21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਵਿਦਿਆਰਥੀਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਦੀ ਵੰਡ ਅਤੇ ਵਾਤਾਵਰਨ ਦੀ ਸੰਭਾਲ ਬਾਰੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 21 ਨਵੰਬਰ (ਅਮਰਜੀਤ ਸ਼ਰਮਾ)-ਵਿਦਿਆਰਥੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਵਾਤਾਵਰਨ ਦੀ ਸੰਭਾਲ ਦਾ ਮਹੱਤਵ ਸਮਝਾਉਣ ਦੇ ਉਦੇਸ਼ ਨਾਲ ਸੈਕਰਡ ਹਾਰਟ ਕਾਨਵੈਂਟ ਸਕੂਲ ਫ਼ਾਜ਼ਿਲਕਾ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨਗਰ ਨਿਗਮ ਫ਼ਾਜ਼ਿਲਕਾ ਦੇ ਕਮਿਊਨਿਟੀ ਫੈਸੀਲੀਟੇਟਰ ਪਵਨ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।

Ad Position 21
No active advertisement
ਸੈਕਰਡ ਹਾਰਟ ਕਾਨਵੈਂਟ ਸਕੂਲ ਫ਼ਾਜ਼ਿਲਕਾ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਕਰਵਾਏ ਜਾਗਰੂਕਤਾ ਸੈਮੀਨਾਰ ਦੌਰਾਨ ਹਾਜ਼ਰ ਵਿਦਿਆਰਥੀ। ਅਜੀਤ ਤਸਵੀਰ 22-11-2026
ਫ਼ਾਜ਼ਿਲਕਾ, 21 ਨਵੰਬਰ (ਅਮਰਜੀਤ ਸ਼ਰਮਾ)-ਵਿਦਿਆਰਥੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਵਾਤਾਵਰਨ ਦੀ ਸੰਭਾਲ ਦਾ ਮਹੱਤਵ ਸਮਝਾਉਣ ਦੇ ਉਦੇਸ਼ ਨਾਲ ਸੈਕਰਡ ਹਾਰਟ ਕਾਨਵੈਂਟ ਸਕੂਲ ਫ਼ਾਜ਼ਿਲਕਾ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨਗਰ ਨਿਗਮ ਫ਼ਾਜ਼ਿਲਕਾ ਦੇ ਕਮਿਊਨਿਟੀ ਫੈਸੀਲੀਟੇਟਰ ਪਵਨ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਸੈਮੀਨਾਰ ਦੌਰਾਨ ਪਵਨ ਅਤੇ ਉਨ੍ਹਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਕੂੜੇ ਦੇ ਸਹੀ ਨਿਪਟਾਰੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਸ਼ੁਰੂਆਤੀ ਪੱਧਰ ’ਤੇ ਹੀ ਵੱਖ-ਵੱਖ ਕਰਨਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਆਪਣੇ ਘਰਾਂ, ਸਕੂਲਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸਾਫ਼-ਸੁਥਰਾ ਰੱਖਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸੈਮੀਨਾਰ ਵਿਚ ਭਾਗ ਲਿਆ ਅਤੇ ਵਾਤਾਵਰਨ ਦੀ ਸੰਭਾਲ ਨਾਲ ਸਬੰਧਿਤ ਕਈ ਅਹਿਮ ਸਵਾਲ ਵੀ ਪੁੱਛੇ। ਵਿਦਿਆਰਥੀਆਂ ਨੇ ਰੋਜ਼ਾਨਾ ਜੀਵਨ ਵਿਚ ਵਾਤਾਵਰਨ ਪੱਖੀ ਆਦਤਾਂ ਅਪਣਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਫ਼ਾਜ਼ਿਲਕਾ ਸ਼ਹਿਰ ਨੂੰ ਸਾਫ਼-ਸੁਥਰਾ ’ਤੇ ਹਰਿਆ-ਭਰਿਆ ਰੱਖਣ ਲਈ ਜਾਗਰੂਕ ਕਰਨ ਦਾ ਪ੍ਰਣ ਲਿਆ। ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸਿਸਟਰ ਅੰਜਨਾ ਨੇ ਪਵਨ ਅਤੇ ਨਗਰ ਨਿਗਮ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸੈਮੀਨਾਰ ਦੀ ਸਮਾਪਤੀ ਇਸ ਸੰਦੇਸ਼ ਨਾਲ ਹੋਈ ਕਿ ਹਰੇਕ ਵਿਅਕਤੀ ਵਲੋਂ ਰੋਜ਼ਾਨਾ ਜੀਵਨ ਵਿਚ ਅਪਣਾਈਆਂ ਛੋਟੀਆਂ-ਛੋਟੀਆਂ ਸਾਫ਼-ਸਫ਼ਾਈ ਦੀਆਂ ਆਦਤਾਂ ਵਾਤਾਵਰਨ ਵਿਚ ਵੱਡਾ ਸਕਾਰਾਤਮਿਕ ਬਦਲਾਅ ਲਿਆ ਸਕਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਇਨਲਿਸਟਮੈਂਟ ਤੇ ਆਊਟਸੋਰਸ ਮੁਲਾਜ਼ਮਾਂ ਨੇ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ 23 ਨਵੰਬਰ ਤੋਂ ਸ਼ੁਰੂ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਇੱਟਾਂ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਘਰ ਬਣਾਉਣ ਦਾ ਸੁਪਨਾ ਕੀਤਾ ਔਖਾ
Ad Position 24