲਾਇਆ ਚੈਕਿੰਗ ਅਭਿਆਨ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਨੇ ਵੱਖ-ਵੱਖ ਪਿੰਡਾਂ ਵਿਚ ਖੇਤਾਂ ਦਾ ਨਿਰੀਖਣ ਕਰਕੇ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਜਾਇਜ਼ਾ ਲਿਆ।

Ad Position 21
No active advertisement
ਪਿੰਡ ਅਭੁੰਨ ਵਿਚ ਪਰਾਲੀ ਪ੍ਰਬੰਧਨ ਦਾ ਨਿਰੀਖਣ ਕਰਦੇ ਹੋਏ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ’ਤੇ ਪ੍ਰਸ਼ਾਸਨਿਕ ਟੀਮ। ਅਜੀਤ ਤਸਵੀਰ 21-11-2026

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਨੇ ਵੱਖ-ਵੱਖ ਪਿੰਡਾਂ ਵਿਚ ਖੇਤਾਂ ਦਾ ਨਿਰੀਖਣ ਕਰਕੇ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਪਸ਼ਟ ਚਿਤਾਵਨੀ ਦਿੱਤੀ ਕਿ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੈਕਿੰਗ ਮੁਹਿੰਮ ਤਹਿਤ ਪਿੰਡ ਚੁਵਾੜਿਆਂਵਾਲੀ, ਅਭੁੰਨ, ਪੂਰਨ ਪੱਟੀ, ਚੱਕ ਬੰਨ ਵਾਲਾ, ਖ਼ਰਾਸ ਵਾਲੀ ਢਾਣੀ, ਪੈਂਚਾਂ ਵਾਲੀ, ਲਾਲੋ ਵਾਲੀ ਅਤੇ ਜੋੜਕੀ ਅੰਧੇਵਾਲੀ ਵਿਚ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪਿੰਡ ਅਭੁਨ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਅਤੇ ਵਾਤਾਵਰਨ ਨੂੰ ਪਹੁੰਚਣ ਵਾਲੇ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡੀ.ਡੀ.ਪੀ.ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਅਭੁਨ ਵਿਚ ਕਿਸਾਨਾਂ ਵੱਲੋਂ ਪਰਾਲੀ ਦੀਆਂ ਗੱਠਾਂ ਬਣਵਾ ਕੇ ਖੇਤਾਂ ਵਿਚ ਅਗਲੀ ਫ਼ਸਲ ਦੀ ਬਿਜਾਈ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਹਾਲਾਂਕਿ, ਕੁੱਝ ਥਾਵਾਂ ’ਤੇ ਪਰਾਲੀ ਦੀ ਬਚੀ ਹੋਈ ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਸੂਚਨਾ ਮਿਲੀ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਦੇ ਕਰਮਚਾਰੀਆਂ, ਨੋਡਲ ਅਫ਼ਸਰ ਅਤੇ ਕਲੱਸਟਰ ਅਫ਼ਸਰ ਦੇ ਸਹਿਯੋਗ ਨਾਲ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਈ ਗਈ ਅਤੇ ਕਿਸਾਨਾਂ ਨੂੰ ਅਜਿਹਾ ਨਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਸਪਸ਼ਟ ਨਿਰਦੇਸ਼ ਹਨ ਕਿ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਸਬੰਧਿਤ ਵਿਅਕਤੀ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਅਤੇ ਲੋੜ ਪੈਣ ’ਤੇ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜ਼ਿਆਦਾਤਰ ਕਿਸਾਨ ਪ੍ਰਸ਼ਾਸਨ ਦੀ ਜਾਗਰੂਕਤਾ ਮੁਹਿੰਮ ਵਿਚ ਸਹਿਯੋਗ ਦਿੰਦਿਆਂ ਪਰਾਲੀ ਸਾੜਨ ਤੋਂ ਗੁਰੇਜ਼ ਕਰ ਰਹੇ ਹਨ ਅਤੇ ਪਰਾਲੀ ਦੀਆਂ ਗੱਠਾਂ ਤਿਆਰ ਕਰਵਾਉਣ ਲਈ ਉਦਯੋਗਿਕ ਇਕਾਈਆਂ, ਬਿਜਲੀ ਪਲਾਂਟਾਂ ਤੇ ਗੱਤਾ ਫ਼ੈਕਟਰੀਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਅੰਤ ਵਿਚ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸਹੀ ਪ੍ਰਬੰਧਨ ਕਰਨ, ਕਿਉਂਕਿ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਨੂੰ ਵੀ ਭਾਰੀ ਨੁਕਸਾਨ ਪਹੁੰਚਦਾ ਹੈ।

Ad Position 22
No active advertisement
ਪਿਛਲੀ ਖ਼ਬਰ ਕਾਲਜ ਦੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਜਨਗਣਨਾ ਦੀ ਪ੍ਰਕਿਰਿਆ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟਰੇਸ਼ਨ ਲਈ ਸਰਕਾਰ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰੇ-ਮੈਡੀਕਲ ਪ੍ਰੈਕਟੀਸ਼ਨਰ ਐਸੋਸ...
Ad Position 24