21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ’ਚ ਸਪੈਸ਼ਲ ਲੋਕ ਅਦਾਲਤ ਦਾ ਸਫਲ ਆਯੋਜਨ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ.

Ad Position 21
No active advertisement
ਸਪੈਸ਼ਲ ਲੋਕ ਅਦਾਲਤ ਦੌਰਾਨ ਚੈੱਕ ਬਾਉਂਸ ਦੇ ਕੇਸਾਂ ਦੀ ਸੁਣਵਾਈ ਕਰਦੇ ਹੋਏ ਜੱਜ ਸਾਹਿਬਾਨ ਅਤੇ ਬੈਂਚ ਦੇ ਮੈਂਬਰ। ਅਜੀਤ ਤਸਵੀਰ 22-11-2026
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ’ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਚ ਚੈੱਕ ਬਾਉਂਸ (ਧਾਰਾ 138 ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ) ਨਾਲ ਸਬੰਧਿਤ ਕੇਸਾਂ ਦੇ ਨਿਪਟਾਰੇ ਲਈ ਸਪੈਸ਼ਲ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਕੇਸਾਂ ਦੀ ਸੁਣਵਾਈ ਲਈ ਫ਼ਾਜ਼ਿਲਕਾ ਵਿਖੇ 2 ਬੈਂਚਾਂ, ਜਦਕਿ ਅਬੋਹਰ ਅਤੇ ਜਲਾਲਾਬਾਦ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ। ਜੱਜ ਸਾਹਿਬਾਨਾਂ ਅਤੇ ਮੈਂਬਰਾਂ ਵਲੋਂ ਦੋਵਾਂ ਧਿਰਾਂ ਨੂੰ ਆਪਸੀ ਸਹਿਮਤੀ ਨਾਲ ਸਮਝੌਤਾ ਕਰਨ ਲਈ ਪ੍ਰੇਰਿਤ ਕੀਤਾ ਗਿਆ, ਜਿਸ ਦੇ ਸਾਰਥਿਕ ਨਤੀਜੇ ਵਜੋਂ ਕੁੱਲ 38 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕਰਦਿਆਂ ਲਗਭਗ 24 ਕਰੋੜ 9 ਲੱਖ 17 ਹਜ਼ਾਰ 967 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ’ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਲੋਕ ਅਦਾਲਤ ਜਲਦੀ, ਸਸਤਾ ਅਤੇ ਸੁਖਾਵੇਂ ਮਾਹੌਲ ਵਿਚ ਨਿਆਂ ਪ੍ਰਾਪਤ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ। ਲੋਕ ਅਦਾਲਤ ਵਿਚ ਪਾਸ ਕੀਤਾ ਗਿਆ ਐਵਾਰਡ ਸਿਵਲ ਅਦਾਲਤ ਦੀ ਡਿਗਰੀ ਦੇ ਬਰਾਬਰ ਹੁੰਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ, ਜਿਸ ਨਾਲ ਪੱਖਕਾਰਾਂ ਦੇ ਸਮੇਂ ਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ ਲਗਾਈ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਜਾਣਕਾਰੀ ਲਈ ਟੋਲ-ਫਰੀ ਨੰਬਰ 15100 ਜਾਂ ਦਫ਼ਤਰੀ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡਾਂ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜਲਾਲਾਬਾਦ ਵਿਖੇ ਵਿਸ਼ਾਲ ਧਾਰਮਿਕ ਦਰਬਾਰ ਅੱਜ
Ad Position 24