21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਬੱਖੂ ਸ਼ਾਹ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਪਹਾੜਿਆਂ ਦੇ ਮੁਕਾਬਲੇ ’ਚ ਹਾਸਲ ਕੀਤਾ ਪਹਿਲਾ ਸਥਾਨ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਬਲਾਕ ਫ਼ਾਜ਼ਿਲਕਾ-2 ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਬੱਖ਼ੂਸ਼ਾਹ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 22-11-2026
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਬਲਾਕ ਫ਼ਾਜ਼ਿਲਕਾ-2 ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਬੱਖ਼ੂਸ਼ਾਹ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਦਿਆਰਥਣ ਹਰਸੀਰਤ ਕੌਰ ਨੇ ਪਹਾੜਿਆਂ ਦੇ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਅਜਿਹੇ ਵਿੱਦਿਅਕ ਮੁਕਾਬਲੇ ਬੇਹੱਦ ਜ਼ਰੂਰੀ ਹਨ। ਇਸ ਪ੍ਰਾਪਤੀ ’ਤੇ ਸਕੂਲ ਵਿਖੇ ਇਕ ਸਾਦਾ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਜੇਤੂ ਵਿਦਿਆਰਥਣ ਨੂੰ ਸਨਮਾਨਿਤ ਕਰਕੇ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਆਗਾਮੀ ਮੁਕਾਬਲਿਆਂ ਦੀ ਤਿਆਰੀ ਵਿਚ ਜੁਟਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਮੁਖੀ ਸੁਖਵਿੰਦਰ ਸਿੰਘ ਸਿੱਧੂ ਨੇ ਸਕੂਲ ਪ੍ਰਬੰਧਕ ਕਮੇਟੀ ਅਤੇ ਪਿੰਡ ਦੀ ਪੰਚਾਇਤ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜੋ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਹਮੇਸ਼ਾ ਪੂਰਾ ਸਹਿਯੋਗ ਦਿੰਦੇ ਹਨ। ਇਸ ਮੌਕੇ ਬੀ.ਪੀ.ਈ.ਓ. ਪ੍ਰਮੋਦ ਕੁਮਾਰ, ਸੀ.ਐੱਚ.ਟੀ.ਮੈਡਮ ਨੀਲਮ ਬਜਾਜ, ਸੀ.ਐੱਚ.ਟੀ. ਲਵਜੀਤ ਸਿੰਘ ਗਰੇਵਾਲ, ਸਰਪੰਚ ਸੁਖਦੇਵ ਸਿੰਘ, ਚੇਅਰਮੈਨ ਬਲਜੀਤ ਸਿੰਘ, ਮਹਿੰਦਰ ਸਿੰਘ, ਸਕੂਲ ਅਧਿਆਪਕਾਵਾਂ ਮੈਡਮ ਅੰਜਲੀ ਕੰਬੋਜ, ਸੁਨੀਤਾ ਰਾਣੀ, ਸਰੋਜ ਰਾਣੀ, ਰਾਜ ਰਾਣੀ ਸਮੇਤ ਹੋਰ ਪਿੰਡ ਵਾਸੀਆਂ ਨੇ ਵਿਦਿਆਰਥਣ ਹਰਸੀਰਤ ਕੌਰ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਗੁਰਜੋਤ ਸਿੰਘ ਸੰਧੂ ਨੇ ਜ਼ਿਲ੍ਹਾ ਫ਼ਾਜ਼ਿਲਕਾ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਰਮਨਦੀਪ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਅਰੋੜਾ ਵਿਕਾਸ ਮੰਚ ਵਲੋਂ ਅੱਜ ਮੈਰਿਜ ਬਿਊਰੋ ਕੈਂਪ ਲਗਾਇਆ ਜਾਵੇਗਾ-ਗਗਨ ਚੁੱਘ
Ad Position 24