21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਜਪਾ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ ਸੰਤ ਜਗਦੀਸ਼ ਮੁਨੀ ਦੇ ਆਸ਼ਰਮ ਪਹੁੰਚ ਕੇ 2027 ਵਿਧਾਨ ਸਭਾ ਚੋਣਾਂ ਸੰਬੰਧੀ ਕੀਤੀ ਵਿਚਾਰ-ਚਰਚਾ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਵਿਚ ਭਾਰਤੀ ਜਨਤਾ ਪਾਰਟੀ ਦੀ ਭਵਿੱਖੀ ਰਣਨੀਤੀ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਲੈ ਕੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

Ad Position 21
No active advertisement
ਸੰਤ ਸ਼੍ਰੀ ਜਗਦੀਸ਼ ਮੁਨੀ ਆਸ਼ਰਮ ਵਿਖੇ ਮੁਲਾਕਾਤ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੂੰ ਅੰਗ-ਵਸਤਰ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਸੰਤ ਸ਼੍ਰੀ ਜਗਦੀਸ਼ ਮੁਨੀ ਅਤੇ ਹੋਰ ਪਾਰਟੀ ਆਗੂ। ਅਜੀਤ ਤਸਵੀਰ 22-11-2026
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਵਿਚ ਭਾਰਤੀ ਜਨਤਾ ਪਾਰਟੀ ਦੀ ਭਵਿੱਖੀ ਰਣਨੀਤੀ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਲੈ ਕੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸਿਆਸੀ ਹਲਕਿਆਂ ਵਿਚ ਸੰਤ ਸ਼੍ਰੀ ਜਗਦੀਸ਼ ਮੁਨੀ ਜੀ ਨੂੰ ਫ਼ਾਜ਼ਿਲਕਾ ਸੀਟ ਤੋਂ ਭਾਜਪਾ ਦਾ ਸੰਭਾਵਿਤ ਉਮੀਦਵਾਰ ਬਣਾਏ ਜਾਣ ਦੀਆਂ ਚਰਚਾਵਾਂ ਜ਼ੋਰ ਫੜ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਸੰਤ ਸ਼੍ਰੀ ਜਗਦੀਸ਼ ਮੁਨੀ ਆਸ਼ਰਮ ਵਿਖੇ ਪਹੁੰਚ ਕੇ ਸੰਤ ਜੀ ਨਾਲ ਮੁਲਾਕਾਤ ਕੀਤੀ ਅਤੇ ਆਗਾਮੀ 2027 ਵਿਧਾਨ ਸਭਾ ਚੋਣਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੀਟਿੰਗ ਦੌਰਾਨ ਫ਼ਾਜ਼ਿਲਕਾ ਵਿਧਾਨ ਸਭਾ ਸੀਟ ’ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ, ਜਨ-ਆਧਾਰ ਮਜ਼ਬੂਤ ਕਰਨ ਅਤੇ ਸੰਗਠਨ ਦੇ ਵਿਸਥਾਰ ਸਬੰਧੀ ਵਿਸ਼ੇਸ਼ ਚਰਚਾ ਹੋਈ। ਇਸ ਮੌਕੇ ਸੰਤ ਜਗਦੀਸ਼ ਮੁਨੀ ਨੇ ਹਲਕੇ ਦੇ ਵਿਕਾਸ, ਸਮਾਜਿਕ ਏਕਤਾ, ਲੋਕ ਭਲਾਈ ਅਤੇ ਜਨਤਾ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਆਸਤ ਦਾ ਮਕਸਦ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਸਮਾਜ ਦੀ ਸੇਵਾ ਕਰਨਾ, ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਅਤੇ ਇਲਾਕੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣਾ ਹੋਣਾ ਚਾਹੀਦਾ ਹੈ। ਉਨ੍ਹਾਂ ਫ਼ਾਜ਼ਿਲਕਾ ਹਲਕੇ ਵਿਚ ਸਿੱਖਿਆ, ਸਿਹਤ, ਨੌਜਵਾਨਾਂ ਦੇ ਭਵਿੱਖ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਸਾਂਝੇ ਉਪਰਾਲੇ ਕਰਨ ਦੀ ਗੱਲ ਕਹੀ। ਭਾਜਪਾ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ ਕਿਹਾ ਕਿ ਪਾਰਟੀ ਹਲਕੇ ਵਿਚ ਆਪਣੀ ਸੰਗਠਨਾਤਮਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ 2027 ਦੀਆਂ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਮਿਹਨਤ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਸੰਤ ਸ਼੍ਰੀ ਜਗਦੀਸ਼ ਮੁਨੀ ਜੀ ਨੇ ਕਾਕਾ ਕੰਬੋਜ ਨੂੰ ਅੰਗ-ਵਸਤਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਆਸ਼ੀਰਵਾਦ ਦਿੱਤਾ। ਮੀਟਿੰਗ ਵਿਚ ਫ਼ਾਜ਼ਿਲਕਾ ਮੰਡਲ ਪ੍ਰਧਾਨ ਰਮੇਸ਼ ਕਟਾਰੀਆ, ਆਸਿਫ਼ਵਾਲਾ ਮੰਡਲ ਪ੍ਰਧਾਨ ਦਲੀਪ ਸਿੰਘ, ਲਾਧੂਕਾ ਮੰਡਲ ਪ੍ਰਧਾਨ ਪਰਮਜੀਤ ਸਿੰਘ ਸ਼ੇਰ, ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 11 ਮੈਂਬਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਬਣਨ ’ਤੇ ਦਰਸ਼ਨ ਸਿੰਘ ਬਰਾੜ ਮੋਠਾਂਵਾ...
Ad Position 24