21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਲਾਕ ਪੱਧਰੀ ਵਿਸ਼ਾ ਮੇਲੇ ਵਿਚ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)- ਸਥਾਨਕ ਪੀ. ਐੱਮ.

Ad Position 21
No active advertisement
ਅਜੀਤ ਡੈਸਕ 22-11-2026
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)- ਸਥਾਨਕ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਵਿਖੇ ਕਰਵਾਏ ਗਏ ਬਲਾਕ ਪੱਧਰੀ ਵਿਸ਼ਾ ਮੇਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ‘ਰੀਅਲ ਲਾਈਫ਼ ਐਪਲੀਕੇਸ਼ਨ’ ਅਤੇ ‘ਆਰਟ ਇੰਟੀਗ੍ਰੇਟਿਡ ਲਰਨਿੰਗ’ ਥੀਮਾਂ ਅਧੀਨ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਿਕ ਸੋਚ ਦਾ ਬਾਖ਼ੂਬੀ ਪ੍ਰਦਰਸ਼ਨ ਕਰਦਿਆਂ ਦੋਵਾਂ ਵਰਗਾਂ ਵਿਚ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ.ਨਵਜੀਤ ਕੌਰ ਸਰਾਂ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਗਾਈਡ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਵਾਂ ਦੀ ਮਿਹਨਤ, ਲਗਨ ਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਪਤੀ ਵਿਚ ਭਾਰਤੀ ਏਅਰਟੈੱਲ ਫਾਊਂਡੇਸ਼ਨ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸੂਬੇ ਵਿਚ ਅਮਨ ਸ਼ਾਂਤੀ ਕਾਂਗਰਸ ਪਾਰਟੀ ਹੀ ਲਿਆ ਸਕਦੀ ਹੈ-ਬਲਦੇਵ ਸਿੰਘ ਬਲਦੇਵ ਸਿੰਘ ਨੇ ਪਿੰਡ ਗੋਬਿੰਦਗੜ੍ਹ ’ਚ ਕਾਂਗਰਸ ਆ... ਅਗਲੀ ਖ਼ਬਰ ਧਰਮੂ ਵਾਲਾ ਵਿਖੇ ਚੇਅਰਮੈਨ ਬਲਕਾਰ ਸਿੰਘ ਦੀ ਅਗਵਾਈ ਹੇਠ ਹੋਇਆ ਸਮਾਗਮ, ਆਵਲਾ ਨੇ ਨਵੇਂ ਸਾਥੀਆਂ ਦਾ ਕੀਤਾ ਸਵਾਗਤ
Ad Position 24