ਹੈਰੋਇਨ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਮਾਹੂਆਣਾ ਤੋਂ ਪਿੰਡ ਘਟਿਆ ਵਾਲੀ ਜੱਟਾਂ ਕੋਲੋਂ ਲੰਘ ਰਹੇ ਸਨ ਤਾਂ 2 ਨੌਜਵਾਨ ਆਉਂਦੇ ਦਿਖਾਈ ਦਿੱਤੇ।
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਮਾਹੂਆਣਾ ਤੋਂ ਪਿੰਡ ਘਟਿਆ ਵਾਲੀ ਜੱਟਾਂ ਕੋਲੋਂ ਲੰਘ ਰਹੇ ਸਨ ਤਾਂ 2 ਨੌਜਵਾਨ ਆਉਂਦੇ ਦਿਖਾਈ ਦਿੱਤੇ। ਜਦੋਂ ਉਨ੍ਹਾਂ ਦੇ ਨਾਮ ਪੁੱਛੇ ਗਏ ਤਾਂ ਉਨ੍ਹਾਂ ਨੇ ਆਪਣੀ ਪਛਾਣ ਪਰਮਜੀਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਸਤਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਅਲਿਆਣਾ ਵਜੋਂ ਦੱਸੀ। ਉਨ੍ਹਾਂ ਦੱਸਿਆ ਕਿ ਉਹ ਹੈਰੋਇਨ ਦਾ ਸੇਵਨ ਕਰਦੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।