ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਕੀਤੀ ‘ਜੰਪ ਐਂਡ ਫਨ’ ਗਤੀਵਿਧੀ
ਅਬੋਹਰ, 20 ਨਵੰਬਰ(ਵਿਵੇਕ ਹੂੜੀਆ)-ਸਿਮੀਗੋ ਇੰਟਰਨੈਸ਼ਨਲ ਸਕੂਲ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ‘ਜੰਪ ਐਂਡ ਫਨ ਐਕਟੀਵਿਟੀ’ ਕਰਵਾਈ ਗਈ। ਇਸ ਮਨੋਰੰਜਕ ਗਤੀਵਿਧੀ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਖੇਡ ਦਾ ਖ਼ੂਬ ਅਨੰਦ ਮਾਣਿਆ।
ਸ
ਸਿਮੀਗੋ ਇੰਟਰਨੈਸ਼ਨਲ ਸਕੂਲ ਅਬੋਹਰ ਵਿਖੇ ‘ਜੰਪ ਐਂਡ ਫਨ’ ਗਤੀਵਿਧੀ ਦੌਰਾਨ ਖੇਡਾਂ ਵਿਚ ਭਾਗ ਲੈਂਦੇ ਹੋਏ ਨੰਨ੍ਹੇ-ਮੁੰਨ੍ਹੇ ਵਿਦਿਆਰਥੀ। ਅਜੀਤ ਤਸਵੀਰ
21-11-2026
ਅਬੋਹਰ, 20 ਨਵੰਬਰ(ਵਿਵੇਕ ਹੂੜੀਆ)-ਸਿਮੀਗੋ ਇੰਟਰਨੈਸ਼ਨਲ ਸਕੂਲ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ‘ਜੰਪ ਐਂਡ ਫਨ ਐਕਟੀਵਿਟੀ’ ਕਰਵਾਈ ਗਈ। ਇਸ ਮਨੋਰੰਜਕ ਗਤੀਵਿਧੀ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਖੇਡ ਦਾ ਖ਼ੂਬ ਅਨੰਦ ਮਾਣਿਆ। ਇਸ ਗਤੀਵਿਧੀ ਦੌਰਾਨ ਬੱਚਿਆਂ ਨੂੰ ਵੱਖ-ਵੱਖ ਦਿਸ਼ਾਵਾਂ ਵਿਚ ਛਾਲਾਂ ਮਾਰਦੇ ਹੋਏ ਇਕ ਟੱਬ ਵਿਚੋਂ ਗੇਂਦ ਚੁੱਕ ਕੇ ਦੂਜੇ ਟੱਬ ਵਿਚ ਪਾਉਣ ਦਾ ਕੰਮ ਦਿੱਤਾ ਗਿਆ। ਬੱਚਿਆਂ ਨੇ ਇਸ ਗਤੀਵਿਧੀ ਨੂੰ ਬੜੇ ਉਤਸ਼ਾਹ ਨਾਲ ਪੂਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖੇਡ ਦੇ ਨਾਲ-ਨਾਲ ਸਰੀਰਕ ਸੰਤੁਲਨ ਬਣਾਉਣ, ਆਪਸੀ ਤਾਲਮੇਲ ਰੱਖਣ ਅਤੇ ਇਕਾਗਰਤਾ ਨਾਲ ਕੰਮ ਕਰਨ ਦੀ ਸਿੱਖਿਆ ਵੀ ਹਾਸਲ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਜਨੀ ਸ਼ਰਮਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਵੀ ਬੱਚਿਆਂ ਦੇ ਜੀਵਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੇ ਪ੍ਰੋਗਰਾਮਾਂ ਰਾਹੀਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਇਕਾਗਰਤਾ ਅਤੇ ਆਪਸੀ ਤਾਲਮੇਲ ਦੀ ਭਾਵਨਾ ਵਿਕਸਿਤ ਹੁੰਦੀ ਹੈ। ਸਕੂਲ ਦੇ ਚੇਅਰਮੈਨ ਨਰੇਸ਼ ਗੋਇਲ ਨੇ ਇਸ ਗਤੀਵਿਧੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਰਚਨਾਤਮਿਕ ਅਤੇ ਮਨੋਰੰਜਕ ਆਯੋਜਨਾਂ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਨੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ।