21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ 23 ਨੂੰ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਵਲੋਂ ਵਿਸ਼ਾਲ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਰਹਿਨੁਮਾਈ ਅਧੀਨ ਦੁਪਹਿਰ 12.

Ad Position 21
No active advertisement
ਅਜੀਤ ਡੈਸਕ 22-11-2026
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ.ਫ਼ਾਜ਼ਿਲਕਾ ਵਲੋਂ ਵਿਸ਼ਾਲ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਰਹਿਨੁਮਾਈ ਅਧੀਨ ਦੁਪਹਿਰ 12.30 ਵਜੇ ਗੁਰੂ ਘਰ ਤੋਂ ਸ਼ੁਰੂ ਹੋਵੇਗਾ। ਜੋ ਗਊਸ਼ਾਲਾ ਰੋਡ, ਬੱਤੀਆਂ ਵਾਲਾ ਚੌਂਕ, ਦਾਣਾ ਮੰਡੀ ਰੋਡ, ਮਲੋਟ ਚੌਂਕ, ਬੱਸ ਸਟੈਂਡ ਰੋਡ, ਇੰਦਰਾ ਮਾਰਕੀਟ, ਹੋਟਲਾਂ ਬਾਜ਼ਾਰ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ, ਸਰਾਫ਼ਾ ਬਾਜ਼ਾਰ, ਚੌਂਕ ਘੰਟਾਘਰ, ਬਜਾਜੀ ਬਾਜ਼ਾਰ, ਪੁਰਾਣਾ ਅਬੋਹਰੀ ਅੱਡਾ ਰੋਡ, ਗਾਂਧੀ ਚੌਕ, ਸ੍ਰੀ ਰਾਮ ਕੀਰਤਨ ਸਭਾ ਮੰਦਿਰ ਰੋਡ ਤੋਂ ਹੁੰਦਾ ਹੋਇਆ ਗੁਰੂਘਰ ਵਿਖੇ ਸੰਪੰਨ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਡਾ.ਬਲਬੀਰ ਸਿੰਘ, ਦਵਿੰਦਰ ਸਿੰਘ ਅਹੂਜਾ, ਗੁਰਮੀਤ ਸਿੰਘ ਰਾਣੂ ਪਰੂਥੀ ਨੇ ਦੱਸਿਆ ਕਿ ਨਗਰ ਕੀਰਤਨ ਦੇ ਰਸਤਿਆਂ ਅੰਦਰ ਸੰਗਤਾਂ ਵਲੋਂ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਗਤਕਾ ਪਾਰਟੀਆਂ ਆਪਣੇ ਜੌਹਰ ਦਿਖਾਉਣਗੀਆਂ। ਭਾਈ ਜਸਪ੍ਰੀਤ ਸਿੰਘ, ਬੀਬੀ ਤ੍ਰਿਪਤ ਕੌਰ, ਭਾਈ ਜਪਨੀਤ ਸਿੰਘ ਆਦਿ ਦੇ ਜਥੇ ਗੁਰਬਾਣੀ ਦਾ ਅਨਮੋਲ ਕੀਰਤਨ ਕਰਨਗੇ। ਉਨ੍ਹਾਂ ਇਲਾਕੇ ਭਰ ਦੀਆਂ ਸੰਗਤਾਂ ਨੂੰ ਇਸ ਨਗਰ ਕੀਰਤਨ ਅੰਦਰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਵਿਖੇ ਵਿਸ਼ਾਲ ਧਾਰਮਿਕ ਦਰਬਾਰ ਅੱਜ ਅਗਲੀ ਖ਼ਬਰ ਘੱਟ ਅੰਕ ਆਉਣ ਜਾਂ ਕਿਸੇ ਕਾਰਨ ਦਾਖ਼ਲਾ ਪ੍ਰੀਖਿਆ ਤੋਂ ਵਾਂਝੇ ਰਹਿ ਗਏ ਵਿਦਿਆਰਥੀ ਵੀ ਲੈ ਸਕਣਗੇ ਦਾਖ਼ਲਾ-ਡਾ. ਆਰ.ਪੀ. ਅਸੀਜਾ
Ad Position 24