ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ
ਅਬੋਹਰ, 21 ਨਵੰਬਰ (ਸੁਖਜੀਤ ਸਿੰਘ ਬਰਾੜ)-ਕਿਸਾਨ, ਮਜ਼ਦੂਰ, ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਨੋਪਾ ਰਾਮ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਰਾਮ ਨਗਰ ਦੇ ਵਸਨੀਕ ਸੁਧੀਰ ਕੁਮਾਰ ਦੇ ਕਤਲ ਸੰਬੰਧੀ ਪੁਲਿਸ ਦੀ ਕਾਰਗੁਜ਼ਾਰੀ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਅਬੋਹਰ, 21 ਨਵੰਬਰ (ਸੁਖਜੀਤ ਸਿੰਘ ਬਰਾੜ)-ਕਿਸਾਨ, ਮਜ਼ਦੂਰ, ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਨੋਪਾ ਰਾਮ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਰਾਮ ਨਗਰ ਦੇ ਵਸਨੀਕ ਸੁਧੀਰ ਕੁਮਾਰ ਦੇ ਕਤਲ ਸੰਬੰਧੀ ਪੁਲਿਸ ਦੀ ਕਾਰਗੁਜ਼ਾਰੀ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੁਲਿਸ ਵਲੋਂ ਹਾਲੇ ਤੱਕ ਸੁਧੀਰ ਕੁਮਾਰ ਦੇ ਕਥਿਤ ਕਾਤਲਾ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸ਼ਹਿਰ ’ਚ ਦਿਨੋਂ ਦਿਨ ਗੁੰਡਾਗਰਦੀ ਵਧਦੀ ਜਾ ਰਹੀ ਹੈ। ਲੋਕ ਸਹਿਮ ਦੇ ਮਾਹੌਲ ਵਿਚ ਜ਼ਿੰਦਗੀ ਜੀਅ ਰਹੇ ਹਨ। ਜੇਕਰ ਪੁਲਿਸ ਵਲੋਂ ਸੁਧੀਰ ਕੁਮਾਰ ਦੇ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਕਮੇਟੀ ਵਲੋਂ ਪਰਿਵਾਰ ਨਾਲ ਮਿਲ ਕੇ 26 ਨਵੰਬਰ ਨੂੰ ਡੀ.ਐੱਸ.ਪੀ.ਦਫ਼ਤਰ ਮੂਹਰੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਕਮੇਟੀ ਆਗੂ ਰਾਮ ਕੁਮਾਰ ਵਰਮਾ, ਲਾਲ ਚੰਦ ਸੱਪਾਂ ਵਾਲੀ, ਬਲਵੀਰ ਸਿੰਘ, ਸੁਰੇਸ਼ ਸਿੰਘ, ਮਹਿੰਦਰ ਸਿੰਘ, ਸ਼ੰਕਰ ਦਾਸ, ਰਾਜਵੀਰ ਸਿੰਘ, ਸੁਖਮੰਦਰ ਸਿੰਘ ਆਦਿ ਹਾਜ਼ਰ ਸਨ।