21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਲਸ ਪੋਲੀਓ ਮੁਹਿੰਮ ਤਹਿਤ ਜਾਗਰੂਕਤਾ ਲਈ ਪ੍ਰਚਾਰ ਰਿਕਸ਼ੇ ਕੀਤੇ ਰਵਾਨਾ ਜ਼ਿਲ੍ਹੇ ਦੇ ਕਰੀਬ 1,41,732 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ-ਡਾ.ਕਵਿਤਾ ਸਿੰਘ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਲੋਂ 22 ਨਵੰਬਰ ਤੋਂ 24 ਨਵੰਬਰ ਤੱਕ 5 ਸਾਲ ਤੱਕ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।

Ad Position 21
No active advertisement
ਅਜੀਤ ਡੈਸਕ 22-11-2026
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਲੋਂ 22 ਨਵੰਬਰ ਤੋਂ 24 ਨਵੰਬਰ ਤੱਕ 5 ਸਾਲ ਤੱਕ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਇਹ ਜਾਣਕਾਰੀ ਸਿਵਲ ਹਸਪਤਾਲ ਫ਼ਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਡੀਸਨ ਐਰਿਕ ਨੇ ਅੱਜ ਪਲਸ ਪੋਲੀਓ ਮੁਹਿੰਮ ਤਹਿਤ ਸ਼ਹਿਰੀ ਖੇਤਰਾਂ ਵਿਚ ਪ੍ਰਚਾਰ ਲਈ ਰਿਕਸ਼ਿਆਂ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਹੇਠ ਇਹ ਮੁਹਿੰਮ ਚਲਾਈ ਜਾ ਰਹੀ ਹੈ। ਮੁਹਿੰਮ ਦੌਰਾਨ ਪਰਵਾਸੀ ਆਬਾਦੀ, ਝੁੱਗੀ-ਝੌਂਪੜੀਆਂ, ਦੂਰ-ਦੁਰਾਡੇ ਦੇ ਇਲਾਕਿਆਂ, ਭੱਠਿਆਂ, ਸ਼ੈਲਰਾਂ ਅਤੇ ਫ਼ੈਕਟਰੀਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਕੋਈ ਵੀ ਬੱਚਾ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦੀ ਉਮਰ ਦੇ ਕਰੀਬ 1,41,732 ਬੱਚਿਆਂ ਨੂੰ ਕਵਰ ਕਰਨ ਲਈ 565 ਪੋਲੀਓ ਬੂਥ ਸਥਾਪਤ ਕੀਤੇ ਗਏ ਹਨ। ਮੁਹਿੰਮ ਦੀ ਨਿਗਰਾਨੀ ਲਈ 113 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 110 ਭੱਠਿਆਂ ਅਤੇ 74 ਹਾਈ-ਰਿਸਕ ਖੇਤਰਾਂ ਵਿਚ ਟੀਮਾਂ ਵਲੋਂ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਸਪਸ਼ਟ ਕੀਤਾ ਕਿ ਭਾਵੇਂ ਬੱਚਾ ਪਹਿਲਾਂ ਵੀ ਪੋਲੀਓ ਰੋਕੂ ਬੂੰਦਾਂ ਪੀ ਚੁੱਕਾ ਹੋਵੇ ਜਾਂ ਬਿਮਾਰ ਹੋਵੇ, ਫਿਰ ਵੀ ਉਸ ਨੂੰ ਇਹ ਬੂੰਦਾਂ ਜ਼ਰੂਰ ਪਿਲਾਈਆਂ ਜਾਣ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ, ਡਾ. ਚੇਤਨ, ਮਾਸ ਮੀਡੀਆ ਵਿੰਗ ਦਾ ਸਟਾਫ਼, ਏ.ਐਨ.ਐਮ. ਸ਼ਾਲੂ, ਪਾਰਸ ਕਟਾਰੀਆ, ਸਿਹਤ ਵਿਭਾਗ ਦਾ ਹੋਰ ਸਟਾਫ਼ ਅਤੇ ਨਰਸਿੰਗ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਸਕੂਲ ਬੱਲੂਆਣਾ ਵਿਖੇ ਦੋ ਰੋਜ਼ਾ ਵਿਸ਼ਾ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਸਾਬਕਾ ਮੰਤਰੀ ਨੇ ਬਿੱਟੂ ਮੋਂਗਾ ਨਾਲ ਮੁਲਾਕਾਤ ਕਰਕੇ ਘਟਨਾ ਦੀ ਜਾਣਕਾਰੀ ਲਈ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਦਿੱਤਾ ਭਰੋਸਾ
Ad Position 24