20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜੰਡ ਵਾਲਾ ਭੀਮੇਸ਼ਾਹ ਸਮੇਤ 9 ਪਿੰਡਾਂ ਦੇ ਲੋਕਾਂ ਨਾਲ ਕੀਤੀ ਮੁਲਾਕਾਤ, ਇਲਾਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸੰਬੰਧੀ ਹੋਇਆ ਵਿਚਾਰ-ਵਟਾਂਦਰਾ

ਜਲਾਲਾਬਾਦ, 20 ਨਵੰਬਰ (ਜਸਕਰਨ ਸਿੰਘ ਤਨੇਜਾ)-ਸਾਬਕਾ ਵਿਧਾਇਕ ਜਲਾਲਾਬਾਦ ਰਮਿੰਦਰ ਸਿੰਘ ਆਵਲਾ ਨੇ ਅੱਜ ਪਿੰਡ ਜੰਡ ਵਾਲਾ ਭੀਮੇਸ਼ਾਹ ਵਿਖੇ ਸਥਿਤ ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਉਨ੍ਹਾਂ ਵਲੋਂ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਜਾਣਨ ਦੇ ਮਕਸਦ ਨਾਲ 9 ਪਿੰਡਾਂ ਦੇ ਸਾਥੀਆਂ ਨਾਲ ਮੀਟਿੰਗਾਂ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 21-11-2026
ਜਲਾਲਾਬਾਦ, 20 ਨਵੰਬਰ (ਜਸਕਰਨ ਸਿੰਘ ਤਨੇਜਾ)-ਸਾਬਕਾ ਵਿਧਾਇਕ ਜਲਾਲਾਬਾਦ ਰਮਿੰਦਰ ਸਿੰਘ ਆਵਲਾ ਨੇ ਅੱਜ ਪਿੰਡ ਜੰਡ ਵਾਲਾ ਭੀਮੇਸ਼ਾਹ ਵਿਖੇ ਸਥਿਤ ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਉਨ੍ਹਾਂ ਵਲੋਂ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਜਾਣਨ ਦੇ ਮਕਸਦ ਨਾਲ 9 ਪਿੰਡਾਂ ਦੇ ਸਾਥੀਆਂ ਨਾਲ ਮੀਟਿੰਗਾਂ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਰਮਿੰਦਰ ਆਵਲਾ ਨੇ ਜੰਡਵਾਲਾ ਭੀਮੇਸ਼ਾਹ, ਪਾਕਾਂ, ਬੰਨਾਂ ਵਾਲਾ, ਝੋਟਿਆਂ ਵਾਲੀ ਢਾਣੀ, ਚਿਰਾਗ਼ ਸ਼ਾਹਪੁਰਾ, ਨੂਰਪੂਰਾ, ਅਲਿਆਣਾ, ਮਾਹੂਆਣਾ ਅਤੇ ਬੋਦਲਾ ਦੇ ਸਾਥੀਆਂ ਨਾਲ ਮੁਲਾਕਾਤ ਕੀਤੀ। ਮੀਟਿੰਗਾਂ ਦੌਰਾਨ ਪਿੰਡਾਂ ਦੀਆਂ ਵੱਖ-ਵੱਖ ਸਮੱਸਿਆਵਾਂ, ਬੁਨਿਆਦੀ ਲੋੜਾਂ, ਵਿਕਾਸ ਕਾਰਜਾਂ ਅਤੇ ਲੋਕਾਂ ਵੱਲੋਂ ਦਿੱਤੇ ਸੁਝਾਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਸਿੱਧਾ ਜੁੜੇ ਰਹਿਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣਨਾ ਉਨ੍ਹਾਂ ਦੀ ਹਮੇਸ਼ਾ ਪਹਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧੇ ਸੰਵਾਦ ਰਾਹੀਂ ਹੀ ਇਲਾਕੇ ਦੀਆਂ ਅਸਲ ਲੋੜਾਂ ਅਤੇ ਮੁਸ਼ਕਲਾਂ ਨੂੰ ਸਮਝਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਾਥੀਆਂ ਨਾਲ ਮੀਟਿੰਗਾਂ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਹੋਰਨਾਂ ਪਿੰਡਾਂ ਵਿਚ ਵੀ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਆਪਸੀ ਸਾਂਝ, ਵਿਸ਼ਵਾਸ ਅਤੇ ਲਗਾਤਾਰ ਸੰਪਰਕ ਬਣਾਈ ਰੱਖਣਾ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ
Ad Position 24