21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡ ਫੱਤੂਵਾਲਾ ਵਿਖੇ ਕਾਂਗਰਸ ਪਾਰਟੀ ਦੀ ਵਰਕਰ ਮੀਟਿੰਗ ਹੋਈ

ਜਲਾਲਾਬਾਦ,21 ਨਵੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੀ ਅਗਵਾਈ ਹੇਠ ਪਿੰਡ ਫੱਤੂਵਾਲਾ ਵਿਖੇ ਸਾਬਕਾ ਚੇਅਰਮੈਨ ਰਤਨ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੀ ਵਰਕਰ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 22-11-2026
ਜਲਾਲਾਬਾਦ,21 ਨਵੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੀ ਅਗਵਾਈ ਹੇਠ ਪਿੰਡ ਫੱਤੂਵਾਲਾ ਵਿਖੇ ਸਾਬਕਾ ਚੇਅਰਮੈਨ ਰਤਨ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੀ ਵਰਕਰ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਜਲਾਲਾਬਾਦ ਦਿਹਾਤੀ ਸ਼ਿੰਦਰ ਸਿੰਘ ਮਹਾਲਮ ਨੇ ਕਿਹਾ ਕਿ ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਪਾਰਟੀ ਨਾਲ ਮਿਲ ਕੇ ਚੱਲਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਦਾ ਸੁਨੇਹਾ ਲੋਕਾਂ ਤੱਕ ਪਹੁੰਚਾ ਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਮੀਟਿੰਗ ਵਿਚ ਪਹੁੰਚੇ ਸਮੂਹ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ। ਇਸ ਮੌਕੇ ਵਿਕਰਮ ਜੋਧਾ, ਜਸਵੰਤ ਸਿੰਘ ਬੱਘੇ ਕਾ, ਜਗਦੀਸ਼ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਨੇ ਬਿੱਟੂ ਮੋਂਗਾ ਨਾਲ ਮੁਲਾਕਾਤ ਕਰਕੇ ਘਟਨਾ ਦੀ ਜਾਣਕਾਰੀ ਲਈ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਸਰਹੱਦੀ ਪਿੰਡਾਂ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ
Ad Position 24