20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਾਬਕਾ ਚੇਅਰਮੈਨ ਗੁਰਜੀਤ ਗਿੱਲ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰ ਕੇ ਚੁੱਕਿਆ ਸਿਹਤ ਸਹੂਲਤਾਂ ਦਾ ਮੁੱਦਾ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)- ਬਿਹਤਰ ਸਿਹਤ ਸਹੂਲਤਾਂ ਦੇਣ ਦਾ ਨਾਅਰਾ ਲਾ ਕੇ ਆਮ ਆਦਮੀ ਪਾਰਟੀ ਪੰਜਾਬ ਵਿਚ ਸੱਤਾ ਵਿਚ ਆਈ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਸਰਹੱਦੀ ਖੇਤਰ ਵਿਚ ਸਿਹਤ ਸਹੂਲਤਾਂ ਦੀ ਸਥਿਤੀ ਬੇਹੱਦ ਖ਼ਰਾਬ ਹੋ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਕੌੜਿਆਂ ਵਾਲੀ ਦੇ ਸਾਬਕਾ ਸਰਪੰਚ ਅਤੇ ਪੀ.

Ad Position 21
No active advertisement
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਸਰਹੱਦੀ ਖੇਤਰ ਦੀਆਂ ਸਿਹਤ ਸਮੱਸਿਆਵਾਂ ਬਾਰੇ ਜਾਣੂ ਕਰਵਾਉਂਦੇ ਹੋਏ ਸਾਬਕਾ ਚੇਅਰਮੈਨ ਗੁਰਜੀਤ ਗਿੱਲ। ਅਜੀਤ ਤਸਵੀਰ 21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)- ਬਿਹਤਰ ਸਿਹਤ ਸਹੂਲਤਾਂ ਦੇਣ ਦਾ ਨਾਅਰਾ ਲਾ ਕੇ ਆਮ ਆਦਮੀ ਪਾਰਟੀ ਪੰਜਾਬ ਵਿਚ ਸੱਤਾ ਵਿਚ ਆਈ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਸਰਹੱਦੀ ਖੇਤਰ ਵਿਚ ਸਿਹਤ ਸਹੂਲਤਾਂ ਦੀ ਸਥਿਤੀ ਬੇਹੱਦ ਖ਼ਰਾਬ ਹੋ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਕੌੜਿਆਂ ਵਾਲੀ ਦੇ ਸਾਬਕਾ ਸਰਪੰਚ ਅਤੇ ਪੀ.ਏ.ਡੀ.ਬੀ.ਦੇ ਸਾਬਕਾ ਚੇਅਰਮੈਨ ਗੁਰਜੀਤ ਗਿੱਲ ਨੇ ਕਾਂਗਰਸ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਜੀਤ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਸਿਹਤ ਸਹੂਲਤਾਂ ਦੇ ਮੁੱਦੇ ਨੂੰ ਲੈ ਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫ਼ਾਜ਼ਿਲਕਾ ਖੇਤਰ ਵਿਚ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਸਪਤਾਲਾਂ ਨੂੰ ਮਹਿਜ਼ ਰੈਫ਼ਰਲ ਸੈਂਟਰ ਬਣਾ ਕੇ ਰੱਖ ਦਿੱਤਾ ਹੈ। ਮੁਹੱਲਾ ਕਲੀਨਿਕਾਂ ਦੇ ਨਾਂ ’ਤੇ ਆਮ ਲੋਕਾਂ ਨੂੰ ਖ਼ੱਜਲ਼-ਖ਼ੁਆਰ ਹੋਣਾ ਪੈ ਰਿਹਾ ਹੈ, ਜਦਕਿ ਪਿੰਡਾਂ ਵਿਚ ਚੱਲ ਰਹੀਆਂ ਡਿਸਪੈਂਸਰੀਆਂ ਦੀ ਹਾਲਤ ਵੀ ਤਰਸਯੋਗ ਬਣੀ ਹੋਈ ਹੈ। ਗੁਰਜੀਤ ਗਿੱਲ ਨੇ ਦੱਸਿਆ ਕਿ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਸਰਕਾਰ ਬਣਨ ’ਤੇ ਸਰਹੱਦੀ ਖੇਤਰ ਵਿਚ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪਹਿਲ ਦੇ ਆਧਾਰ ’ਤੇ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਪੰਜਾਬ ਵਿਚ ਪੈਦਾ ਹੋਏ ਡਰ ਅਤੇ ਸਹਿਮ ਦੇ ਮਾਹੌਲ ਨੂੰ ਖ਼ਤਮ ਕਰਨ ਅਤੇ ਪੁਲਿਸ ਪ੍ਰਸ਼ਾਸਨ ’ਤੇ ਸਿਆਸੀ ਦਬਾਅ ਸਮਾਪਤ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਾਬਕਾ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੰਜਾਬ ਵਿਚ ਕਈ ਨਵੇਂ ਚਿਹਰਿਆਂ ਨੂੰ ਅੱਗੇ ਲਿਆਵੇਗੀ, ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਗੁਰਜੀਤ ਗਿੱਲ ਨੇ ਕਿਹਾ ਕਿ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉਨ੍ਹਾਂ ਕੋਲ ਪਹੁੰਚਦੇ ਹਨ। ਉੱਥੇ ਹੀ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਨੇ ਭਰੋਸਾ ਦਿਵਾਇਆ ਕਿ ਫ਼ਾਜ਼ਿਲਕਾ ਵਰਗੇ ਸਰਹੱਦੀ ਖੇਤਰ ਵਿਚ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਕਾਂਗਰਸ ਸਰਕਾਰ ਵਲੋਂ ਵਿਸ਼ੇਸ਼ ਪੈਕੇਜ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਹੋਈ ਵਿਚਾਰ-ਚਰਚਾ ਅਗਲੀ ਖ਼ਬਰ ਬ੍ਰਹਮਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਯੋਗਾ ਮੁਕਾਬਲੇ ’ਚ 17 ਤਗਮੇ ਜਿੱਤੇ
Ad Position 24