21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਗਜੀਤ ਸਿੰਘ ਸੰਧੂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਿਰਫ਼ ਤਿੰਨ ਘੰਟਿਆਂ ਦੀ ਪੈਰੋਲ ਦੇਣ ਅਤੇ ਪਰਿਵਾਰ ਤੋਂ ਖ਼ਰਚਾ ਵਸੂਲਣ ਨੂੰ ਦੱਸਿਆ ਬੇਇਨਸਾਫ਼ੀ

ਅਬੋਹਰ, 21 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਅਤੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਸਵ. ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਦੁੱਖ ਸਾਂਝਾ ਕਰਨ ਅਤੇ ਸ਼ਰਧਾਂਜਲੀ ਭੇਟ ਕਰਨ ਲਈ ਅਬੋਹਰ ਅਤੇ ਫ਼ਾਜ਼ਿਲਕਾ ਤੋਂ ਪਾਰਟੀ ਵਰਕਰਾਂ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਅਤੇ ਅਬੋਹਰ ਹਲਕੇ ਦੇ ਸੇਵਾਦਾਰ ਜਗਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਰਵਾਨਾ ਹੋਇਆ।

Ad Position 21
No active advertisement
ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸੰਸਕਾਰ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਜਾਣਕਾਰੀ ਦਿੰਦੇ ਹੋਏ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਅਤੇ ਅਬੋਹਰ ਹਲਕੇ ਦੇ ਸੇਵਾਦਾਰ ਜਗਜੀਤ ਸਿੰਘ ਸੰਧੂ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 22-11-2026
ਅਬੋਹਰ, 21 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਅਤੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਸਵ.ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਦੁੱਖ ਸਾਂਝਾ ਕਰਨ ਅਤੇ ਸ਼ਰਧਾਂਜਲੀ ਭੇਟ ਕਰਨ ਲਈ ਅਬੋਹਰ ਅਤੇ ਫ਼ਾਜ਼ਿਲਕਾ ਤੋਂ ਪਾਰਟੀ ਵਰਕਰਾਂ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਅਤੇ ਅਬੋਹਰ ਹਲਕੇ ਦੇ ਸੇਵਾਦਾਰ ਜਗਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਵੀ ਅੰਤਿਮ ਸੰਸਕਾਰ ਵਿਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਸਿਰਫ਼ ਤਿੰਨ ਘੰਟਿਆਂ ਦੀ ਪੈਰੋਲ ਦੇਣਾ ਅਤੇ ਇਸ ਦੌਰਾਨ ਸੁਰੱਖਿਆ ਤੇ ਹੋਰ ਪ੍ਰਬੰਧਾਂ ਦਾ ਖ਼ਰਚਾ ਪਰਿਵਾਰ ਉੱਤੇ ਪਾਉਣਾ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਲੋਕਾਂ ਵਲੋਂ ਚੁਣੇ ਹੋਏ ਸੰਸਦ ਮੈਂਬਰ ਹਨ ਅਤੇ ਅਜਿਹੇ ਦੁੱਖ ਦੇ ਮੌਕੇ ਉਨ੍ਹਾਂ ਨੂੰ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਉਚਿੱਤ ਮੌਕਾ ਮਿਲਣਾ ਚਾਹੀਦਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੰਸਦ ਮੈਂਬਰ ਨੂੰ ਪਰਿਵਾਰਕ ਦੁੱਖ ਵਿਚ ਸ਼ਾਮਲ ਹੋਣ ਲਈ ਪੈਰੋਲ ਦੇਣ ਸਮੇਂ ਪਰਿਵਾਰ ਤੋਂ ਵੱਡੀ ਰਕਮ ਜਮ੍ਹਾ ਕਰਵਾਉਣ ਦੀ ਸ਼ਰਤ ਰੱਖਣਾ ਸਿੱਖ ਕੌਮ ਨਾਲ ਵਿਤਕਰੇ ਵਾਲਾ ਰਵੱਈਆ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਗੰਭੀਰ ਅਪਰਾਧਿਕ ਮਾਮਲਿਆਂ ਵਿਚ ਸਜ਼ਾਵਾਂ ਭੁਗਤ ਰਹੇ ਕਈ ਵਿਅਕਤੀਆਂ ਨੂੰ ਸਮੇਂ-ਸਮੇਂ ‘ਤੇ ਪੈਰੋਲ ਮਿਲਣ ਦੀਆਂ ਉਦਾਹਰਨਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਪਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੰਥਕ ਰਹਿਣੀ-ਬਹਿਣੀ ਨਾਲ ਜੋੜਨ ਦੀ ਗੱਲ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਨਾਲ ਵੱਖਰਾ ਸਲੂਕ ਕੀਤਾ ਜਾ ਰਿਹਾ ਹੈ। ਜਗਜੀਤ ਸਿੰਘ ਸੰਧੂ ਨੇ ਕਿਹਾ ਕਿ ਇਸ ਮਾਮਲੇ ਨੂੰ ਸਿਰਫ਼ ਇਕ ਵਿਅਕਤੀ ਜਾਂ ਪਰਿਵਾਰ ਤੱਕ ਸੀਮਤ ਕਰਕੇ ਨਹੀਂ ਦੇਖਿਆ ਜਾਣਾ ਚਾਹੀਦਾ, ਸਗੋਂ ਇਹ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਮਾਮਲਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ
Ad Position 24