ਸ਼ਹੀਦ ਬਾਬਾ ਜੀਵਨ ਸਿੰਘ ਜੀ ਮਜ਼੍ਹਬੀ ਸਿੱਖ ਮਹਾਂਸਭਾ ਪੰਜਾਬ ਨੇ ਪਾਰਟੀ ਹਾਈਕਮਾਂਡ ਨੂੰ ਭੇਜਿਆ ਪੱਤਰ
ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਮਜ਼੍ਹਬੀ ਸਿੱਖ ਮਹਾਂਸਭਾ ਅਬੋਹਰ ਪੰਜਾਬ ਦੇ ਪ੍ਰਧਾਨ ਸੱਜਣ ਸਿੰਘ ਨੇ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੂੰ ਪੱਤਰ ਭੇਜਦੇ ਹੋਏ ਮੰਗ ਕੀਤੀ ਹੈ ਕਿ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕਬਾਲ ਸਿੰਘ ਮਲੂਕਪੁਰ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਜਾਵੇ। ਮਹਾਂਸਭਾ ਨੇ ਇਸ ਸਬੰਧੀ ਪ੍ਰੈੱਸ ਨੋਟ ਰਾਹੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕਬਾਲ ਸਿੰਘ ਮਲੂਕਪੁਰ ਮਜ਼੍ਹਬੀ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ ਅਤੇ ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰ ਦੇ ਵਸਨੀਕ ਹਨ।
ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਮਜ਼੍ਹਬੀ ਸਿੱਖ ਮਹਾਂਸਭਾ ਅਬੋਹਰ ਪੰਜਾਬ ਦੇ ਪ੍ਰਧਾਨ ਸੱਜਣ ਸਿੰਘ ਨੇ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੂੰ ਪੱਤਰ ਭੇਜਦੇ ਹੋਏ ਮੰਗ ਕੀਤੀ ਹੈ ਕਿ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕਬਾਲ ਸਿੰਘ ਮਲੂਕਪੁਰ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਜਾਵੇ। ਮਹਾਂਸਭਾ ਨੇ ਇਸ ਸਬੰਧੀ ਪ੍ਰੈੱਸ ਨੋਟ ਰਾਹੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕਬਾਲ ਸਿੰਘ ਮਲੂਕਪੁਰ ਮਜ਼੍ਹਬੀ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ ਅਤੇ ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰ ਦੇ ਵਸਨੀਕ ਹਨ। ਉਹ ਪਿਛਲੇ ਕਰੀਬ 33 ਸਾਲਾਂ ਤੋਂ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਵਿਚਰਦੇ ਆ ਰਹੇ ਹਨ ਅਤੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਦੱਸਿਆ ਕਿ ਪਿਛਲੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਹਲਕਾ ਬੱਲੂਆਣਾ ਤੋਂ ਜਿਹੜੇ ਉਮੀਦਵਾਰ ਚੋਣ ਜਿੱਤਦੇ ਰਹੇ ਹਨ, ਉਹ ਜ਼ਿਆਦਾਤਰ ਹਲਕੇ ਤੋਂ ਬਾਹਰ ਦੇ ਵਸਨੀਕ ਰਹੇ ਹਨ ਪਰ ਅੱਜ ਤੱਕ ਹਲਕੇ ਦੇ ਕਿਸੇ ਸਥਾਨਕ ਵਸਨੀਕ ਨੂੰ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਬਣਾਉਣ ਦਾ ਮੌਕਾ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਮਜ਼੍ਹਬੀ ਸਿੱਖ ਭਾਈਚਾਰੇ ਨੂੰ ਵੀ ਪਾਰਟੀ ਅਤੇ ਜ਼ਿਲ੍ਹਾ ਪੱਧਰ ‘ਤੇ ਬਣਦੀ ਨੁਮਾਇੰਦਗੀ ਨਾ ਮਿਲਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਮਹਾਂਸਭਾ ਦੇ ਆਗੂਆਂ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਇਸ ਵਾਰ ਹਲਕੇ ਦੇ ਸਥਾਨਕ ਅਤੇ ਯੋਗ ਉਮੀਦਵਾਰ ਨੂੰ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ, ਪੰਜਾਬ ਪ੍ਰਧਾਨ ਪਰਗਟ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਹਲਕਾ ਬੱਲੂਆਣਾ ਤੋਂ ਕਿਸੇ ਹੋਰ ਉਮੀਦਵਾਰ ਨੂੰ ਟਿਕਟ ਦੇਣ ਤੋਂ ਪਹਿਲਾਂ ਮਜ਼੍ਹਬੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ ਅਤੇ ਇਕਬਾਲ ਸਿੰਘ ਮਲੂਕਪੁਰ ਨੂੰ ਕਾਂਗਰਸ ਪਾਰਟੀ ਦੀ ਟਿਕਟ ਦੇਣ ਲਈ ਪਹਿਲ ਦੇ ਆਧਾਰ ’ਤੇ ਵਿਚਾਰ ਕੀਤਾ ਜਾਵੇ।