ਅਰੋੜਾ ਵਿਕਾਸ ਮੰਚ ਵਲੋਂ ਅੱਜ ਮੈਰਿਜ ਬਿਊਰੋ ਕੈਂਪ ਲਗਾਇਆ ਜਾਵੇਗਾ-ਗਗਨ ਚੁੱਘ
ਅਬੋਹਰ, 21 ਨਵੰਬਰ (ਵਿਵੇਕ ਹੂੜੀਆ)-ਅਰੋੜਾ ਵਿਕਾਸ ਮੰਚ ਵਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਅੱਜ ਐਤਵਾਰ 22 ਨਵੰਬਰ ਨੂੰ ਮੈਰਿਜ ਬਿਊਰੋ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਗਗਨ ਚੁੱਘ ਨੇ ਦੱਸਿਆ ਕਿ ਇਹ ਕੈਂਪ ਸਵੇਰੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਬੇ ਇੰਸਟੀਚਿਊਟ, ਪਟੇਲ ਪਾਰਕ ਦੇ ਨੇੜੇ ਲਗਾਇਆ ਜਾਵੇਗਾ।
ਅਬੋਹਰ, 21 ਨਵੰਬਰ (ਵਿਵੇਕ ਹੂੜੀਆ)-ਅਰੋੜਾ ਵਿਕਾਸ ਮੰਚ ਵਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਅੱਜ ਐਤਵਾਰ 22 ਨਵੰਬਰ ਨੂੰ ਮੈਰਿਜ ਬਿਊਰੋ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਗਗਨ ਚੁੱਘ ਨੇ ਦੱਸਿਆ ਕਿ ਇਹ ਕੈਂਪ ਸਵੇਰੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਬੇ ਇੰਸਟੀਚਿਊਟ, ਪਟੇਲ ਪਾਰਕ ਦੇ ਨੇੜੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਲਾਭ ਅਰੋੜਾ, ਖੱਤਰੀ, ਸਿੱਖ ਅਰੋੜਾ ਅਤੇ ਬਹਾਵਲਪੁਰੀ ਸਮਾਜ ਦੇ ਲੋਕ ਲੈ ਸਕਦੇ ਹਨ। ਇਹ ਕੈਂਪ ਪੂਰੀ ਤਰ੍ਹਾਂ ਮੁਫ਼ਤ ਲਗਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਵਿਅਕਤੀ ਤੋਂ ਕੋਈ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਨੇ ਸਮਾਜ ਦੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।