20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ

ਅਬੋਹਰ, 20 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਸ਼੍ਰੀ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ ਗਿਆ। ਇਕ ਘੰਟੇ ਤੱਕ ਚੱਲੇ ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 21-11-2026
ਅਬੋਹਰ, 20 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਸ਼੍ਰੀ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ ਗਿਆ। ਇਕ ਘੰਟੇ ਤੱਕ ਚੱਲੇ ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਸਿਧਾਂਤਾਂ ਨਾਲ ਸਬੰਧਿਤ ਸਵਾਲ ਪੁੱਛੇ ਗਏ। ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਤਿੰਨ ਮਹਾਨ ਸਿਧਾਂਤਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਦਲਜੀਤ ਕੌਰ ਦੀ ਅਗਵਾਈ ਅਤੇ ਪੇ੍ਰਰਨਾ ਸਦਕਾ ਕਰਵਾਏ ਗਏ ਇਸ ਮੁਕਾਬਲੇ ਨੂੰ ਸਫਲ ਬਣਾਉਣ ਵਿਚ ਸਮੂਹ ਸਟਾਫ਼ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਪ੍ਰਿੰਸੀਪਲ ਦਲਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਵਿੱਦਿਅਕ ਉਪਰਾਲੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਚੰਗੇ ਸੰਸਕਾਰ, ਸੇਵਾ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਵਿਚ ਵੀ ਸਹਾਈ ਹੁੰਦੇ ਹਨ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਜਾਰੀ ਰੱਖਣ ਦਾ ਸੰਕਲਪ ਪ੍ਰਗਟਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਜੰਡ ਵਾਲਾ ਭੀਮੇਸ਼ਾਹ ਸਮੇਤ 9 ਪਿੰਡਾਂ ਦੇ ਲੋਕਾਂ ਨਾਲ ਕੀਤੀ ਮੁਲਾਕਾਤ, ਇਲਾਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸੰਬੰ... ਅਗਲੀ ਖ਼ਬਰ ਗੁਰਵਿੰਦਰ ਸਿੰਘ ਦਾਨੇਵਾਲੀਆ ਡੀ.ਐੱਸ.ਪੀ.ਬਣੇ
Ad Position 24