ਪਿੰਡ ਮੋਜਮ ਦੇ ਹਾਈ ਸਕੂਲ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ
ਖ਼ੁਸ਼ੀ ਫਾਊਂਡੇਸ਼ਨ ਦੀ ਫਾਊਂਡਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਮੋਜਮ ਦੇ ਸਰਕਾਰੀ ਹਾਈ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਦੌਰਾਨ ਸਕੂਲ ਦੇ ਵਿਹੜੇ ਵਿਚ ਵਿਦਿਆਰਥੀਆਂ ਦੀਆਂ ਖ਼ੁਸ਼ੀਆਂ ਅਤੇ ਰੌਣਕਾਂ ਦੇਖਣ ਨੂੰ ਮਿਲੀਆਂ।
ਪ
ਪਿੰਡ ਮੋਜਮ ਦੇ ਹਾਈ ਸਕੂਲ ਵਿਖੇ ਬਾਲ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਖ਼ੁਸ਼ੀ ਫਾਊਂਡੇਸ਼ਨ ਦੀ ਫਾਊਂਡਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਦਾ ਸਵਾਗਤ ਕਰਦੇ ਹੋਏ ਸਕੂਲ ਅਧਿਆਪਕ। ਅਜੀਤ ਤਸਵੀਰ
21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਮੋਜਮ ਦੇ ਸਰਕਾਰੀ ਹਾਈ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਦੌਰਾਨ ਸਕੂਲ ਦੇ ਵਿਹੜੇ ਵਿਚ ਵਿਦਿਆਰਥੀਆਂ ਦੀਆਂ ਖ਼ੁਸ਼ੀਆਂ ਅਤੇ ਰੌਣਕਾਂ ਦੇਖਣ ਨੂੰ ਮਿਲੀਆਂ। ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਖ਼ੁਸ਼ੀ ਫਾਊਂਡੇਸ਼ਨ ਦੀ ਫਾਊਂਡਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਪੁੱਜਣ ’ਤੇ ਪ੍ਰਬੰਧਕਾਂ, ਸਟਾਫ਼, ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲੀ ਬੱਚਿਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ, ਨਾਚ ਅਤੇ ਨਾਟਕਾਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਹਾਜ਼ਰੀਨ ਦਾ ਮਨ ਮੋਹ ਲਿਆ। ਆਏ ਹੋਏ ਮਹਿਮਾਨਾਂ ਨੇ ਬੱਚਿਆਂ ਦੀ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਕਿਹਾ ਕਿ ਬੱਚੇ ਹੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਮਸੂਮੀਅਤ, ਖ਼ੁਸ਼ੀ ਤੇ ਉੱਜਵਲ ਭਵਿੱਖ ਹੀ ਸਮਾਜ ਦੀ ਸਭ ਤੋਂ ਵੱਡੀ ਪੂੰਜੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਚੰਗੀ ਸਿੱਖਿਆ, ਪਿਆਰ ਅਤੇ ਉਸਾਰੂ ਮਾਹੌਲ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਖ਼ੁਸ਼ੀ ਫਾਊਂਡੇਸ਼ਨ ਵੱਲੋਂ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਭਲਾਈ ਲਈ ਹਮੇਸ਼ਾ ਯਤਨ ਜਾਰੀ ਰਹਿਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਨ, ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਵੱਡੇ ਹੋ ਕੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਮੁਖੀ, ਸਮੂਹ ਅਧਿਆਪਕ ਸਾਹਿਬਾਨ, ਪਿੰਡ ਦੇ ਪਤਵੰਤੇ ਸੱਜਣ, ਵਿਦਿਆਰਥੀਆਂ ਦੇ ਮਾਪੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਸਾਰੇ ਬੱਚਿਆਂ ਨੂੰ ਮਿਠਾਈਆਂ ਵੰਡੀਆਂ ਗਈਆਂ।