ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਹਿਰ ਕੱਚੀ ਪਟੜੀ ’ਤੇ ਝਾੜੀਆਂ ਕੋਲੋਂ ਲੰਘ ਰਹੇ ਸਨ ਤਾਂ ਇਕ ਨੌਜਵਾਨ ਵਿਅਕਤੀ ਅੱਗ ਦੀ ਲਾਟ ਨਾਲ ਧੂੰਆਂ ਖਿੱਚਦਾ ਦਿਖਾਈ ਦਿੱਤਾ।
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਹਿਰ ਕੱਚੀ ਪਟੜੀ ’ਤੇ ਝਾੜੀਆਂ ਕੋਲੋਂ ਲੰਘ ਰਹੇ ਸਨ ਤਾਂ ਇਕ ਨੌਜਵਾਨ ਵਿਅਕਤੀ ਅੱਗ ਦੀ ਲਾਟ ਨਾਲ ਧੂੰਆਂ ਖਿੱਚਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਸਿਲਵਰ ਪੰਨੀ, ਜਿਸ ’ਤੇ ਕੁੱਝ ਹੈਰੋਇਨ ਜਲੀ ਹੋਈ ਚਿਪਕੀ ਸੀ, ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਗੁਰਜਿੰਦਰ ਸਿੰਘ ਪੁੱਤਰ ਬਿਸ਼ੰਬਰ ਸਿੰਘ ਵਾਸੀ ਬਾਦਲ ਕੇਰਾ ਹਿਠਾੜ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।